ਪਾਕਿਸਤਾਨ ਵੱਲੋਂ ਲਗਾਤਾਰ ਭਾਰਤ ਦੇ ਸਰਹੱਦੀ ਇਲਾਕਿਆਂ ਵਿੱਚ ਘੁਸਪੈਠ ਦੀਆਂ ਤਿੰਨ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮੌਸਮ ਬਦਲਣ ਦੇ ਨਾਲ ਹੀ ਪਾਕਿਸਤਾਨ ਵਿੱਚ ਬੈਠੇ ਤਸਕਰ ਲਗਾਤਾਰ ਭਾਰਤ 'ਚ ਆਪਣੀਆਂ ਨਾਪਾਕ ਯੋਜਨਾਵਾਂ ਨੂੰ ਅੰਜਾਮ ਦੇਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਡਰੋਨ ਰਾਹੀਂ ਲਗਾਤਾਰ ਤਸਕਰੀ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਜਾ ਰਹੀਆਂ ਹਨ,ਪਰ ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਡਰੋਨ ਨੂੰ ਡੇਗਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਜਦਕਿ ਇੱਕ ਹੋਰ ਮਾਮਲੇ ਦੌਰਾਨ ਦੋ ਤਸਕਰਾਂ ਨੂੰ ਬੀਐੱਸਐੱਫ ਦੇ ਜਵਾਨਾਂ ਨੇ ਵਾਪਸ ਪਾਕਿਸਤਾਨ ਖਦੇੜ ਦਿੱਤਾ ।
ਮਿਲੀ ਜਾਣਕਾਰੀ ਦੇ ਮੁਤਾਬਕ ਅੰਮ੍ਰਿਤਸਰ ਸੈਕਟਰ ਅਧੀਨ ਪੈਂਦੀ ਚੌਕੀ ਦਾਉਕੇ ਵਿਖੇ ਰਾਤ ਤਕਰੀਬ 10 ਵਜੇ ਡਰੋਨ ਦੀ ਆਵਾਜ਼ ਆਈ ਤਾਂ ਇਸ ਦੌਰਾਨ ਗਸ਼ਤ ਕਰ ਰਹੇ ਬੀਐਸਐਫ ਜਵਾਨਾਂ ਨੇ ਕਾਰਵਾਈ ਕਰਦੇ ਹੋਏ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਹੀ ਮਿੰਟਾਂ ਵਿੱਚ ਡਰੋਨ ਦੀ ਆਵਾਜ਼ ਬੰਦ ਹੋ ਗਈ। ਜਿਸ ਤੋਂ ਬਾਅਦ ਬੀਐੱਸਐੱਫ ਦੇ ਜਵਾਨਾਂ ਵੱਲੋਂ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਜਿਸ ਵਿੱਚ ਬੀਐਸਐਫ ਦੇ ਜਵਾਨਾਂ ਨੇ ਖੇਤਾਂ ਵਿੱਚ ਡਿੱਗਿਆ ਡਰੋਨ ਬਰਾਮਦ ਕਰ ਲਿਆ ਹੈ।ਇਹ 8-ਪ੍ਰੋਪੈਲਰ (ਵਿੰਗ) ਆਕਟਾ-ਕਾਪਟਰ ਇੱਕ ਧਝੀ ਮੈਟ੍ਰਿਕਸ ਹੈ, ਜਿਸਦੀ ਵਰਤੋਂ ਪਾਕਿਸਤਾਨੀ ਤਸਕਰ ਵੱਡੀਆਂ ਖੇਪਾਂ ਵਿੱਚ ਸਰਹੱਦ ਪਾਰ ਕਰਨ ਲਈ ਕਰਦੇ ਹਨ।
ਦੂਜੇ ਪਾਸੇ ਸੈਕਟਰ ਪਠਾਨਕੋਟ ਅਧੀਨ ਪੈਂਦੇ ਫਰੀਪੁਰ ਚੌਕੀ ’ਤੇ ਗਸ਼ਤ ਕਰ ਰਹੇ ਜਵਾਨਾਂ ਨੇ ਦੂਜੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ । ਹਾਈ-ਟੈਕ ਬੀਐਸਐਫ ਨੇ ਪਾਕਿਸਤਾਨੀ ਰੇਂਜਰਾਂ ਦੀ ਚੌਕੀ ਫਰਾਈਪੁਰ ਵਿੱਚ ਥਰਮਲ ਕੈਮਰਿਆਂ ਦੀ ਮਦਦ ਨਾਲ ਦੋ ਘੁਸਪੈਠੀਆਂ ਨੂੰ ਕਾਰਵਾਈ ਕਰਦੇ ਹੋਏ ਦੇਖਿਆ ਗਿਆ। ਬੀਐੱਸਐੱਫ ਦੀ ਬਟਾਲੀਅਨ 121 ਦੇ ਜਵਾਨ ਸਰਹੱਦ 'ਤੇ ਗਸ਼ਤ 'ਤੇ ਸਨ। ਜਵਾਨਾਂ ਨੇ ਚੌਕਸੀ ਲਈ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪਾਕਿਸਤਾਨੀ ਤਸਕਰਾਂ ਨੂੰ ਵਾਪਸ ਪਰਤਣਾ ਪਿਆ।
ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਰਾਤ 9.45 ਤੋਂ 10.30 ਵਜੇ ਦਰਮਿਆਨ ਅੰਮ੍ਰਿਤਸਰ ਸੈਕਟਰ ਅਧੀਨ ਪੈਂਦੀ ਪੰਜਗਰਾਈ ਚੌਕੀ ਵਿੱਚ ਡਰੋਨ ਦੇ ਉੱਡਣ ਦੀ ਆਵਾਜ਼ ਸੁਣੀ। ਆਵਾਜ਼ ਸੁਣ ਕੇ ਸਿਪਾਹੀ ਚੌਕਸ ਹੋ ਗਏ। ਜਿਸ ਤੋਂ ਬਾਅਦ ਜਵਾਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਗੋਲੀਬਾਰੀ ਕਰਨ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਵੱਲ ਪਰਤ ਗਿਆ। ਜਿਸ ਦੀ ਸੂਚਨਾ ਬੀਐਸਐਫ ਦੇ ਜਵਾਨਾਂ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ। ਜਿਸ ਤੋਂ ਬਾਅਦ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।