ਸੰਜੀਵ ਕੁਮਾਰ
ਗੜ੍ਹਸ਼ੰਕਰ: ਬੀਤੀ ਰਾਤ ਕਸਬਾ ਸੈਲਾ ਖੁਰਦ ਵਿਖੇ ਸ਼ਾਰਟ ਸਰਕਟ ਕਾਰਨ ਪੰਜਾਬ ਨੈਸ਼ਨਲ ਬੈਂਕ ਦੇ ਏਟੀਐਮ ਦਾ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ਦਾ ਮਾਮਲਾ ਸਾਹਮਣੇ ਆਇਆ। ਜਾਣਕਾਰੀ ਦਿੰਦੇ ਹੋਏ ਵਿਜੇ ਲਾਲ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਨੇ ਦੱਸਿਆ ਕਿ ਬੈਂਕ ਦੇ ਚੌਕੀਦਾਰ ਵੱਲੋਂ ਜਦੋਂ ਸ਼ਟਰ ਖੋਲਿਆ ਗਿਆ ਤਾਂ ਉਸ ਨੇ ਦੇਖਿਆ ਕਿ ਅੰਦਰੋਂ ਧੂਆਂ ਨਿਕਲ ਰਿਹਾ ਸੀ ਅਤੇ ਉਹ ਵੀ ਮੌਕੇ 'ਤੇ ਪਹੁੰਚ ਗਏ। ਇਸਤੋਂ ਬਾਅਦ ਉਨ੍ਹਾਂ ਪੁਲਿਸ ਸੈਲਾ ਚੌਂਕੀ ਨੂੰ ਸੂਚਿਤ ਕੀਤਾ।
ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪੁੱਜ ਗਈ ਅਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਬੈਂਕ ਮੈਨੇਜਰ ਨੇ ਦੱਸਿਆ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਅੱਗ ਕਾਰਨ ਬੈਂਕ ਦਾ ਏ. ਸੀ., ਏਟੀਐਮ ਮਸ਼ੀਨ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਏਟੀਐਮ ਵਿੱਚ ਕੈਸ਼ ਦੀ ਜਾਣਕਾਰੀ ਅਧਿਕਾਰੀਆਂ ਦੇ ਆਉਣ 'ਤੇ ਬਾਅਦ ਹੀ ਪਤਾ ਚੱਲੇਗਾ।
ਇਸ ਸਬੰਧ ਵਿੱਚ ਸੈਲਾ ਚੌਂਕੀ ਦੇ ਏਐਸਆਈ ਵਾਸਦੇਵ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚ ਗਏ ਅਤੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: ATM, Fire, Garhshankar, Hoshiarpur, Punjab, Punjab Police