ਮੋਹਾਲੀ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਆਪਣੇ ਹੀ ਪਰਿਵਾਰ ਦੇ ਖੂਨ ਦਾ ਪਿਆਸਾ ਹੋ ਗਿਆ। ਦਰਅਸਲ ਮੋਹਾਲੀ ਦੇ ਪਿੰਡ ਮਨੌਲੀ 'ਚ ਇਕ ਨੌਜਵਾਨ ਨੇ ਗੁੱਸੇ 'ਚ ਆ ਕੇ ਆਪਣੇ ਹੀ ਪਰਿਵਾਰ ਦੇ ਤਿੰਨ ਮੈਂਬਰਾਂ 'ਤੇ ਕਾਰ ਚੜ੍ਹਾ ਦਿੱਤੀ। ਇਸ ਦਰਦਨਾਕ ਘਟਨਾ ਵਿੱਚ ਮੁਲਜ਼ਮ ਦੇ ਚਚੇਰੇ ਭਰਾ ਰਣਜੀਤ ਸਿੰਘ (40) ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮੁਲਜ਼ਮ ਦੀ ਪਛਾਣ ਮਨੌਲੀ ਪਿੰਡ ਦੇ ਰਹਿਣ ਵਾਲੇ ਦੇਵੇਂਦਰ (27) ਵਜੋਂ ਹੋਈ ਹੈ। ਘਟਨਾ ਦੇ ਬਾਅਦ ਤੋਂ ਦੋਸ਼ੀ ਫਰਾਰ ਹੈ ਅਤੇ ਪੁਲਸ ਉਸ ਦੀ ਭਾਲ ਕਰ ਰਹੀ ਹੈ।
ਬਲਜੀਤ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸ ਦਾ ਪਰਿਵਾਰ ਚਾਚਾ-ਤਾਇਆ ਦੇ ਪਰਿਵਾਰ ਨਾਲ ਸਾਂਝਾ ਰਹਿੰਦਾ ਹੈ। ਅੱਜ ਉਸ ਦੇ ਚਾਚੇ ਦੇ ਲੜਕੇ ਦਵਿੰਦਰ ਦਾ ਪਰਿਵਾਰ ਨਾਲ ਝਗੜਾ ਹੋ ਗਿਆ ਸੀ। ਦਵਿੰਦਰ ਗੁੱਸੇ 'ਚ ਆ ਕੇ ਆਪਣੀ ਰੇਂਜ ਰੋਵਰ ਕਾਰ ਲੈ ਕੇ ਘਰੋਂ ਨਿਕਲਣ ਲੱਗਾ ਸੀ। ਇਹ ਦੇਖ ਕੇ ਉਸ ਦਾ ਭਰਾ ਰਣਜੀਤ ਸਿੰਘ, ਚਾਚਾ ਜਰਨੈਲ ਸਿੰਘ, ਦਵਿੰਦਰ ਦੀ ਮਾਤਾ ਮਨਜੀਤ ਕੌਰ (ਮਾਸੀ) ਉਸ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਸਨ। ਦਵਿੰਦਰ ਨੇ ਉਨ੍ਹਾਂ ਨੂੰ ਡਰਾਉਣ ਲਈ ਤੇਜ਼ੀ ਨਾਲ ਕਾਰ ਉਨ੍ਹਾਂ ਵੱਲ ਮੋੜ ਦਿੱਤੀ। ਕਾਰ ਦੀ ਟੱਕਰ ਵੱਜਣ ਤੋਂ ਬਾਅਦ ਉਹ ਤਿੰਨੇ ਜ਼ਮੀਨ ਉਤੇ ਡਿੱਗ ਗਏ ਅਤੇ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਲੈ ਗਏ। ਜਿੱਥੇ ਡਾਕਟਰਾਂ ਨੇ ਦਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸ ਦਈਏ ਕਿ ਇਸ ਘਟਨਾ ਵਿੱਚ ਦਵਿੰਦਰ ਸਿੰਘ ਦੀ ਮਾਂ ਵੀ ਗੰਭੀਰ ਰੂਪ ਤੋਂ ਜ਼ਖਮੀ ਹੋ ਗਈ ਹੈ, ਉਨ੍ਹਾਂ ਦਾ ਆਈਸੀਯੂ ਵਿੱਚ ਇਲਾਜ ਚਲ ਰਿਹਾ ਹੈ। ਦੋਸ਼ੀ ਦਾ ਚਾਚੇ ਜਰਨੈਲ ਸਿੰਘ ਦੀ ਹਾਲਤ ਠੀਕ ਹੈ, ਜਿਸ ਨੂੰ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਘਰ ਵਾਪਸ ਭੇਜ ਦਿੱਤਾ ਹੈ। ਪੁਲਿਸ ਨੇ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Mohali, Punjab Police