ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

News18 Punjabi | News18 Punjab
Updated: July 10, 2021, 6:22 PM IST
share image
ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
ਮ੍ਰਿਤਕ ਦੀ ਫਾਇਲ ਫੋਟੋ

  • Share this:
  • Facebook share img
  • Twitter share img
  • Linkedin share img
ਸੰਜੀਵ ਕੁਮਾਰ

ਗੜ੍ਹਸ਼ੰਕਰ -ਬੀਤੀ ਰਾਤ ਗੜ੍ਹਸ਼ੰਕਰ ਦੇ ਪਿੰਡ ਚੌਹੜਾ ਦੇ ਰਹਿਣ ਵਾਲੇ ਨੌਜਵਾਨ ਦਵਿੰਦਰ ਸਿੰਘ ਦਾ ਮੋਟਰਸਾਈਕਲ ਪਿੰਡ ਦੇ ਨਜਦੀਕ ਹੀ ਕਿਸੇ ਅਵਾਰਾ ਪਸ਼ੂ ਨਾਲ ਟਕਰਾਅ ਗਿਆ। ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦਵਿੰਦਰ ਸਿੰਘ (26) ਪੁੱਤਰ ਜਗਮੋਹਨ ਸਿੰਘ ਵਾਸੀ ਚੌਹੜਾ ਜੋ ਕਿ ਗੜ੍ਹਸ਼ੰਕਰ ਵਿਖੇ ਪਲੰਬਰ ਦਾ ਕੰਮ ਕਰਦਾ ਸੀ ਅਤੇ ਰਾਤ ਸਮੇਂ ਜਦੋ ਉਹ ਅਪਣੇ  ਮੋਟਰਸਾਈਕਲ ਤੇ ਕੰਮ ਤੋਂ ਵਾਪਿਸ ਅਪਣੇ ਪਿੰਡ ਆ ਰਿਹਾ ਸੀ ਤਾਂ ਪਿੰਡ ਚੌਹੜਾ ਦੇ ਨਜਦੀਕ ਕਿਸੇ ਅਵਾਰਾ ਪਸ਼ੂ ਨਾਲ ਉਸ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ। ਜਿਸ ਕਾਰਨ ਉਸ ਦੇ ਸਿਰ ਵਿਚ ਸੱਟ ਲੱਗੀ ਅਤੇ ਉਸ ਦੀ ਘਟਨਾ ਸਥਾਨ ਤੇ ਹੀ ਮੌਕੇ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਗੜ੍ਹਸ਼ੰਕਰ ਪੁਲਿਸ ਦੇ ਏ.ਐਸ.ਆਈ ਰਵਿੰਦਰ ਸਿੰਘ ਨੇ ਮੌਕੇ ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Published by: Ashish Sharma
First published: July 10, 2021, 6:22 PM IST
ਹੋਰ ਪੜ੍ਹੋ
ਅਗਲੀ ਖ਼ਬਰ