ਹੁਸ਼ਿਆਰਪ-ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਤੇ ਐਸ.ਪੀ.(ਡੀ) ਮੁਖਤਿਆਰ ਸਿੰਘ ਦੇ ਨਿਰਦੇਸ਼ਾਂ ਤਹਿਤ ਥਾਣਾ ਮਾਡਲ ਟਾਊਨ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ 1 ਕਿੱਲੋਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਪ੍ਰੇਮ ਸਿੰਘ ਨੇ ਦੱਸਿਆ ਕਿ ਐਸ.ਐਚ.ਓ. ਦੇਸ ਰਾਜ ਦੀ ਅਗਵਾਈ 'ਚ ਪੁਲਿਸ ਵਲੋਂ ਸਥਾਨਕ ਪੁਰਹੀਰਾਂ ਬਾਈਪਾਸ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਫਗਵਾੜਾ ਵਲੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੰ: ਪੀ.ਬੀ.37 ਏ.-8970 ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਜਦੋਂ ਕਾਰ ਨੂੰ ਭਜਾਉਣ ਲੱਗਾ ਤਾਂ ਪੁਲਿਸ ਪਾਰਟੀ ਨੇ ਕਾਰ ਰੋਕ ਕੇ ਚਾਲਕ ਜਸਵੀਰ ਸਿੰਘ ਉਰਫ਼ ਜੰਸੀ ਪੁੱਤਰ ਪ੍ਰੀਤਮ ਸਿੰਘ ਵਾਸੀ ਸ਼ਿਵ ਕਲੋਨੀ ਕਰਨਾਲ (ਹਰਿਆਣਾ) ਹਾਲ ਵਾਸੀ ਡੁੱਗਰੀ ਜ਼ਿਲ੍ਹਾ ਲੁਧਿਆਣਾ ਨੂੰ ਕਾਬੂ ਕੀਤਾ।
ਉਨ੍ਹਾਂ ਦੱਸਿਆ ਕਿ ਕਾਰ ਦੀ ਤਲਾਸ਼ੀ ਲੈਣ'ਤੇ ਉਸ 'ਚੋਂ 1 ਕਿੱਲੋਗ੍ਰਾਮ ਅਫ਼ੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਮਾਡਲ ਟਾਊਨ ਪੁਲਿਸ ਨੇ ਧਾਰਾ 18-61-85 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Drugs, Hoshiarpur, Opium, Smuggler