ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿਚ ਹੁਣ ਕੁਝ ਦਿਨ ਬਾਕੀ ਬਚੇ ਹਨ। ਇਸ ਵਾਰ ਕਿਸੇ ਵੀ ਸਿਆਸੀ ਧਿਰ ਨੂੰ ਬਹੁਮਤ ਨਾ ਮਿਲਣ ਦੇ ਕਿਆਸਾਂ ਵਿਚਾਲੇ ਕਾਂਗਰਸ ਵੱਲੋਂ ਵੱਡਾ ਬਿਆਨ ਸਾਹਮਣੇ ਆਇਆ ਹੈ।
ਕਾਂਗਰਸ ਦੀ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਕਿਹਾ ਹੈ ਕਿ ਜੇਕਰ ਬਹੁਮਤ ਨਾ ਮਿਲਿਆ ਤਾਂ ਕਾਂਗਰਸ, ਆਮ ਆਦਮੀ ਪਾਰਟੀ ਨਾਲ ਵੀ ਗੱਠਜੋੜ ਕਰਕੇ ਸਰਕਾਰ ਬਣਾ ਸਕਦੀ ਹੈ।
ਉਧਰ, ਆਪ ਨੇ ਕਿਹਾ ਹੈ ਕਿ ਗੱਠਜੋੜ ਦੀ ਕੋਈ ਲੋੜ ਨਹੀਂ ਪਵੇਗੀ। ਉਨ੍ਹਾਂ ਦੀ ਪਾਰਟੀ ਸਰਕਾਰ ਬਣਾਏਗੀ। ਸਰਕਾਰ ਬਣਾਉਣ ਵਾਲੇ ਫੂਰਮੂਲੇ ਉਤੇ ਭੱਠਲ ਨੇ ਇਥੋਂ ਤੱਕ ਆਖ ਦਿੱਤਾ ਕਿ ਜਿਸ ਦੀਆਂ ਸੀਟਾਂ ਵੱਧ ਹੋਣਗੀਆਂ, ਮੁੱਖ ਮੰਤਰੀ ਵੀ ਉਨ੍ਹਾਂ ਦਾ ਹੋ ਸਕਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Assembly Elections 2022, Bhattal, Congress, Punjab Assembly Polls 2022, Punjab congess, Punjab Congress