• Home
  • »
  • News
  • »
  • punjab
  • »
  • HIGHCOURT NOTICE TO VIGILANCE CHIEF ON THE PETITION OF SUMEDH SINGH SAINI

ਹਾਈਕੋਰਟ ਵੱਲੋਂ ਸੁਮੇਧ ਸੈਣੀ ਦੀ ਪਟੀਸ਼ਨ ਉਤੇ ਵਿਜੀਲੈਂਸ ਚੀਫ ਨੂੰ ਨੋਟਿਸ

ਪੰਜਾਬ ਦੇ ਸਾਬਕਾ ਡੀਜੀਪੀ ਅਤੇ ਸੁਪਰ ਕਾਪ ਸੁਮੇਧ ਸਿੰਘ ਸੈਣੀ ਨੇ ਆਪਣੀ ਗ੍ਰਿਫ਼ਤਾਰੀ ਖ਼ਿਲਾਫ਼ ਹਾਈ ਕੋਰਟ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਸੀ। ਸੈਣੀ ਨੇ ਆਪਣੀ ਮਾਣਹਾਨੀ ਪਟੀਸ਼ਨ ਵਿੱਚ ਪੰਜਾਬ ਵਿਜੀਲੈਂਸ ਦੇ ਮੁਖੀ ਬੀਕੇ ਉੱਪਲ ਅਤੇ ਹੋਰ ਅਧਿਕਾਰੀਆਂ ਨੂੰ ਧਿਰ ਬਣਾਇਆ ਸੀ। ਇਸ ਪਟੀਸ਼ਨ 'ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਉੱਪਲ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਹੈ।

ਹਾਈਕੋਰਟ ਵੱਲੋਂ ਸੁਮੇਧ ਸੈਣੀ ਦੀ ਪਟੀਸ਼ਨ ਉਤੇ ਵਿਜੀਲੈਂਸ ਚੀਫ ਨੂੰ ਨੋਟਿਸ

  • Share this:
ਚੰਡੀਗੜ੍ਹ- ਪੰਜਾਬ ਹਰਿਆਣਾ ਹਾਈਕੋਰਟ ਨੇ ਵਿਜੀਲੈਂਸ ਚੀਫ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਹੈ। ਪੰਜਾਬ ਦੇ ਸਾਬਕਾ ਡੀਜੀਪੀ ਅਤੇ ਸੁਪਰ ਕਾਪ ਸੁਮੇਧ ਸਿੰਘ ਸੈਣੀ ਨੇ ਆਪਣੀ ਗ੍ਰਿਫ਼ਤਾਰੀ ਖ਼ਿਲਾਫ਼ ਹਾਈ ਕੋਰਟ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਸੀ। ਸੈਣੀ ਨੇ ਆਪਣੀ ਮਾਣਹਾਨੀ ਪਟੀਸ਼ਨ ਵਿੱਚ ਪੰਜਾਬ ਵਿਜੀਲੈਂਸ ਦੇ ਮੁਖੀ ਬੀਕੇ ਉੱਪਲ ਅਤੇ ਹੋਰ ਅਧਿਕਾਰੀਆਂ ਨੂੰ ਧਿਰ ਬਣਾਇਆ ਸੀ। ਇਸ ਪਟੀਸ਼ਨ 'ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਉੱਪਲ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦੇਈਏ ਕਿ 18 ਅਗਸਤ ਦੀ ਰਾਤ ਨੂੰ ਸੈਣੀ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ। ਸੈਣੀ ਨੇ ਇਸ ਨੂੰ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਦੱਸਿਆ ਸੀ।

ਸੈਣੀ ਨੇ ਆਪਣੀ ਪਟੀਸ਼ਨ 'ਚ ਦੋਸ਼ ਲਾਇਆ ਹੈ ਕਿ ਉਸ ਨੂੰ ਸਿਆਸੀ ਪ੍ਰਭਾਵ ਵਾਲਿਆਂ ਦੇ ਇਸ਼ਾਰੇ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਲਾਹਾ ਲੈਣ ਲਈ ਅਧਿਕਾਰੀਆਂ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਲਈ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।

ਦੱਸ ਦੇਈਏ ਕਿ 18 ਅਗਸਤ ਨੂੰ ਜਦੋਂ ਸੈਣੀ ਵਿਜੀਲੈਂਸ ਦਫਤਰ ਗਏ ਸਨ ਤਾਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਪਰ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ 24 ਘੰਟਿਆਂ ਦੇ ਅੰਦਰ ਹੀ ਉਸ ਨੂੰ ਰਿਹਾਅ ਕਰਨਾ ਪਿਆ। ਹਾਈਕੋਰਟ ਨੇ ਆਪਣੇ ਹੁਕਮਾਂ ਵਿੱਚ ਸੈਣੀ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਕਿਹਾ ਸੀ ਕਿ ਵਿਜੀਲੈਂਸ ਨੇ ਹਾਈ ਕੋਰਟ ਦੇ ਪਹਿਲੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਸੈਣੀ ਦੀ ਗ੍ਰਿਫਤਾਰੀ ਅਤੇ ਰਿਹਾਈ ਤੋਂ ਬਾਅਦ ਕਾਫੀ ਰਾਜਨੀਤੀ ਹੋਈ ਸੀ। ਸੱਤਾਧਾਰੀ ਧਿਰ ਅਤੇ ਵਿਰੋਧੀ ਪਾਰਟੀਆਂ ਨੇ ਵੀ ਇਸ 'ਤੇ ਸਿਆਸੀ ਰੋਟੀਆਂ ਸੇਕੀਆਂ ਸਨ। ਪੰਜਾਬ ਹਰਿਆਣਾ ਹਾਈ ਕੋਰਟ ਨੇ ਆਪਣੇ ਵਿਸਤ੍ਰਿਤ ਹੁਕਮਾਂ ਵਿੱਚ ਸਪੱਸ਼ਟ ਕਿਹਾ ਸੀ ਕਿ ਫਰਵਰੀ 2022 ਤੱਕ ਪੰਜਾਬ ਪੁਲਿਸ ਕਿਸੇ ਵੀ ਪੁਰਾਣੇ ਅਤੇ ਨਵੇਂ ਕੇਸ ਵਿੱਚ ਸਿਪਾਹੀਆਂ ਨੂੰ ਗ੍ਰਿਫ਼ਤਾਰ ਨਹੀਂ ਕਰੇਗੀ ਅਤੇ ਉਨ੍ਹਾਂ ਨੂੰ ਪੁੱਛਗਿੱਛ ਤੋਂ ਪਹਿਲਾਂ ਨੋਟਿਸ ਦੇਣਾ ਹੋਵੇਗਾ।
Published by:Ashish Sharma
First published:
Advertisement
Advertisement