ਸੰਜੀਵ ਕੁਮਾਰ
ਗੜ੍ਹਸ਼ੰਕਰ: ਗੜ੍ਹਸ਼ੰਕਰ ਦੇ ਸ਼੍ਰੀ ਅਨੰਦਪੁਰ ਸਾਹਿਬ ਰੋਡ ਤੇ ਵਾਰਡ ਨੰਬਰ 7 ਵਿਖੇ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ 2 ਪਰਵਾਸੀ ਪਰਿਵਾਰਾਂ ਦੇ 2 ਬੱਚੇ ਅਮਨ (10) ਪੁੱਤਰ ਰਾਮ ਕ੍ਰਿਪਾਲ ਤੇ ਸ਼ਿਵਮ (12) ਪੁੱਤਰ ਬਾਬੂ ਲਾਲ, ਜੋ ਕਿ ਪਿਛਲੇ ਪੰਜ ਦਿਨਾਂ ਤੋਂ ਘਰੋਂ ਲਾਪਤਾ ਸਨ ਅਤੇ ਪਰਿਵਾਰ ਵੱਲੋਂ ਇਸ ਸਬੰਧੀ ਥਾਣਾ ਗੜ੍ਹਸ਼ੰਕਰ ਵਿਖੇ ਰਿਪੋਰਟ ਵੀ ਦਰਜ ਕਰਵਾਈ ਹੋਈ ਸੀ।
ਗੜ੍ਹਸ਼ੰਕਰ ਪੁਲਿਸ ਨੇ ਦੋਵੇਂ ਬੱਚੇ ਸ਼੍ਰੀ ਅਮ੍ਰਿਤਸਰ ਸਾਹਿਬ ਤੋ ਸਹੀ ਸਲਾਮਤ ਬਰਾਮਦ ਕਰਕੇ ਪਰਿਵਾਰਕ ਮੈਬਰਾਂ ਦੇ ਹਵਾਲੇ ਕਰ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਗੜ੍ਹਸ਼ੰਕਰ ਦੇ ਐਸ.ਐਚ.ਓ ਇਕਬਾਲ ਸਿੰਘ ਨੇ ਦੱਸਿਆ ਕਿ ਲਾਪਤਾ ਬੱਚਿਆਂ ਸਬੰਧੀ ਪਰਿਵਾਰ ਵੱਲੋਂ ਰਿਪੋਰਟ ਦਰਜ ਕਰਵਾਈ ਗਈ ਸੀ, ਜਿਸ ਅਧਾਰ 'ਤੇ ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਵੱਖ-ਵੱਖ ਥਾਵਾਂ 'ਤੇ ਤਲਾਸ਼ ਸ਼ੁਰੂ ਕੀਤੀ ਸੀ ਅਤੇ ਥਾਣਿਆਂ ਨੂੰ ਬੱਚਿਆਂ ਬਾਰੇ ਇਤਲਾਹ ਦਿੱਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਬੱਚੇ ਸ਼੍ਰੀ ਅੰਮ੍ਰਿਤਸਰ ਵਿਖੇ ਵਿਖੇ ਦੇਖੇ ਗਏ ਹਨ, ਜਿਸ 'ਤੇ ਪੁਲਿਸ ਪਾਰਟੀ ਨੇ ਪਰਿਵਾਰਕ ਮੈਂਬਰਾਂ ਨੂੰ ਨਾਲ ਲਿਜਾ ਕੇ ਉਥੋਂ ਸਹੀ ਸਲਾਮਤ ਬੱਚੇ ਬਰਾਮਦ ਕਰਕੇ ਦੋਵੇਂ ਪਰਿਵਾਰਾਂ ਦੇ ਸਪੁਰਦ ਕਰ ਦਿੱਤੇ। ਇਸ ਸਬੰਧੀ ਐਸ.ਐਚ.ਓ ਇਕਬਾਲ ਸਿੰਘ ਨੇ ਦੱਸਿਆ ਕਿ ਦੋਵੇਂ ਬੱਚੇ ਗਲਤੀ ਨਾਲ ਉਥੇ ਚਲੇ ਗਏ ਸਨ ਅਤੇ ਜਾਂਚ ਦੌਰਾਨ ਇਸ ਸਬੰਧੀ ਕੋਈ ਵੀ ਅਪਰਾਧਿਕ ਮਾਮਲਾ ਸਾਹਮਣੇ ਨਹੀਂ ਆਈਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Children, Crime news, Garhshankar, Hoshiarpur, Punjab Police