
ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜ਼ੀਰਾ ਪੁੱਜਣ 'ਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਵਿਰੋਧ
ਜ਼ੀਰਾ- ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣ ਵਿੱਚ ਕੁਝ ਹੀ ਸਮਾਂ ਬਾਕੀ ਰਹਿ ਗਿਆ ਹੈ। ਪੰਜਾਬ ਦਾ ਸਿਆਸੀ ਮਾਹੌਲ ਗਰਮ ਹੁੰਦਾ ਜਾ ਰਿਹਾ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਪੰਜਾਬ ਰੋਜ਼ਾਨਾ ਹੀ ਸਿਆਸੀ ਆਗੂ ਰੈਲੀਆਂ ਰਾਹੀਂ ਆਪਣੀ ਪਾਰਟੀਆਂ ਦਾ ਲੇਖਾਜੋਖਾ ਜਨਤਾ ਸਾਹਮਣੇ ਰੱਖ ਰਹੇ ਹਨ। ਇਸੇ ਤਰ੍ਹਾਂ ਹੀ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਨੂੰ ਲੈ ਕੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ ਅਤੇ ਹੋਰ ਪ੍ਰਾਈਵੇਟ ਜਥੇਬੰਦੀਆਂ ਕਾਫੀ ਸਰਗਰਮ ਹਨ ।
ਅੱਜ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਜ਼ੀਰਾ ਹਲਕੇ ਵਿੱਚ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਖ ਵੱਖ ਵਿਕਾਸ ਦੇ ਕੰਮਾਂ ਦੇ ਨੀਂਹ ਪੱਥਰ ਰੱਖਣ ਲਈ ਪਹੁੰਚੇ ਸਨ। ਕੁਝ ਜਥੇਬੰਦੀਆਂ ਆਪਣੀ ਮੰਗਾਂ ਸਬੰਧੀ ਮੰਗ ਪੱਤਰ ਦੇਣਾ ਰੰਧਾਵਾ ਨੂੰ ਦੇਣਾ ਚਾਹੁੰਦੀਆਂ ਸਨ ਪਰ ਸੁਖਜਿੰਦਰ ਸਿੰਘ ਰੰਧਾਵਾ ਵਿਕਾਸ ਦੇ ਕੰਮਾਂ ਦੇ ਨੀਂਹ ਪੱਥਰ ਰੱਖਣ ਤੋਂ ਬਾਅਦ ਕਿਸੇ ਜ਼ਰੂਰੀ ਕੰਮ ਦਾ ਬਹਾਨਾ ਲਗਾ ਕੇ ਮੰਗ ਪੱਤਰ ਲੈਣ ਤੋਂ ਬਿਨਾਂ ਹੀ ਚੱਲੇ ਗਏ। ਉਨ੍ਹਾਂ ਖ਼ਿਲਾਫ਼ ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਜਥੇਬੰਦੀਆਂ ਦੇ ਆਗੂਆਂ ਨੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਭੜਾਸ ਕੱਢੀ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।