Home /News /punjab /

ਸੈਲਾ ਖੁਰਦ 'ਚ ਪੇਪਰ ਮਿੱਲ ਦੇ ਪ੍ਰਦੂਸ਼ਣ ਨੂੰ ਲੈ ਕੇ ਐਮ.ਪੀ ਤਿਵਾੜੀ ਨੇ ਮੁੱਖ ਮੰਤਰੀ ਲਿੱਖੀ ਚਿੱਠੀ

ਸੈਲਾ ਖੁਰਦ 'ਚ ਪੇਪਰ ਮਿੱਲ ਦੇ ਪ੍ਰਦੂਸ਼ਣ ਨੂੰ ਲੈ ਕੇ ਐਮ.ਪੀ ਤਿਵਾੜੀ ਨੇ ਮੁੱਖ ਮੰਤਰੀ ਲਿੱਖੀ ਚਿੱਠੀ

ਗੜ੍ਹਸ਼ੰਕਰ ਦੇ ਸੈਲਾ ਖੁਰਦ 'ਚ ਪੇਪਰ ਮਿੱਲ ਦੇ ਪ੍ਰਦੂਸ਼ਣ ਨੂੰ ਲੈ ਕੇ ਐਮ.ਪੀ ਤਿਵਾੜੀ ਨੇ ਮੁੱਖ ਮੰਤਰੀ ਲਿੱਖੀ ਚਿੱਠੀ

ਗੜ੍ਹਸ਼ੰਕਰ ਦੇ ਸੈਲਾ ਖੁਰਦ 'ਚ ਪੇਪਰ ਮਿੱਲ ਦੇ ਪ੍ਰਦੂਸ਼ਣ ਨੂੰ ਲੈ ਕੇ ਐਮ.ਪੀ ਤਿਵਾੜੀ ਨੇ ਮੁੱਖ ਮੰਤਰੀ ਲਿੱਖੀ ਚਿੱਠੀ

  • Share this:

ਸੰਜੀਵ ਕੁਮਾਰ

ਗੜ੍ਹਸ਼ੰਕਰ: ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਗੜ੍ਹਸ਼ੰਕਰ ਤਹਿਸੀਲ ਦੇ ਪਿੰਡ ਸੈਲਾ ਖੁਰਦ ਵਿੱਚ ਕਈ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਰਹੇ ਕਾਗਜ ਮਿੱਲ ਵੱਲੋਂ ਫੈਲਾਏ ਜਾਂਦੇ ਪ੍ਰਦੂਸ਼ਣ ਦੇ ਸਬੰਧ ਵਿੱਚ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਐਮ.ਪੀ ਤਿਵਾੜੀ ਨੂੰ ਮਿਲੇ ਹਲਕੇ ਦੇ ਇੱਕ ਵਫ਼ਦ ਨੇ ਉਨ੍ਹਾਂ ਨੂੰ ਪੇਸ਼ ਆ ਰਹੀ ਸਮੱਸਿਆ ਦਾ ਜ਼ਿਕਰ ਕੀਤਾ ਸੀ, ਜਿਨ੍ਹਾਂ ਦਾ ਕਹਿਣਾ ਸੀ ਕਿ ਇਸ ਪ੍ਰਦੂਸ਼ਣ ਕਾਰਨ ਕਈ ਲੋਕ ਬਿਮਾਰ ਪੈ ਚੁੱਕੇ ਹਨ ਅਤੇ ਜਾਨਵਰਾਂ ਦੀ ਵੀ ਮੌਤ ਹੋ ਚੁੱਕੀ ਹੈ। ਇਸ ਗੱਲ ਦਾ ਸਖਤ ਨੋਟਿਸ ਲੈਂਦੇ ਹੋਏ ਐਮ.ਪੀ ਤਿਵਾੜੀ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਮਾਮਲੇ 'ਚ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।

ਚਿੱਠੀ ਚ ਐਮ.ਪੀ ਤਿਵਾੜੀ ਨੇ ਲਿਖਿਆ ਹੈ ਕਿ ਉਨ੍ਹਾਂ ਨੂੰ ਮਿਲੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੇ ਪੰਚਾਇਤ ਮੈਂਬਰਾਂ ਅਤੇ ਲੋਕਾਂ ਮੁਤਾਬਕ ਪਿੰਡ ਸੈਲਾ ਖੁਰਦ ਵਿੱਚ ਬਣੀ ਇੱਕ ਕਾਗਜ਼ ਮਿੱਲ ਦੇ ਪਲਾਂਟ ਤੋਂ ਕਈ ਤਰ੍ਹਾਂ ਦਾ ਜ਼ਹਿਰੀਲਾ ਕੈਮੀਕਲ, ਗੰਦਗੀ, ਗੈਸ ਆਦਿ ਛੱਡੇ ਜਾਂਦੇ ਹਨ, ਜਿਸਦਾ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਅਤੇ ਇਲਾਕੇ ਵਸਣ ਵਾਲੇ ਜਾਨਵਰਾਂ ਦੀ ਸਿਹਤ ਉੱਪਰ ਮਾੜਾ ਅਸਰ ਪੈ ਰਿਹਾ ਹੈ। ਇਥੋਂ ਤੱਕ ਕਿ ਕਈ ਜਾਨਵਰਾਂ ਦੀ ਮੌਤ ਵੀ ਹੋ ਚੁੱਕੀ ਹੈ।

ਉਨ੍ਹਾਂ ਲਿਖਿਆ ਪਿੰਡ ਵਾਲਿਆਂ ਦਾ ਦੋਸ਼ ਹੈ ਕਿ ਉਨ੍ਹਾਂ ਵੱਲੋਂ ਸਥਾਨਕ ਪੱਧਰ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ, ਪਰ ਕੋਈ ਕਾਰਵਾਈ ਨਹੀਂ ਹੋਈ। ਮੈਂਬਰ ਪਾਰਲੀਮੈਂਟ ਨੇ ਅਜਿਹੇ ਲਾਪਰਵਾਹੀ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਉਣ ਦੀ ਮੰਗ ਕੀਤੀ ਹੈ।

Published by:Krishan Sharma
First published:

Tags: Captain Amarinder Singh, Congress, Garhshankar, Hoshiarpur, Letter, Punjab, Punjab Congress, Punjab government, Tiwari