ਸੰਜੀਵ ਕੁਮਾਰ
ਗੜ੍ਹਸ਼ੰਕਰ: ਪੰਜਾਬ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਿਰੋਹਾਂ ਨੂੰ ਕਾਬੂ ਕਰਕੇ ਲੁੱਟ ਦਾ ਸਮਾਨ ਬਰਾਮਦ ਕਰਕੇ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਤੁਸ਼ਾਰ ਗੁਪਤਾ ਸਹਾਇਕ ਪੁਲਿਸ ਕਪਤਾਨ ਗੜ੍ਹਸ਼ੰਕਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ-ਡਵੀਜ਼ਨ ਗੜਸ਼ੰਕਰ ਦੀ ਨਿਗਰਾਨੀ ਹੇਠ ਚੱਬੇਵਾਲ ਦੇ ਇਲਾਕੇ ਵਿੱਚ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਜਿਕਰਯੋਗ ਹੈ ਕਿ ਉਕਤ ਗਰੋਹ ਵੱਲੋਂ ਬੀਤੇ ਦਿਨੀਂ ਖਿਡੌਣਾਨੁਮਾ ਪਿਸਤੌਲ ਦਿਖਾ ਕੇ ਰਾਤ ਸਮੇਂ ਘਰ ਵਿੱਚ ਦਾਖਲ ਹੋ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲਿਸ ਵੱਲੋਂ ਅਣਪਛਾਤੇ ਲੋਕਾਂ ਦੇ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਦੌਰਾਨ ਮੁਕਦਮੇ ਵਿੱਚ ਲੋੜੀਂਦੇ ਮੁਲਜ਼ਮ ਬਲਵੀਰ ਸਿੰਘ ਉਰਫ ਬੰਟੀ ਵਾਸੀ ਕਾਲੀਆ ਥਾਣਾ ਚੱਬੇਵਾਲ, ਬਿਕਰਮ ਉਰਫ਼ ਵਿਕੀ ਵਾਸੀ ਸੈਦਪੁਰ ਥਾਣਾ ਚੱਬੇਵਾਲ ਅਤੇ ਹਰਦੀਪ ਸਿੰਘ ਉਰਫ ਗੰਜਾ ਵਾਸੀ ਭਾਮ ਥਾਣਾ ਚੱਬੇਵਾਲ ਨੂੰ ਗ੍ਰਿਫਤਾਰ ਕਰਕੇ ਵਾਰਦਾਤ ਦੌਰਾਨ ਵਰਤਿਆ ਗਿਆ ਇੱਕ ਮੋਟਰਸਾਇਕਲ ਬਿਨਾ ਨੰਬਰੀ ਪਲਟਿਨਾ, ਇੱਕ ਦਾਤਰ ਅਤੇ ਇੱਕ ਖਿਡੌਣਾ ਪਿਸਤੌਲ ਬਰਾਮਦ ਕੀਤਾ ਗਿਆ ਹੈ।
ਕਥਿਤ ਦੋਸ਼ੀਆਂ ਕੋਲੋਂ ਖੋਹ ਕੀਤਾ ਗਿਆ ਸਮਾਨ ਦੋ ਜੋੜੇ ਝਾਂਜਰਾ ਚਾਂਦੀ, ਦੋ ਬੰਗਾ ਲੇਡੀਜ ਚਾਂਦੀ, ਤਿੰਨ ਕੰਗਣ ਚਾਂਦੀ, ਇੱਕ ਮੋਬਾਇਲ ਫੋਨ ਮਾਰਕਾ ਸੈਮਸੰਗ, ਇਕ ਕੜਾ ਚਾਂਦੀ ਅਤੇ ਇੱਕ ਚੈਨੀ ਚਾਂਦੀ ਬਰਾਮਦ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਸੈਲਾ ਪੁਲਿਸ ਚੌਂਕੀ ਵੱਲੋਂ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਵਿੱਚ ਮੁਲਜ਼ਮ ਕਰਾਰ ਦਿੱਤੇ ਰਾਕੇਸ਼ ਕੁਮਾਰ ਅਤੇ ਮਨਦੀਪ ਸਿੰਘ ਵਾਸੀਆਨ ਹਿਆਤਪੁਰ ਨੂੰ ਚੋਰੀ ਦੇ ਸਮਾਨ ਸਮੇਤ ਗ੍ਰਿਫਤਾਰ ਕੀਤਾ ਹੈ। ਇੱਕ ਹੋਰ ਮਾਮਲੇ ਵਿੱਚ ਲਖਵੀਰ ਸਿੰਘ, ਰਜਤ ਪੁੱਤਰ ਅਮਰੀਕ ਸਿੰਘ ਵਾਸੀਆਨ ਸੈਲਾ ਕਲਾਂ ਨੂੰ ਗ੍ਰਿਫਤਾਰ ਕਰਕੇ ਚੋਰੀ ਦਾ ਸਮਾਨ ਬਰਾਮਦ ਕੀਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime, Garhshankar, Hoshiarpur