ਭਾਜਪਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕਾਂਗਰਸ ਆਗੂ ਸੁਨੀਲ ਜਾਖੜ ਅਤੇ ਪਾਰਟੀ ਦੀ ਉੱਤਰ ਪ੍ਰਦੇਸ਼ ਇਕਾਈ ਦੇ ਸਾਬਕਾ ਪ੍ਰਧਾਨ ਸਵਤੰਤਰ ਦੇਵ ਸਿੰਘ ਨੂੰ ਕੌਮੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਹੈ।
ਇਸ ਮੌਕੇ ਕੈਪਟਨ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਉਤੇ ਭਰੋਸਾ ਕਰਨ ਤੇ ਜ਼ਿੰਮੇਵਾਰੀ ਦੇਣ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਤੇ ਪ੍ਰਧਾਨ ਜੇਪੀ ਦੇ ਧੰਨਵਾਦੀ ਹਨ।
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਸਤੰਬਰ ’ਚ ਆਪਣੇ ਹਮਾਇਤੀਆਂ ਨਾਲ ਭਾਜਪਾ ’ਚ ਸ਼ਾਮਲ ਹੋਏ ਸਨ। ਉਨ੍ਹਾਂ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ (ਪੀਐੱਲਸੀ) ਦਾ ਭਾਜਪਾ ’ਚ ਰਲੇਵਾਂ ਵੀ ਕਰ ਲਿਆ ਸੀ। ਭਾਜਪਾ ਨੇ ਪੀਐੱਲਸੀ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠਲੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਗੱਠਜੋੜ ਕਰ ਕੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜੀਆਂ ਸਨ।
Grateful to PM @narendramodi Ji, HM @AmitShah Ji and @BJP4India President @JPNadda Ji for reposing faith in me and appointing me as a member of the party's National Executive committee.
— Capt.Amarinder Singh (@capt_amarinder) December 2, 2022
ਭਾਜਪਾ ਦੀ ਉੱਤਰਾਖੰਡ ਇਕਾਈ ਦੇ ਪ੍ਰਧਾਨ ਰਹੇ ਮਦਨ ਕੌਸ਼ਿਕ, ਪਾਰਟੀ ਦੀ ਛੱਤੀਸਗੜ੍ਹ ਇਕਾਈ ਦੇ ਸਾਬਕਾ ਪ੍ਰਧਾਨ ਵਿਸ਼ਨੂਦੇਓ ਸਾਈ ਅਤੇ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਮਨੋਰੰਜਨ ਕਾਲੀਆ ਨੂੰ ਕੌਮੀ ਕਾਰਜਕਾਰਨੀ ਦਾ ਵਿਸ਼ੇਸ਼ ਇਨਵਾਇਟੀ ਮੈਂਬਰ ਬਣਾਇਆ ਗਿਆ ਹੈ।
ਪੰਜਾਬ ਦੇ ਹੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਅਮਨਜੋਤ ਕੌਰ ਰਾਮੂਵਾਲੀਆ ਨੂੰ ਵੀ ਕੌਮੀ ਕਾਰਜਕਾਰਨੀ ਦਾ ਵਿਸ਼ੇਸ਼ ਇਨਵਾਇਟੀ ਮੈਂਬਰ ਬਣਾਇਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Captain, Captain Amarinder Singh