ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ(SGPC) ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਜੇ ਸਰਕਾਰ ਦਾਰੂ ਦੇ ਠੇਕੇ ਖ੍ਹਲ ਸਕਦੀ ਹੈ ਤਾਂ ਗੁਰੂ ਘਰਾਂ ਨੂੰ ਕਿਉਂ ਨਹੀਂ ਖੋਲ੍ਹਿਆ ਜਾ ਸਕਦਾ। ਲੌਂਗੋਵਾਲ ਨੇ ਕਿਹਾ ਕਿ ਸਰਕਾਰ ਧਾਰਮਿਕ ਸਥਾਨਾਂ ਨੂੰ ਖੋਲਣ ਨਹੀ ਦੇ ਰਹੀ ਹੈ ਪਰ ਸਰਕਾਰ ਸ਼ਰਾਬ ਦੇ ਠੇਕੇ ਖੋਲ ਸਕਦੀ ਹੈ। ਲੌਂਗੋਵਾਲ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਧਾਰਮਿਕ ਸਥਾਨਾਂ ਨੂੰ ਖੋਲ੍ਹੇ ਜਾਣ, ਉਥੋਂ ਤਾਂ ਲੋਕ ਚੰਗੀ ਸਿੱਖਿਆ ਹੀ ਲੈ ਕੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਮਾਜ ਲਈ ਨਸ਼ੇ ਖਤਰਨਾਕ ਹਨ ਇਸ ਲਈ ਸਰਕਾਰ ਨੂੰ ਨਸ਼ਿਆ ਨੂੰ ਬੰਦ ਕਰਨਾ ਚਾਹੀਦਾ ਹੈ।
ਲੌਗੋਵਾਲ ਨੇ ਕਿਹਾ ਕਿ ਅਸੀਂ ਕਮੇਟੀ ਦਾ ਗੰਠਨ ਕੀਤਾ ਹੈ ਜਿਹੜੀ ਸਾਨੂੰ ਸਮੇ ਸਮੇ ਉਤੇ ਪੂਰੀ ਜਾਣਕਾਰੀ ਦੇਵੇਗੀ ਅਤੇ ਗੁਰੂ ਦੇ ਲੰਗਰਾਂ ਲਈ ਸੰਗਤ ਦਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆ ਨੂੰ ਅਕਾਲ ਪੁਰਖ ਅੱਗੇ ਅਰਦਾਸ ਕਰਨੀ ਚਾਹੀਦੀ ਹੈ ਜਲਦੀ ਹੀ ਕੋਰੋਨਾ ਨਾਮ ਦੀ ਬਿਮਾਰੀ ਖਤਮ ਹੋ ਸਕੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Alcohol, Coronavirus, COVID-19, Gobind Singh Longowal, SGPC