Home /News /punjab /

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਅਹਿਮ ਫੈਸਲੇ,ਮਿਲਕਫੈੱਡ ਅਤੇ ਮਿਲਕ ਯੂਨੀਅਨਾਂ 'ਚ ਗਰੁੱਪ ਸੀ ਅਤੇ ਡੀ ਦੀਆਂ 500 ਅਸਾਮੀਆਂ ਭਰੀਆਂ ਜਾਣਗੀਆਂ

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਅਹਿਮ ਫੈਸਲੇ,ਮਿਲਕਫੈੱਡ ਅਤੇ ਮਿਲਕ ਯੂਨੀਅਨਾਂ 'ਚ ਗਰੁੱਪ ਸੀ ਅਤੇ ਡੀ ਦੀਆਂ 500 ਅਸਾਮੀਆਂ ਭਰੀਆਂ ਜਾਣਗੀਆਂ

ਸਰਕਾਰੀ ਸਕੂਲਾਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਸਕੀਮ 'ਤੇ ਲੱਗੀ ਮੁਹਰ

ਸਰਕਾਰੀ ਸਕੂਲਾਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਸਕੀਮ 'ਤੇ ਲੱਗੀ ਮੁਹਰ

ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕਰ ਕੇ ਮੀਡੀਆ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਅਹਿਮ ਫੈਸਲਿਆਂ ਦੇ ਬਾਰੇ ਜਾਣਕਾਰੀ ਦਿੱਤੀ।ਮੀਡੀਆ ਨੂੰ ਇਸ ਮੀਟਿੰਗ ਦੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਬਨਿਟ ਮੀਟਿੰਗ ਦੇ ਵਿੱਚ ਫੈਸਲਾ ਲਿਆ ਗਿਆ ਹੈ ਕਿ ਮਿਲਕਫੈੱਡ ਦੇ ਵਿੱਚ 500 ਤੋਂ ਵੱਧ ਅਸਾਮੀਆਂ ਨੂੰ ਭਰਿਆ ਜਾਵੇਗਾ । ਇਸ ਤੋਂ ਇਲਾਵਾ ਵੇਰਕਾ ਦੇ ਵਿੱਚ ਸੀ ਅਤੇ ਡੀ ਗਰੁੱਪ ਦੀਆਂ ਅਸਾਮੀਆਂ ਵੀ ਭਰੀਆਂ ਜਾਣਗੀਆਂ।

ਹੋਰ ਪੜ੍ਹੋ ...
  • Share this:

ਸ਼ੁੱਕਰਵਾਰ ਨੂੰ ਪੰਜਾਬ ਕੈਬਨਿਟ ਦੇ ਵੱਲੋਂ ਅਹਿਮ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੇ ਵਿੱਚ ਕਈ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕਰ ਕੇ ਮੀਡੀਆ ਨੂੰ ਇਸ ਮੀਟਿੰਗ ਦੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਬਨਿਟ ਮੀਟਿੰਗ ਦੇ ਵਿੱਚ ਫੈਸਲਾ ਲਿਆ ਗਿਆ ਹੈ ਕਿ ਮਿਲਕਫੈੱਡ ਦੇ ਵਿੱਚ 500 ਤੋਂ ਵੱਧ ਅਸਾਮੀਆਂ ਨੂੰ ਭਰਿਆ ਜਾਵੇਗਾ । ਇਸ ਤੋਂ ਇਲਾਵਾ ਵੇਰਕਾ ਦੇ ਵਿੱਚ ਸੀ ਅਤੇ ਡੀ ਗਰੁੱਪ ਦੀਆਂ ਅਸਾਮੀਆਂ ਵੀ ਭਰੀਆਂ ਜਾਣਗੀਆਂ।


ਪੰਜਾਬ ਸਿਵਲ ਸਕੱਤਰੇਤ ਦੇ ਵਿੱਚ ਸੇਵਾਦਾਰਾਂ ਦੀਆਂ 150 ਅਸਾਮੀਆਂ ਭਰੀਆਂ ਜਾਣਗੀਆਂ। ਪੰਜਾਬ ਦੇ ਖਜ਼ਾਨਾ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸੂਬਾ ਸਰਕਾਰ ਵਚਨਬਧ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਸਕੂਲਾਂ ਦੀ ਸਫ਼ਾਈ ਅਤੇ ਸੁਰੱਖਿਆ ਲਈ 33 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਕਰੈਪ ਨੀਤੀ ਪੰਜਾਬ ਟਰਾਂਸਪੋਰਟ ਵਿਭਾਗ ਅਧੀਨ ਲਾਗੂ ਕੀਤੀ ਜਾਵੇਗੀ। ਇਸ ਤਹਿਤ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ 'ਤੇ ਟੈਕਸ ਛੋਟ ਦਿੱਤੀ ਜਾਵੇਗੀ। ਕਿਉਂੁਕਿ ਪੰਜਾਬ ਦੇ ਵਿੱਚ ਪੁਰਾਣੇ ਵਾਹਨਾਂ ਦੇ ਕਾਰਨ ਕਈ ਸੜਕੀ ਹਾਦਸੇ ਵਾਪਰ ਰਹੇ ਹਨ। ਇਸ ਕਾਰਨ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਤੋਂ ਬਾਅਦ ਨਵੇਂ ਵਾਹਨ 'ਤੇ ਟੈਕਸ ਛੋਟ ਦਿੱਤੀ ਜਾਵੇਗੀ। ਇਸ ਨਾਲ ਲੋਕ 8 ਤੋਂ 15 ਸਾਲ ਤੱਕ ਇਸ ਸਕੀਮ ਦਾ ਲਾਭ ਲੈ ਸਕਣਗੇ।

Published by:Shiv Kumar
First published:

Tags: Harpal cheema, Markfed, Punjab, Punjab Cabinet, Punjab government