ਅਬੋਹਰ- ਸਫ਼ਾਈ ਸੇਵਕਾਂ ਵੱਲੋਂ ਆਪਣੀ ਤਨਖਾਹ ਦੀ ਮੰਗ ਨੂੰ ਲੈ ਕੇ ਨਗਰ ਨਿਗਮ ਦੇ ਦਫਤਰ ਵਿੱਚ ਧਰਨਾ ਲਾਇਆ ਗਿਆ ਹੈ। ਸਫਾਈ ਸੇਵਕ ਯੂਨੀਅਨ ਦੇ ਵਾਈਸ ਪ੍ਰਧਾਨ ਮੁਰਾਰੀ ਲਾਲ ਨੇ ਦੱਸਿਆ ਕਿ ਸਾਡੀ ਪਿਛਲੇ ਪੰਜ ਮਹੀਨਿਆਂ ਦੀ ਤਨਖਾਹਾਂ ਪਈਆਂ ਹਨ, ਵਾਰ-ਵਾਰ ਮਹਿਕਮੇ ਨੂੰ ਸੁਚੇਤ ਕਰਨ ਦੇ ਬਾਵਜੂਦ ਵੀ ਕੋਈ ਸੁਣਵਾਈ ਨਹੀਂ ਕਰ ਰਿਹਾ।
ਦੂਜੇ ਪਾਸੇ ਨਗਰ ਨਿਗਮ ਅਧਿਕਾਰੀ ਮੰਗਤ ਰਾਮ ਨੇ ਦੱਸਿਆ ਕਿ ਇਨ੍ਹਾਂ ਦੀਆਂ ਤਨਖਾਹਾਂ ਅਗਸਤ ਤੋਂ ਬਾਕੀ ਹਨ, ਜਦੋਂ ਵੀ ਵੈਟ ਦੀ ਰਾਸ਼ੀ ਜਮ੍ਹਾਂ ਹੋਵੇਗੀ ਇਨ੍ਹਾਂ ਨੂੰ ਤਨਖਾਹਾਂ ਦਿੱਤੀਆਂ ਜਾਣਗੀਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।