ਡੇਹਰਾ (ਕਾਂਗੜਾ)- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ 'ਚ ਬੱਸ ਵਿੱਚ ਸਵਾਰ ਕੁੱਲ 7 ਲੋਕ ਜ਼ਖਮੀ ਹੋ ਗਏ। 5 ਜ਼ਖਮੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਦੋ ਜ਼ਖਮੀਆਂ ਨੂੰ ਟਾਂਡਾ ਮੈਡੀਕਲ ਕਾਲਜ ਭੇਜਿਆ ਗਿਆ ਹੈ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਪੰਜਾਬ ਰੋਡਵੇਜ਼ ਦੀ ਬੱਸ ਚੰਡੀਗੜ੍ਹ ਜਾ ਰਹੀ ਸੀ। ਇਸ ਦੌਰਾਨ ਕਾਂਗੜਾ ਦੇ ਰਾਣੀਤਾਲ ਨੇੜੇ ਇਹ ਹਾਦਸਾ ਵਾਪਰ ਗਿਆ। ਜਵਾਲਾਮੁਖੀ ਤੋਂ ਪਹਿਲਾਂ ਹੀ ਬੱਸ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਦੱਸਿਆ ਜਾ ਰਿਹਾ ਹੈ ਕਿ ਸੜਕ ਉਤੇ ਤਿਲਕਣ ਹੋਣ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ 'ਚ 7 ਯਾਤਰੀ ਜ਼ਖਮੀ ਹੋ ਗਏ। ਜੇਕਰ ਬੱਸ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਨਾ ਰੁਕੀ ਹੁੰਦੀ ਤਾਂ ਇਹ ਪਲਟ ਵੀ ਸਕਦੀ ਸੀ।
ਘਟਨਾ ਮੰਗਲਵਾਰ ਸਵੇਰੇ 11.30 ਵਜੇ ਵਾਪਰੀ। ਬੱਸ ਸਵਾਰੀਆਂ ਨਾਲ ਭਰੀ ਹੋਈ ਸੀ। ਇੱਥੇ ਸ਼ਿਮਲਾ ਤੋਂ ਮਟੌਰ ਐੱਨ.ਐੱਚ. ਦਾ ਕੰਮ ਚੱਲ ਰਿਹਾ ਹੈ ਅਤੇ ਸੜਕ 'ਤੇ ਪਿਆ ਚਿੱਕੜ ਤਿਲਕਣ ਹੈ ਅਤੇ ਇਸ ਕਾਰਨ ਬੱਸ ਵੀ ਤਿਲਕ ਗਈ ਹੈ। ਇੱਥੇ ਆਉਣ-ਜਾਣ ਵਾਲੇ ਵਾਹਨ ਵੀ ਤਿਲਕਣ ਕਾਰਨ ਹਾਦਸੇ ਦਾ ਸ਼ਿਕਾਰ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਜਾਣਕਾਰੀ ਦਿੰਦੇ ਹੋਏ ਰਾਣੀਤਾਲ ਥਾਣਾ ਦੇ ਇੰਚਾਰਜ ਜਗਦੀਸ਼ ਚੰਦ ਨੇ ਦੱਸਿਆ ਕਿ ਸਵੇਰੇ 11.30 ਵਜੇ ਧਰਮਸ਼ਾਲਾ ਤੋਂ ਚੰਡੀਗੜ੍ਹ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਸੜਕ 'ਤੇ ਚਿੱਕੜ ਹੋਣ ਕਾਰਨ ਦਰੱਖਤ ਨਾਲ ਜਾ ਟਕਰਾਈ। ਕਰੀਬ ਸੱਤ ਲੋਕ ਜ਼ਖ਼ਮੀ ਹੋ ਗਏ, ਜਦੋਂ ਕਿ ਦੋ ਵਿਅਕਤੀਆਂ ਨੂੰ 108 ਐਂਬੂਲੈਂਸ ਰਾਹੀਂ ਟਾਂਡਾ ਮੈਡੀਕਲ ਕਾਲਜ ਭੇਜਿਆ ਗਿਆ। ਫਿਲਹਾਲ ਪੁਲਸ ਜਾਂਚ ਕਰ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bus, Punjab Roadways, Road accident