ਅਸ਼ਵਨੀ ਸ਼ਰਮਾ 'ਤੇ ਹਮਲੇ 'ਚ ਸ਼ਮੂਲੀਅਤ ਲਈ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੀ ਸ਼ਨਾਖਤ: ਕੈਪਟਨ

News18 Punjabi | News18 Punjab
Updated: October 14, 2020, 6:02 PM IST
share image
ਅਸ਼ਵਨੀ ਸ਼ਰਮਾ 'ਤੇ ਹਮਲੇ 'ਚ ਸ਼ਮੂਲੀਅਤ ਲਈ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੀ ਸ਼ਨਾਖਤ: ਕੈਪਟਨ
'ਅਸ਼ਵਨੀ ਸ਼ਰਮਾ 'ਤੇ ਹਮਲੇ 'ਚ ਸ਼ਮੂਲੀਅਤ ਲਈ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੀ ਸ਼ਨਾਖਤ' (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਸ਼ਵਨੀ ਸ਼ਰਮਾ ਦੀ ਗੱਡੀ ’ਤੇ ਹੋਏ ਹਮਲੇ ਦੇ ਮੱਦੇਨਜ਼ਰ ਸੂਬੇ ਦੀ ਅਮਨ ਕਾਨੂੰਨ ਦੀ ਵਿਵਸਥਾ ਵਿੱਚ ਵਿਘਨ ਪਾਉਣ ਦੀ ਮਨਸ਼ਾ ਨਾਲ ਭੜਕਾਊ ਕਾਰਵਾਈਆਂ ਕਰਨ ਲਈ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਆਲੋਚਨਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਪਹਿਲਾਂ ਹੀ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੀ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਵਜੋਂ ਪਛਾਣ ਕਰ ਚੁੱਕੀ ਹੈ। ਸ੍ਰੀ ਸ਼ਰਮਾ ਦੀ ਬੇਤੁੱਕੀ ਬਿਆਨਬਾਜ਼ੀ ਅਤੇ ਪੰਜਾਬ ਕਾਂਗਰਸ ਖਿਲਾਫ਼ ਨਿਰਆਧਾਰ ਦੋਸ਼ ਲਾਉਣ ’ਤੇ ਕਰੜੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਭਾਜਪਾ ਦੇ ਪੰਜਾਬ ਪ੍ਰਧਾਨ ਆਪਣੀ ਪਾਰਟੀ ਦੇ ਹਿੱਤ ਅੱਗੇ ਵਧਾਉਣ ਲਈ ਕੂੜ ਪ੍ਰਚਾਰ ਫੈਲਾਉਣ ਲਈ ਪੱਬਾਂ ਭਾਰ ਹੋਏ ਫਿਰਦੇ ਹਨ। ਉਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਦਾ ਸਪੱਸ਼ਟ ਮਨੋਰਥ ਖੇਤੀ ਕਾਨੂੰਨਾਂ ਬਾਰੇ ਭਾਜਪਾ ਖਿਲਾਫ਼ ਕਿਸਾਨਾਂ ਵਿੱਚ ਪੈਦਾ ਹੋਏ ਰੋਹ ਤੋਂ ਲੋਕਾਂ ਦਾ ਧਿਆਨ ਹਟਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਗੈਰ-ਜ਼ਿੰਮੇਵਾਰਾਨਾ ਅਤੇ ਤੂਲ ਦੇਣ ਵਾਲੇ ਬਿਆਨਾਂ ਅਤੇ ਕਦਮਾਂ ਨਾਲ ਕਿਸਾਨਾਂ ਸਮੇਤ ਪੰਜਾਬ ਦੇ ਲੋਕ ਗੁੰਮਰਾਹ ਨਹੀਂ ਹੋਣਗੇ। ਉਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾਲ ਭਾਜਪਾ ਦੀ ਪੰਜਾਬ ਲੀਡਰਸ਼ਿਪ ਨੂੰ ਕੋਵਿਡ ਦੀ ਮਹਾਂਮਾਰੀ ਦੇ ਸੰਭਾਵੀ ਵਾਧੇ ਬਾਰੇ ਵੀ ਕੋਈ ਚਿੰਤਾ ਨਹੀਂ ਹੈ ਜਦਕਿ ਇਹ ਮਹਾਂਮਾਰੀ ਸੂਬੇ ਵਿੱਚ ਸਿਰ ਚੁੱਕ ਸਕਦੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਵਿੱਚ ਸਖ਼ਤ ਰੋਹ ਤੇ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਤੱਕ ਪਹੁੰਚ ਕਰਕੇ ਹਮਦਰਦੀ ਪ੍ਰਗਟਾਉਣ ਅਤੇ ਹਾਈ ਕਮਾਨ ਨੂੰ ਉਨਾਂ ਦੀਆਂ ਚਿੰਤਾਵਾਂ ਬਾਰੇ ਜਾਣੂੰ ਕਰਵਾਉਣ ਦੀ ਬਜਾਏ ਭਾਜਪਾ ਦੀ ਲੀਡਰਸ਼ਿਪ ਸੌੜੇ ਸਿਆਸੀ ਮੁਫਾਦਾਂ ਲਈ 12 ਅਕਤੂਬਰ ਦੀ ਘਟਨਾ ਨੂੰ ਗਲਤ ਰੰਗਤ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।

ਉਨਾਂ ਕਿਹਾ ਕਿ ਅਸ਼ਵਨੀ ਸ਼ਰਮਾ ਵੱਲੋਂ ਝੂਠ ਫੈਲਾਉਣ ਦੀਆਂ ਕੋਸ਼ਿਸ਼ਾਂ ਦੇ ਵਿਰੁੱਧ ਸੂਬਾ ਸਰਕਾਰ ਕਿਸਾਨਾਂ ਦੇ ਪ੍ਰਦਰਸ਼ਨਾਂ ਦੌਰਾਨ ਭਾਜਪਾ ਨੇਤਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਬਣਦਾ ਕਦਮ ਚੁੱਕ ਰਹੀ ਹੈ। ਉਨਾਂ ਕਿਹਾ ਕਿ 12 ਅਕਤੂਬਰ ਦੀ ਘਟਨਾ ਤੋਂ ਬਾਅਦ ਅਸ਼ਵਨੀ ਸ਼ਰਮਾ ਦਾ ਸੁਰੱਖਿਆ ਪਹਿਰਾ ਵਧਾ ਦਿੱਤਾ ਗਿਆ ਹੈ ਅਤੇ ਕਮਾਂਡੋਆਂ ਸਮੇਤ ਪੰਜਾਬ ਪੁਲਿਸ ਦੇ ਕੁਲ 16 ਜਵਾਨ ਇਸ ਵੇਲੇ ਭਾਜਪਾ ਆਗੂ ਨਾਲ ਤੈਨਾਤ ਹਨ।
Published by: Gurwinder Singh
First published: October 14, 2020, 6:02 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading