
ਭਗਵੰਤ ਮਾਨ ਨੂੰ ਅਪੀਲ ਕਰਾਂਗਾ ਕਿ ਉਹ ਪਹਿਲਾਂ ਆਪਣਾ ਡੋਪ ਟੈਸਟ ਕਰਵਾਉਣ: ਤਰੁਣ ਚੁੱਘ
ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਨਸ਼ਿਆਂ ਖਿਲਾਫ ਸਾਈਕਲ ਰੈਲੀ ਉਤੇ ਤੰਜ ਕੱਸਦਿਆਂ ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਾਂਗਾ ਕਿ ਉਹ ਪਹਿਲਾਂ ਆਪਣਾ ਡੋਪ ਟੈਸਟ ਕਰਵਾਉਣ। ਮੈਂ ਵੀ ਆਪਣਾ ਡੋਪ ਟੈਸਟ ਕਰਵਾਉਣ ਲਈ ਤਿਆਰ ਹਾਂ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਵਾਸਤੇ ਪਹਿਲਾਂ ਭਗਵੰਤ ਮਾਨ ਨੂੰ ਆਪਣਾ ਡੋਪ ਟੈਸਟ ਕਰਵਾਉਣ ਚਾਹੀਦਾ ਹੈ।
ਸਮੁੱਚੀ ਕੈਬਨਿਟ ਅਤੇ ਸਾਰੇ ਵਿਧਾਇਕਾਂ, ਸਾਰੇ ਪਾਰਟੀ ਆਗੂਆਂ, ਸੂਬਾ ਪ੍ਰਧਾਨਾਂ ਦੇ ਡੋਪ ਟੈਸਟ ਕਰਵਾਏ ਜਾਣ ਤਾਂ ਜੋ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਦੀ ਅਸਲੀਅਤ ਦਾ ਪਤਾ ਲੱਗ ਸਕੇ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ਵਿਚ ਨਸ਼ਿਆਂ ਖਿਲਾਫ ਸਾਇਕਲ ਰੈਲੀ ਕੱਢੀ ਗਈ, ਜਿਸ ਵਿਚ 15,000 ਤੋਂ ਜ਼ਿਆਦਾ ਨੌਜਵਾਨਾਂ ਨੇ ਹਿੱਸਾ ਲਿਆ। ਇਸ ਰੈਲੀ ਵਿਚ ਨਸ਼ਿਆਂ ਵਿਰੁੱਧ ਡਟਣ ਦਾ ਹੋਕਾ ਦਿੱਤਾ ਗਿਆ।
ਭਗਵੰਤ ਮਾਨ ਨੇ ਇਸ ਰੈਲੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ -‘ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂਗੇ ਅਤੇ ਪੜ੍ਹਾਂਗੇ’ ਦਾ ਨਾਅਰਾ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਸੰਗਰੂਰ 'ਚ ਨਸ਼ਿਆਂ ਖਿਲਾਫ ਸਾਇਕਲ ਰੈਲੀ ਕੀਤੀ। 15,000 ਤੋਂ ਜ਼ਿਆਦਾ ਨੌਜਵਾਨਾਂ ਦਾ ਇਸ ਰੈਲੀ 'ਚ ਸਾਥ ਮਿਲਿਆ...ਇਸ ਨਾਲ ਸਾਨੂੰ ਹਿੰਮਤ ਮਿਲਦੀ ਹੈ..ਨਸ਼ਿਆਂ ਨੂੰ ਖ਼ਤਮ ਕਰਨ ਤੱਕ ਤੁਹਾਡੀ ਸਰਕਾਰ ਰੁਕੇਗੀ ਨਹੀਂ..
ਹੁਣ ਭਗਵੰਤ ਮਾਨ ਉਤੇ ਤੰਜ ਕੱਸਦੇ ਹੋਏ ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਾਂਗਾ ਕਿ ਉਹ ਪਹਿਲਾਂ ਆਪਣਾ ਡੋਪ ਟੈਸਟ ਕਰਵਾਉਣ। ਮੈਂ ਵੀ ਆਪਣਾ ਡੋਪ ਟੈਸਟ ਕਰਵਾਉਣ ਲਈ ਤਿਆਰ ਹਾਂ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।