Home /News /punjab /

ਬਰਨਾਲਾ : ਹਥਿਆਰਾਂ ਦੀ ਨੁਮਾਇਸ਼ ਦੇ ਇਲਜ਼ਾਮ 'ਚ 4 ਨਾਮੀ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ 3 ਗ੍ਰਿਫਤਾਰ

ਬਰਨਾਲਾ : ਹਥਿਆਰਾਂ ਦੀ ਨੁਮਾਇਸ਼ ਦੇ ਇਲਜ਼ਾਮ 'ਚ 4 ਨਾਮੀ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ 3 ਗ੍ਰਿਫਤਾਰ

ਬਰਨਾਲਾ : ਹਥਿਆਰ ਦਿਖਾਉਣ ਵਾਲਿਆਂ ਖ਼ਿਲਾਫ਼ ਪੁਲਿਸ ਨੇ ਕੀਤੀ ਕਾਰਵਾਈ

ਬਰਨਾਲਾ : ਹਥਿਆਰ ਦਿਖਾਉਣ ਵਾਲਿਆਂ ਖ਼ਿਲਾਫ਼ ਪੁਲਿਸ ਨੇ ਕੀਤੀ ਕਾਰਵਾਈ

ਪੁਲਿਸ ਨੇ ਬਰਨਾਲਾ ਜ਼ਿਲ੍ਹੇ ਦੇ ਕਸਬਾ ਤਪਾ ਦੇ ਪਿੰਡ ਘੁੰਨਸ ਵਿੱਚ ਇੱਕ ਵਿਆਹ ਸਮਾਗਮ ਦੇ ਜਾਗੋ ਪ੍ਰੋਗਰਾਮ ਦੇ ਵਿੱਚ ਸ਼ਾਮਲ ਨੌਜਵਾਨਾਂ ਵੱਲੋਂ ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਇਲਜ਼ਾਮ ਵਿੱਚ 4 ਹੋਰ ਵਿਅਕਤੀਆਂ ਨੂੰ ਨਾਮਜ਼ਦ ਕਰ ਲਿਆ ਹੈ।ਇਸ ਤੋਂ ਇਲਾਵਾ 2 ਹੋਰ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਹੋਰ ਪੜ੍ਹੋ ...
  • Share this:

ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਨੂੰ ਖਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਸਖਤੀ ਕਰ ਦਿੱਤੀ ਹੈ।ਪੁਲਿਸ ਨੇ ਬਰਨਾਲਾ ਜ਼ਿਲ੍ਹੇ ਦੇ ਕਸਬਾ ਤਪਾ ਦੇ ਪਿੰਡ ਘੁੰਨਸ ਵਿੱਚ ਇੱਕ ਵਿਆਹ ਸਮਾਗਮ ਦੇ ਜਾਗੋ ਪ੍ਰੋਗਰਾਮ ਦੇ ਵਿੱਚ ਸ਼ਾਮਲ ਨੌਜਵਾਨਾਂ ਵੱਲੋਂ ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਇਲਜ਼ਾਮ ਵਿੱਚ 4 ਹੋਰ ਵਿਅਕਤੀਆਂ ਨੂੰ ਨਾਮਜ਼ਦ ਕਰ ਲਿਆ ਹੈ।ਇਸ ਤੋਂ ਇਲਾਵਾ 2 ਹੋਰ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਸ ਮਾਮਲੇ ਵਿੱਚ ਤਪਾ ਦੇ ਡੀਐਸਪੀ ਨੇ ਦੱਸਿਆ ਕਿ ਇੱਕ ਵਿਆਹ ਸਮਾਗਮ ਦੇ ਜਾਗੋ ਪ੍ਰੋਗਰਾਮ ਵਿੱਚ ਸ਼ਾਮਲ ਕੁਝ ਨੌਜਵਾਨਾਂ ਨੇ ਹਥਿਆਰਾਂ ਦਾ ਪ੍ਰਦਰਸ਼ਨ ਕਰਦਿਆਂ ਇਸ ਦੀ ਵੀਡੀਓ ਸੋਸ਼ਲ ਮੀਡੀਆ ਦੇ ਉੱਪਰ ਪਾ ਦਿੱਤੀ ਸੀ । ਜਿਸ ਤੋਂ ਬਾਅਦ ਪੁਲਿਸ ਦੇ ਵੱਲੋਂ 4 ਨਾਮੀ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।ਪੁਲਿਸ ਦੇ ਵੱਲੋਂ ਇਸ ਮਾਮਲੇ ਵਿੱਚ ਪੁਲਿਸ ਵੱਲੋਂ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ ਡੀਐਸਪੀ ਨੇ ਕਿਹਾ ਕਿ ਜਾਗੋ ਵਿੱਚ ਨੌਜਵਾਨਾਂ ਦੇ ਵੱਲੋਂ ਵਰਤੇ ਗਏ ਹਥਿਆਰਾਂ ਦੇ ਮਾਲਕਾਂ ਦੇ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਵੇਗਾ ਅਤੇ ਜੇ ਕੋਈ ਹਥਿਆਰ ਨਾਜਾਇਜ਼ ਪਾਇਆ ਗਿਆ ਤਾਂ ਅਸਲਾ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ 'ਚ ਗੈਂਗਸਟਰਵਾਦ ਅਤੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਲੈਸ ਲੋਕਾਂ ਨੂੰ ਦੇਖ ਕੇ ਨੌਜਵਾਨ ਪੀੜ੍ਹੀ ਹਥਿਆਰਾਂ ਵੱਲ ਆਕਰਸ਼ਿਤ ਹੋ ਰਹੀ ਹੈ ਅਤੇ ਇਸ ਨੂੰ ਰੋਕਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।

Published by:Shiv Kumar
First published:

Tags: Arrest, Barnala, Gunshots, Police, Punjab, Weapons