ਚੰਡੀਗੜ੍ਹ- ਪੰਜਾਬ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। 8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ। ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ। ਇਹ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵਿਟ ਰਾਹੀਂ ਦਿੱਤੀ ਹੈ।
ਪੰਜਾਬ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ। ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ।
— Harjot Singh Bains (@harjotbains) January 6, 2023
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਨੂੰ ਵੇਖਦੇ ਹੋਏ 8 ਜਨਵਰੀ ਤੱਕ ਵਧਾਈਆਂ ਦਿੱਤੀਆਂ ਹਨ ਅਤੇ ਹੁਣ ਇਨ੍ਹਾਂ ਛੁੱਟੀਆਂ ਵਿਚ 14 ਜਨਵਰੀ ਤੱਕ ਵਾਧਾ ਕੀਤਾ ਗਿਆ ਹੈ। ਹਾਲਾਂਕਿ ਇਹ ਛੁੱਟੀਆਂ 7 ਜਮਾਤ ਤਕ ਲਾਗੂ ਹੋਣਗੀਆਂ।
ਦੱਸ ਦਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਠੰਢ ਤੇ ਧੁੰਦ ਵਧਣ ਕਾਰਨ ਸਰਦੀ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਹ ਹੁਕਮ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਉੱਪਰ ਲਾਗੂ ਹੋਣਗੇ। ਨੌਵੀਂ ਤੋਂ ਬਾਅਦ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ 9 ਜਨਵਰੀ ਤੋਂ ਖੁੱਲ੍ਹਣਗੇ ਪਰ ਇਨ੍ਹਾਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਸਮਾਂ ਸਵੇਰੇ ਨੌਂ ਵਜੇ ਰੱਖਿਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Government schools, Harjot Bains, Punjab government, School