ਫਰੀਦਕੋਟ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿਚ ਪਰਿਵਾਰ ਦੇ ਤਿੰਨ ਜੀਆਂ ਦੀ ਮੌਕੇ ਉਤੇ ਮੌਤ ਹੋ ਗਈ। ਜਾਣਕਾਰੀ ਇਹ ਹਾਦਸਾ ਫਰੀਦਕੋਟ ਦੇ ਪਿੰਡ ਗੋਲੇਵਾਲਾ ਨੇੜੇ ਵਾਪਰਿਆ। ਜਿੱਥੇ ਇੱਕ ਆਈ-20 ਕਾਰ ਨੇ ਪਲੈਟੀਨਾ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮ੍ਰਿਤਕਾ ਦੀ ਪਛਾਣ ਸਰਬਜੀਤ ਕੌਰ (45) , ਸੰਤ ਸਿੰਘ (11) ਅਤੇ ਗੁਰਕੀਰਤ (18) ਵਜੋਂ ਹੋਈ ਹੈ। ਉਕਤ ਹਾਦਸੇ ਦੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਸੀਸੀਟੀਵੀ ਦੇ ਆਧਾਰ ’ਤੇ ਕਾਰ ਚਾਲਕ ਦੀ ਪਛਾਣ ਕਰ ਕੇ ਖ਼ਿਲਾਫ਼ ਧਾਰਾ 304 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Faridkot, Road accident