ਪੰਜਾਬ ਵਿਚ ਹਾਲ ਹੀ ਵਿਚ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਚਾਰ ਆਗੂਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਗ੍ਰਹਿ ਮੰਤਰਾਲੇ ਨੇ ਪੰਜਾਬ ਵਿਚ ਭਾਜਪਾ ਦੇ ਚਾਰ ਆਗੂਆਂ ਨੂੰ ਐਕਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ।
ਇਨ੍ਹਾਂ ਆਗੂਆਂ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਫੈਸਲਾ ਆਈਬੀ ਦੀ ਧਮਕੀਆਂ ਬਾਰੇ ਰਿਪੋਰਟ ਦੇ ਆਧਾਰ 'ਤੇ ਲਿਆ ਹੈ।
ਜਾਣੋ ਕਿਹੜੇ ਚਾਰ ਭਾਜਪਾ ਨੇਤਾਵਾਂ ਨੂੰ ਮਿਲੀ X ਸ਼੍ਰੇਣੀ ਦੀ ਸੁਰੱਖਿਆ
1. ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ
2. ਗੁਰਪ੍ਰੀਤ ਸਿੰਘ ਕਾਂਗੜ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ
3. ਜਗਦੀਪ ਸਿੰਘ ਨਕਈ, ਸਾਬਕਾ ਐਮ.ਐਲ.ਏ
4. ਅਮਰਜੀਤ ਸਿੰਘ ਟਿੱਕਾ
ਇੱਥੇ ਦੱਸਣਾ ਜ਼ਰੂਰੀ ਹੈ ਕਿ ਇਹ ਚਾਰੇ ਆਗੂ ਹਾਲ ਹੀ ਵਿੱਚ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਇਨ੍ਹਾਂ ਚਾਰ ਆਗੂਆਂ ਦੀ ਜਾਨ ਨੂੰ ਖ਼ਤਰਾ ਦੱਸਿਆ ਗਿਆ ਸੀ।
ਆਈਬੀ ਨੂੰ ਰਿਪੋਰਟਾਂ ਮਿਲੀਆਂ ਸਨ ਕਿ ਇਨ੍ਹਾਂ ਨੇਤਾਵਾਂ 'ਤੇ ਕਿਸੇ ਵੇਲੇ ਵੀ ਹਮਲਾ ਹੋ ਸਕਦਾ ਹੈ। ਇਹੀ ਕਾਰਨ ਹੈ ਕਿ ਏਜੰਸੀ ਨੇ ਉਨ੍ਹਾਂ ਨੂੰ ਸੁਰੱਖਿਆ ਦੇਣ ਦੀ ਸਿਫਾਰਸ਼ ਕੀਤੀ ਅਤੇ ਕੇਂਦਰ ਸਰਕਾਰ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BJP Protest, Congress, Indian National Congress, Punjab BJP, Punjab congess, Security alert