ਜੇ ਸਾਡੀ ਪਾਰਟੀ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਚਿਹਰਾ ਬਣਾਉਂਦੀ ਹੈ ਤਾਂ ਮੈਨੂੰ ਕੋਈ ਇਤਰਾਜ਼ ਨਹੀਂ: ਭਗਵੰਤ ਮਾਨ

News18 Punjabi | News18 Punjab
Updated: April 13, 2021, 5:19 PM IST
share image
ਜੇ ਸਾਡੀ ਪਾਰਟੀ ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਚਿਹਰਾ ਬਣਾਉਂਦੀ ਹੈ ਤਾਂ ਮੈਨੂੰ ਕੋਈ ਇਤਰਾਜ਼ ਨਹੀਂ: ਭਗਵੰਤ ਮਾਨ
ਗੈਰਕਾਨੂੰਨੀ ਤਰੀਕੇ ਨਾਲ ਪੰਜਾਬ ਵਿੱਚ ਦਾਖਲ ਹੋਣ ਤੇ ਦਿੱਲੀ ਪੁਲੀਸ ਦੇ ਖਿਲਾਫ ਦਰਜ ਕੀਤੀ ਜਾਵੇ ਐਫ ਆਈ ਆਰ(ਫਾਈਲ ਫੋਟੋ)

  • Share this:
  • Facebook share img
  • Twitter share img
  • Linkedin share img
ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਆਖਿਆ ਹੈ ਕਿ 2022 ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਦਾ ਚਿਹਰਾ ਪੰਜਾਬ ਤੋਂ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਪਾਰਟੀ ਵਿੱਚ ਆਉਂਦੇ ਹਨ ਅਤੇ ਪਾਰਟੀ ਉਨ੍ਹਾ ਨੂੰ ਮੁੱਖ ਮੰਤਰੀ ਚਿਹਰਾ ਬਣਾਉਣ ਦਾ ਫੈਸਲਾ ਕਰਦੀ ਹੈ ਤਾਂ ਸਿੱਧੂ ਉਤੇ ਵੀ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ।

ਭਗਵੰਤ ਮਾਨ, ਪਾਰਟੀ ਦੀ ਹੋਰ ਲੀਡਰਸ਼ਿਪ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਮੱਥਾ ਟੇਕਣ ਜਾ ਰਹੇ ਸਨ। ਇਸ ਮੌਕੇ ਉਹ ਨਾਸ਼ਤਾ ਕਰਨ ਲਈ ਰੂਪਨਗਰ ਦੇ ਨਜ਼ਦੀਕ ਪਿੰਡ ਬਹਿਰਾਮਪੁਰ ਵਿਖੇ ਆਪ ਨੇਤਾ ਨਰਿੰਦਰ ਸਿੰਘ ਸ਼ੇਰਗਿੱਲ ਦੇ ਫਾਰਮ ਹਾਊਸ ਉਤੇ ਰੁਕੇ ਸਨ।
ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਕਾਂਗਰਸ ਪਾਰਟੀ ਉਤੇ ਵਰ੍ਹੇ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਜਾਣ-ਬੁੱਝ ਕੇ ਬਰਗਾੜੀ ਦੇ ਸਬੂਤਾਂ ਨੂੰ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਚੀਮਾ ਨੇ ਕਿਹਾ ਕਿ ਪਹਿਲਾਂ 2002 ਤੋਂ 2007 ਕੈਪਟਨ ਸਰਕਾਰ ਵੇਲੇ ਬਾਦਲਾਂ ਦੇ ਸਾਰੇ ਕੇਸਾਂ ਦੇ ਗਵਾਹ ਮੁੱਕਰ ਗਏ ਸਨ, ਫਿਰ 2007 ਤੋਂ 2017 ਅਕਾਲੀ ਸਰਕਾਰ ਵੇਲੇ ਕੈਪਟਨ ਤੇ ਦਰਜ ਸਾਰੇ ਕੇਸ ਕੈਂਸਲ ਕੀਤੇ ਗਏ, ਅਤੇ ਹੁਣ ਫਿਰ ਕੈਪਟਨ ਸਰਕਾਰ ਵੇਲੇ ਸਿੱਟ ਰਿਪੋਰਟ ਖਾਰਜ ਕੀਤੀ ਗਈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਬਾਦਲਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।
Published by: Gurwinder Singh
First published: April 13, 2021, 5:18 PM IST
ਹੋਰ ਪੜ੍ਹੋ
ਅਗਲੀ ਖ਼ਬਰ