ਵਿਧਾਨ ਸਭਾ 'ਚ ਕਰਤਾਰਪੁਰ ਲਾਂਘੇ ਸਬੰਧੀ ਅਹਿਮ ਮਤਾ ਪਾਸ

News18 Punjabi | News18 Punjab
Updated: February 27, 2020, 1:51 PM IST
share image
ਵਿਧਾਨ ਸਭਾ 'ਚ ਕਰਤਾਰਪੁਰ ਲਾਂਘੇ ਸਬੰਧੀ ਅਹਿਮ ਮਤਾ ਪਾਸ
ਵਿਧਾਨ ਸਭਾ 'ਚ ਕਰਤਾਰਪੁਰ ਲਾਂਘੇ ਸਬੰਧੀ ਅਹਿਮ ਮਤਾ ਪਾਸ

  • Share this:
  • Facebook share img
  • Twitter share img
  • Linkedin share img
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਵੀ ਹੰਗਾਮਾ ਹੋਇਆ। ਇਸ ਹੰਗਾਮੇ ਦੇ ਬਾਵਜੂਦ ਵਿਧਾਨ ਸਭਾ ਅੰਦਰ ਕਰਤਾਰਪੁਰ ਲਾਂਘੇ ਸਬੰਧੀ ਅਹਿਮ ਮਤਾ ਪਾਸ ਕੀਤਾ ਗਿਆ। ਇਸ ਮਤੇ ਵਿਚ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ ਵਸੂਲੀ ਜਾਂਦੀ 20 ਡਾਲਰ ਫ਼ੀਸ ਹਟਾਉਣ ਅਤੇ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕਰਨ ਦੀ ਮੰਗ ਕੀਤੀ। ਇਸ ਮਤੇ ਸਬੰਧੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਜਲਦ ਹੀ ਸਰਬ ਪਾਰਟੀ ਵਫ਼ਦ ਵੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਵੀ ਇਹ ਮੁੱਦਾ ਕੇਂਦਰ ਕੋਲ ਚੁੱਕਣ ਦੀ ਸਲਾਹ ਦਿੱਤੀ।

ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਲਈ ਸਦਨ ਵਿਚ ਇਹ ਮਤਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਲਿਆਂਦਾ ਗਿਆ। ਜਿਸ ਨੂੰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵੱਲੋਂ ਸਹਿਮਤੀ ਨਾਲ ਪਾਸ ਕਰ ਦਿੱਤਾ ਗਿਆ। ਇਸ ਮੌਕੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਤਾਂ ਬਹੁਤ ਸਖ਼ਤ ਹਨ, ਜਿਸ ਕਾਰਨ ਵੱਡੀ ਗਿਣਤੀ ਸੰਗਤਾਂ ਦਰਸ਼ਨਾਂ ਤੋਂ ਵਾਂਝੀਆਂ ਹਨ।

ਸਦਨ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਮੰਗ ਕੀਤੀ ਕਿ ਜਦੋਂ ਤੱਕ ਇਸ ਮਤੇ ਸਬੰਧੀ ਕੇਂਦਰ ਦਾ ਕੋਈ ਫ਼ੈਸਲਾ ਨਹੀਂ ਆਉਂਦਾ ਹੈ, ਉਦੋਂ ਤੱਕ ਪੰਜਾਬ ਸਰਕਾਰ ਤੇ ਐੱਸਜੀਪੀਸੀ 10-10 ਡਾਲਰ ਕਰ ਕੇ ਸ਼ਰਧਾਲੂਆਂ ਦੀ ਫ਼ੀਸ ਦੇਵੇ। ਪੰਜਾਬ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਾਸਪੋਰਟ ਬਣਾਉਣ ਦੀ ਪ੍ਰਕਿਰਿਆ ਸਰਲ ਕਰਨ ਦੀ ਮੰਗ ਕੀਤੀ ਹੈ । ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸ਼ਰਧਾਲੂਆਂ ਦੀ ਕੁੱਤਿਆਂ ਤੋਂ ਕਰਵਾਈ ਜਾਂਦੀ ਚੈਕਿੰਗ ਬੰਦ ਕਰਵਾਉਣ ਦੀ ਮੰਗ ਕੀਤੀ ਗਈ।
First published: February 25, 2020
ਹੋਰ ਪੜ੍ਹੋ
ਅਗਲੀ ਖ਼ਬਰ