• Home
 • »
 • News
 • »
 • punjab
 • »
 • IF PRIYANKA GANDHI IS NOT RELEASED AFTER ARREST OF MINISTER S SON I WILL MARCH TOWARDS LAKHIMPUR NAVJOT SIDHU

ਜੇ ਮੰਤਰੀ ਦੇ ਪੁੱਤਰ ਦੀ ਗ੍ਰਿਫਤਾਰੀ ਤੇ ਪ੍ਰਿਅੰਕਾ ਗਾਂਧੀ ਨੂੰ ਰਿਹਾਅ ਨਾ ਕੀਤਾ ਤਾਂ ਲਖੀਮਪੁਰ ਵੱਲ ਕੂਚ ਕਰਾਂਗੇ- ਨਵਜੋਤ ਸਿੱਧੂ

ਸਿੱਧੂ ਨੇ ਕਿਹਾ ਹੈ - ਜੇ ਕਿਸਾਨਾਂ ਦੇ ਬੇਰਹਿਮੀ ਨਾਲ ਕਤਲ ਦੇ ਮਾਮਲੇ ਵਿੱਚ ਕੱਲ੍ਹ ਤੱਕ ਕੇਂਦਰੀ ਮੰਤਰੀ ਦੇ ਬੇਟੇ ਨੂੰ ਗ੍ਰਿਫਤਾਰ ਨਾ ਕੀਤਾ ਗਿਆ, ਸਾਡੀ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ, ਜਿਨ੍ਹਾਂ ਨੂੰ ਗੈਰ -ਕਾਨੂੰਨੀ ਢੰਗ ਨਾਲ ਗ੍ਰਿਫਤਾਰ ਕੀਤਾ ਗਿਆ ਸੀ, ਨੂੰ ਰਿਹਾਅ ਨਾ ਕੀਤਾ ਗਿਆ ਤਾਂ ਪੰਜਾਬ ਕਾਂਗਰਸ ਲਖੀਮਪੁਰ ਖੇੜੀ ਵੱਲ ਦੀ ਯਾਤਰਾ ਸ਼ੁਰੂ ਕਰੇਗੀ।

ਜੇ ਮੰਤਰੀ ਦੇ ਪੁੱਤਰ ਦੀ ਗ੍ਰਿਫਤਾਰੀ ਤੇ ਪ੍ਰਿਅੰਕਾ ਗਾਂਧੀ ਨੂੰ ਰਿਹਾਅ ਨਾ ਕੀਤਾ ਤਾਂ ਲਖੀਮਪੁਰ ਵੱਲ ਕੂਚ ਕਰਾਂਗੇ- ਨਵਜੋਤ ਸਿੱਧੂ (ਫਾਇਲ ਫੋਟੋ)

ਜੇ ਮੰਤਰੀ ਦੇ ਪੁੱਤਰ ਦੀ ਗ੍ਰਿਫਤਾਰੀ ਤੇ ਪ੍ਰਿਅੰਕਾ ਗਾਂਧੀ ਨੂੰ ਰਿਹਾਅ ਨਾ ਕੀਤਾ ਤਾਂ ਲਖੀਮਪੁਰ ਵੱਲ ਕੂਚ ਕਰਾਂਗੇ- ਨਵਜੋਤ ਸਿੱਧੂ (ਫਾਇਲ ਫੋਟੋ)

 • Share this:
  ਚੰਡੀਗੜ੍ਹ: ਉਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਵਾਪਰੀ ਹਿੰਸਾ ਦੀ ਘਟਨਾ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਯੋਗੀ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ। ਸਿੱਧੂ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਬੁੱਧਵਾਰ ਤੱਕ ਕੇਂਦਰੀ ਰਾਜ ਮੰਤਰੀ ਦੇ ਮੁੰਡੇ ਨੂੰ ਗ੍ਰਿਫ਼ਤਾਰ ਕਰਨ ਲਈ ਕਿਹਾ ਹੈ।

  ਜ਼ਿਕਰਯੋਗ ਹੈ ਕਿ ਉਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿਖੇ ਬੀਤੇ ਦਿਨੀ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਦੇ ਮੁੰਡੇ ਆਸ਼ੀਸ਼ ਮਿਸ਼ਰਾ ਨੇ ਅੰਦੋਲਨ ਕਰ ਰਹੇ ਕਿਸਾਨਾਂ ਉਪਰ ਕਾਰ ਚੜ੍ਹਾ ਦਿੱਤੀ ਸੀ, ਜਿਸ ਦੌਰਾਨ ਕੁੱਝ ਕਿਸਾਨਾਂ ਦੀ ਮੌਤ ਹੋ ਗਈ ਅਤੇ ਮਾਮਲਾ ਹਿੰਸਾ ਤੱਕ ਪੁੱਜ ਗਿਆ। ਮਾਮਲੇ ਵਿੱਚ ਲਗਾਤਾਰ ਕਿਸਾਨਾਂ ਵੱਲੋਂ ਕੇਂਦਰੀ ਰਾਜ ਮੰਤਰੀ ਦੇ ਮੁੰਡੇ ਨੂੰ ਗ੍ਰਿਫ਼ਤਾਰ ਕਰਕੇ ਕਤਲ ਦਾ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਜਾ ਰਹੀ ਹੈ।

  ਇਸਤੋਂ ਪਹਿਲਾਂ ਉਤਰ ਪ੍ਰਦੇਸ਼ ਸਰਕਾਰ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 45-45 ਲੱਖ ਰੁਪਏ ਅਤੇ ਇੱਕ-ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ।

  ਉਤਰ ਪ੍ਰਦੇਸ਼ ਦੀ ਇਹ ਘਟਨਾ ਦੇਸ਼ ਭਰ ਵਿੱਚ ਹਿੰਸਾ ਨੂੰ ਲੈ ਕੇ ਚਰਚਾ ਬਣੀ ਹੋਈ ਹੈ ਅਤੇ ਹਰ ਕੋਈ ਮੰਤਰੀ ਦੇ ਮੁੰਡੇ ਨੂੰ ਗ੍ਰਿਫ਼ਤਾਰ ਕਰਨ ਅਤੇ ਸਖ਼ਤ ਸਜ਼ਾ ਦੀ ਮੰਗ ਕਰ ਰਿਹਾ ਹੈ। ਪਰੰਤੂ ਅਜੇ ਤੱਕ ਮਾਮਲੇ ਵਿੱਚ ਮੰਤਰੀ ਦੇ ਮੁੰਡੇ ਦੀ ਉਤਰ ਪ੍ਰਦੇਸ਼ ਸਰਕਾਰ ਗ੍ਰਿਫ਼ਤਾਰੀ ਨਹੀਂ ਕਰ ਸਕੀ ਹੈ।

  ਇਸ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਟਵਿੱਟਰ ਖਾਤੇ 'ਤੇ ਪੋਸਟ ਸਾਂਝੀ ਕਰਕੇ ਇੱਕ ਦਿਨ ਦਾ ਅਲਟੀਮੇਟਮ ਦਿੱਤਾ ਹੈ।  ਆਪਣੀ ਪੋਸਟ ਵਿੱਚ ਸਿੱਧੂ ਨੇ ਲਿਖਿਆ, ''ਜੇਕਰ ਕੱਲ ਤੱਕ ਕਿਸਾਨਾਂ ਦਾ ਕਤਲ ਕਰਨ ਵਾਲੇ ਕੇਂਦਰੀ ਮੰਤਰੀ ਦੇ ਮੁੰਡੇ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਅਤੇ ਕਿਸਾਨਾਂ ਲਈ ਲੜਾਈ ਲੜ ਰਹੀ ਤੇ ਗੈਰ-ਕਾਨੂੰਨੀ ਤੌਰ 'ਤੇ ਗ੍ਰਿਫ਼ਤਾਰ ਕੀਤੇ ਸਾਡੇ ਆਗੂ ਪ੍ਰਿਯੰਕਾ ਗਾਂਧੀ ਨੂੰ ਨਾ ਛੱਡਿਆ ਗਿਆ, ਤਾਂ ਪੰਜਾਬ ਕਾਂਗਰਸ ਲਖੀਮਪੁਰ ਖੇੜੀ ਤੱਕ ਮਾਰਚ ਕਰੇਗੀ!''
  Published by:Ashish Sharma
  First published: