PANKAJ KAPAHI
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 30 ਮਈ ਨੂੰ ਕੇਂਦਰ ਵਿਚ ਮੋਦੀ ਸਰਕਾਰ ਵੱਲੋਂ 7 ਸਾਲ ਪੂਰੇ ਹੋਣ ਦਾ ਜਸ਼ਨ ਮਨਾਉਣ ਲਈ ਭਾਰਤੀ ਜਨਤਾ ਪਾਰਟੀ ਦੇ ਕਾਰਕੁੰਨਾਂ ‘ਚ ਪੂਰਾ ਉਤਸ਼ਾਹ ਹੈ। ਇਸ ਸਬੰਧ ਵਿਚ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਇਕ ਵਰਚੁਅਲ ਕਾਨਫਰੰਸ ਆਯੋਜਿਤ ਕੀਤੀ ਗਈ, ਜਿਸ ਵਿਚ ਸਾਰੇ ਪੰਜਾਬ ਤੋਂ ਭਾਜਪਾ ਵਰਕਰਾਂ ਨੇ ਹਿੱਸਾ ਲਿਆ।
ਇਸ ਵਰਚੁਅਲ ਕਾਨਫਰੰਸ ਵਿਚ ਕੌਮੀ ਭਾਜਪਾ ਜਨਰਲ ਸਕੱਤਰ ਅਤੇ ਸੂਬਾ ਭਾਜਪਾ ਇੰਚਾਰਜ ਦੁਸ਼ਯੰਤ ਗੌਤਮ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਨ ਸਿੰਘ ਅਤੇ ਸਹਿ ਇੰਚਾਰਜ ਡਾ: ਨਰਿੰਦਰ ਸਿੰਘ ਵਿਸ਼ੇਸ਼ ਤੌਰ ਉਤੇ ਮੌਜੂਦ ਸਨ।
ਰਾਸ਼ਟਰੀ ਭਾਜਪਾ ਵੱਲੋਂ ਇਸ ਦਿਨ ਨੂੰ ਸੇਵਾ ਵਜੋਂ ਮਨਾਉਣ ਲਈ ਸੱਦਾ ਦਿੱਤਾ ਗਿਆ ਹੈ। ਇਸ 'ਨੂੰ ਲਈ ਕੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ 30 ਮਈ ਨੂੰ ਵਰਚੁਅਲ ਕਾਨਫਰੰਸ ਦੇ ਜ਼ਰੀਏ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਵਰਕਰਾਂ ਨੂੰ ਵੱਖ ਵੱਖ ਸੇਵਾ ਕਾਰਜ ਕਰਨ ਦੀ ਅਪੀਲ ਕੀਤੀ। ਇਹ ਜਾਣਕਾਰੀ ਦਿੰਦਿਆਂ ਸੂਬਾ ਭਾਜਪਾ ਦੇ ਜਨਰਲ ਸੱਕਤਰ ਜੀਵਨ ਗੁਪਤਾ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ, ਪੰਜਾਬ ਭਰ ਦੇ ਭਾਜਪਾ ਵਰਕਰ 30 ਮਈ ਨੂੰ ਵੱਖ-ਵੱਖ ਪੱਧਰ 'ਤੇ ਮੋਦੀ ਸਰਕਾਰ ਦੇ ਸੱਤ ਸਾਲ ਪੂਰੇ ਹੋਣ ਦੀ ਖੁਸ਼ੀ ‘ਚ ਸੇਵਾ ਦੇ ਕੰਮ ਕਰਨਗੇI
ਜੀਵਨ ਗੁਪਤਾ ਨੇ ਕਿਹਾ ਕਿ ਰਾਸ਼ਟਰੀ ਭਾਜਪਾ ਪ੍ਰਧਾਨ ਸ੍ਰੀ ਜੇ.ਪੀ. ਨੱਡਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਐਤਵਾਰ ਨੂੰ ਪੰਜਾਬ ਭਰ ਦੇ ਕਾਰਕੁਨਾਂ ਨੂੰ ਮੋਦੀ ਸਰਕਾਰ ਦੇ ਸ਼ਾਨਦਾਰ ਸੱਤ ਸਾਲ ਪੂਰੇ ਹੋਣ ਦੇ ਮੌਕੇ 'ਤੇ ਵੱਖ-ਵੱਖ ਸੇਵਾਵਾਂ ਨਿਭਾਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਸ ਦਿਨ ਖੂਨਦਾਨ ਕੈਂਪ, ਟੀਕਾਕਰਨ ਕੈਂਪ, ਭੋਜਨ ਵੰਡ, ਟੀਕਾਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰਨ, ਪਲਾਜ਼ਮਾ ਦਾਨ ਕੈਂਪਾਂ ਦਾ ਆਯੋਜਨ ਕਰਨਾ ਅਤੇ ਲੋਕਾਂ ਨੂੰ ਇਸ ਲਈ ਪ੍ਰੇਰਿਤ ਕਰਨਾ, ਗਰੀਬ ਬਸਤੀਆਂ ਵਿੱਚ ਸੈਨੇਟਾਈਜ਼ਰ ਮੁਹਿੰਮ, ਮਾਸਕ, ਗਰੀਬ ਅਤੇ ਲੋੜਵੰਦ ਕੋਵਿਦ ਮਰੀਜ਼ਾਂ ਨੂੰ ਭੋਜਨ ਮੁਹੱਈਆ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਖੂਨਦਾਨ ਕੈਂਪ ਅਤੇ ਟੀਕਾਕਰਨ ਕੈਂਪ ਭਾਰਤੀ ਜਨਤਾ ਪਾਰਟੀ ਦੇ ਸਾਰੇ ਮੋਰਚਿਆਂ ਵੱਲੋਂ 30 ਮਈ ਦਿਨ ਐਤਵਾਰ ਨੂੰ ਆਪਣੇ ਪੱਧਰ ‘ਤੇ ਲਗਾਏ ਜਾਣਗੇ। ਇਸ ਤੋਂ ਇਲਾਵਾ ਭਾਜਪਾ ਦੇ ਵਰਕਰਾਂ ਵੱਲੋਂ ਆਪਣੇ-ਆਪਣੇ ਖੇਤਰਾਂ ਵਿੱਚ ਮੰਡਲ ਪੱਧਰ ’ਤੇ ਹੋਰ ਸੇਵਾ ਕਾਰਜ ਕੀਤੇ ਜਾਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Punjab BJP