ਸਿੱਖਿਆ ਵਿਭਾਗ ਵੱਲੋਂ ਵਿੱਢੀ ਗਈ ਦਾਖਲਾ ਮੁਹਿੰਮ ਤਹਿਤ ਪਹਿਲੇ ਦਿਨ ਵਿਚ ਇਕ ਲੱਖ ਤੋਂ ਵੱਧ ਦਾਖਲੇ ਕਰਨ ਦਾ ਰਿਕਾਰਡ ਬਣਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਭਾਗ ਵੱਲੋਂ 10 ਮਾਰਚ ਨੂੰ ਸਵੇਰੇ 8 ਵਜੇ ਇਹ ਮੁਹਿੰਮ ਆਰੰਭੀ ਗਈ ਸੀ, ਜੋ ਰਾਤ 10 ਵਜੇ ਤੱਕ ਜਾਰੀ ਰਹੀ।
ਇਸ ਦੌਰਾਨ ਵਿਭਾਗ ਵੱਲੋਂ 1,00298 ਵਿਦਿਆਰਥੀਆਂ ਦੇ ਦਾਖਲੇ ਦਰਜ ਕੀਤੇ ਗਏ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪ੍ਰਾਪਤੀ ਲਈ ਮਿਹਨਤੀ ਅਧਿਆਪਕਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਸਾਰੇ ਅਧਿਆਪਕਾਂ ਦੇ ਸਹਿਯੋਗ ਨਾਲ ਇਹ ਟੀਚਾ ਹਾਸਲ ਕੀਤਾ ਜਾ ਸਕਿਆ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਚੰਗੇ ਨਤੀਜੇ ਦੇਖਣ ਨੂੰ ਮਿਲਣਗੇ।
ਉਨ੍ਹਾਂ ਨੇ ਟਵੀਟ ਕੀਤਾ ਤੇ ਲਿਖਿਆ-''ਜੇ ਨੀਅਤ ਸਾਫ਼ ਹੋਵੇ ਤਾਂ ਸਭ ਕੁੱਝ ਸੰਭਵ ਹੈ…
ਮੇਰੇ ਮਹਿਕਮੇ ਦੇ ਸਮੂਹ ਅਧਿਆਪਕਾਂ ਨੇ ਵੱਡਾ ਹੰਭਲਾ ਮਾਰਦਿਆਂ ਕੱਲ੍ਹ ਇੱਕੋ ਦਿਨ ‘ਚ ਇੱਕ ਲੱਖ ਬੱਚਿਆਂ ਦੇ ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖ਼ਲੇ ਕਰਕੇ ਇਤਿਹਾਸ ਸਿਰਜ ਦਿੱਤਾ।
…..ਤੁਸੀਂ ਬਹੁਤ ਮਹਾਨ ਹੋ, ਦਿਲੋਂ ਸਲਾਮ।
ਸਾਡਾ ਸੁਪਨਾ… ਕੋਈ ਵੀ ਬੱਚਾ ਵਿੱਦਿਆ ਤੋਂ ਵਾਂਝਾ ਨਾਂ ਰਹੇ।
ਜੇ ਨੀਅਤ ਸਾਫ਼ ਹੋਵੇ ਤਾਂ ਸਭ ਕੁੱਝ ਸੰਭਵ ਹੈ…
ਮੇਰੇ ਮਹਿਕਮੇ ਦੇ ਸਮੂਹ ਅਧਿਆਪਕਾਂ ਨੇ ਵੱਡਾ ਹੰਭਲਾ ਮਾਰਦਿਆਂ ਕੱਲ੍ਹ ਇੱਕੋ ਦਿਨ ‘ਚ ਇੱਕ ਲੱਖ ਬੱਚਿਆਂ ਦੇ ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖ਼ਲੇ ਕਰਕੇ ਇਤਿਹਾਸ ਸਿਰਜ ਦਿੱਤਾ।
…..ਤੁਸੀਂ ਬਹੁਤ ਮਹਾਨ ਹੋ, ਦਿਲੋਂ ਸਲਾਮ।
ਸਾਡਾ ਸੁਪਨਾ… ਕੋਈ ਵੀ ਬੱਚਾ ਵਿੱਦਿਆ ਤੋਂ ਵਾਂਝਾ ਨਾਂ ਰਹੇ। pic.twitter.com/A29pqB9f6K
— Harjot Singh Bains (@harjotbains) March 11, 2023
ਉਨ੍ਹਾਂ ਦਾਅਵਾ ਕੀਤਾ ਕਿ ਇਸ ਅਭਿਆਨ ਦੌਰਾਨ ਵੱਡੀ ਗਿਣਤੀ ’ਚ ਬੱਚਿਆਂ ਨੇ ਪ੍ਰਾਈਵੇਟ ਸਕੂਲਾਂ ’ਚੋਂ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿਚ ਦਾਖਲੇ ਲਏ ਹਨ। ਸਰਕਾਰੀ ਅੰਕੜਿਆਂ ਮੁਤਾਬਕ ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ ਤੈਅ ਟੀਚੇ ਦੀ ਥਾਂ 134.6 ਫੀਸਦੀ ਦਾਖ਼ਲੇ ਹੋਏ ਹਨ, ਜਦਕਿ ਸਰਹੱਦੀ ਜ਼ਿਲ੍ਹਿਆਂ ਫਿਰੋਜ਼ਪੁਰ, ਅੰਮ੍ਰਿਤਸਰ, ਫਾਜ਼ਿਲਕਾ, ਤਰਨ ਤਾਰਨ ਸਮੇਤ ਬਰਨਾਲਾ, ਬਠਿੰਡਾ, ਕਪੂਰਥਲਾ, ਪਟਿਆਲਾ, ਐੱਸਬੀਐੱਸ ਨਗਰ, ਮਾਲੇਰਕੋਟਲਾ ਤੇ ਸੰਗਰੂਰ ਵਿਚ 128.28 ਫੀਸਦ ਤੋਂ 103.44 ਦਾਖਲੇ ਦਰਜ ਕੀਤੇ ਗਏ ਹਨ।
ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਨੂੰ ਮਿਲੇ ਭਰਪੂਰ ਹੁੰਗਾਰੇ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ‘ਆਪ’ ਸਰਕਾਰ ਵੱਲੋਂ ਸਿੱਖਿਆ ਪ੍ਰਤੀ ਅਪਣਾਈ ਗਈ ਨੀਤੀ ਨੂੰ ਲੋਕਾਂ ਨੇ ਆਪਣੀ ਹਾਮੀ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Government School, Harjot Singh Bains, Punjab School Education Board, School of Eminence, School timings