Home /News /punjab /

ਬਠਿੰਡਾ 'ਚ ਵਪਾਰੀ ਨੇ ਪਤਨੀ ਤੇ ਦੋ ਬੱਚਿਆਂ ਨੂੰ ਮਾਰੀ ਗੋਲੀ, ਆਪ ਵੀ ਕੀਤੀ ਖੁਦਕੁਸ਼ੀ

ਬਠਿੰਡਾ 'ਚ ਵਪਾਰੀ ਨੇ ਪਤਨੀ ਤੇ ਦੋ ਬੱਚਿਆਂ ਨੂੰ ਮਾਰੀ ਗੋਲੀ, ਆਪ ਵੀ ਕੀਤੀ ਖੁਦਕੁਸ਼ੀ

ਮ੍ਰਿਤਕਾਂ ਦੀ ਫਾਇਲ ਫੋਟੋ।

ਮ੍ਰਿਤਕਾਂ ਦੀ ਫਾਇਲ ਫੋਟੋ।

ਘਟਨਾਸਥਾਨ ਤੋਂ ਇੱਕ ਸੁਸਾਈਡ ਨੋਟ ਬਰਾਮਦ ਹੋਇਆ ਹੈ ਜਿਸ ਵਿੱਚ ਕਰੀਬ ਨੌਂ ਵਿਅਕਤੀਆਂ ਦੇ ਨਾਮ ਲਿਖੇ ਹਨ। ਜਿਨ੍ਹਾਂ ਨਾਲ ਇਸ ਵਿਅਕਤੀ ਦਾ ਲੈਣ ਦੇਣ ਸੀ, ਜਿਸ ਤੋਂ ਦੁਖੀ ਹੋ ਕੇ ਇਸ ਨੇ ਖੁਦਕੁਸ਼ੀ ਕੀਤੀ ਹੈ।

  • Share this:
ਬਠਿੰਡਾ ਵਿੱਚ ਇੱਕ ਵਪਾਰੀ ਨੇ  ਪਹਿਲਾਂ ਆਪਣੀ ਪਤਨੀ ਅਤੇ ਦੋ ਬੱਚਿਆਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਅਤੇ ਬਾਅਦ ਵਿਚ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।  ਮ੍ਰਿਤਕ ਦਾ ਨਾਮ ਦਵਿੰਦਰ ਗਰਗ ਪਤਨੀ ਅਨੀਤਾ ਰਾਣੀ  ਛੋਟੀ ਬੇਟੀ ਮੁਸਕਾਨ ਅਤੇ ਬੇਟੇ ਆਰੂਸ ਦੀ ਮੌਤ ਹੋ ਗਈ।  ਮੌਕੇ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ  ਦਵਿੰਦਰ ਬਰੈੱਟ ਕੁਆਇਨ  ਅਤੇ ਟੇਲਰਿੰਗ ਦਾ ਕੰਮ ਕਰਦਾ ਸੀ,  ਜਿਸ ਵਿੱਚ ਵੀ ਉਸ ਨੂੰ ਕਾਫੀ ਘਾਟਾ ਪੈ ਗਿਆ ਸੀ। ਇਸ ਕਾਰਨ ਉਹ  ਕਾਫੀ ਪ੍ਰੇਸ਼ਾਨ ਰਹਿੰਦਾ ਸੀ।  ਫਿਲਹਾਲ ਪੁਲੀਸ ਨੇ ਚਾਰੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਬਠਿੰਡਾ ਦੇ  ਐੱਸਐੱਸਪੀ ਭੁਪਿੰਦਰਜੀਤ ਸਿੰਘ ਵਿਰਕ ਨੇ ਦੱਸਿਆ ਕਿ ਦਵਿੰਦਰ ਸਿੰਘ ਨਾਂ ਦੇ ਵਪਾਰੀ ਵੱਲੋਂ ਆਪਣੇ ਘਰ ਵਿਚ ਪਹਿਲਾਂ ਬੱਚਿਆਂ ਨੂੰ ਅਤੇ ਪਤਨੀ ਨੂੰ ਗੋਲੀ ਮਾਰੀ ਅਤੇ ਫਿਰ ਖੁਦ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਘਟਨਾਸਥਾਨ ਤੋਂ ਇੱਕ ਸੁਸਾਈਡ ਨੋਟ ਬਰਾਮਦ ਹੋਇਆ ਹੈ ਜਿਸ ਵਿੱਚ ਕਰੀਬ ਨੌਂ ਵਿਅਕਤੀਆਂ ਦੇ ਨਾਮ ਲਿਖੇ ਹਨ। ਜਿਨ੍ਹਾਂ ਨਾਲ ਇਸ ਵਿਅਕਤੀ ਦਾ ਲੈਣ ਦੇਣ ਸੀ, ਜਿਸ ਤੋਂ ਦੁਖੀ ਹੋ ਕੇ ਇਸ ਨੇ ਖੁਦਕੁਸ਼ੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਫਿਲਹਾਲ 9 ਵਿਅਕਤੀਆਂ 'ਤੇ ਮਾਮਲਾ ਦਰਜ ਕਰਕੇ  ਅਗਲੇਰੀ  ਕਾਰਵਾਈ ਜਾਰੀ ਹੈ । ਇਸ ਪੂਰੇ ਮਾਮਲੇ ਵਿੱਚ ਇੱਕ ਸਿਆਸੀ ਲੀਡਰ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ। ਇਸ ਬਾਰੇ ਵੀ ਪੁਲਿਸ ਜਾਂਚ ਕਰ ਰਹੀ ਹੈ ।
Published by:Ashish Sharma
First published:

Tags: Bathinda, Crime, Police, Suicide

ਅਗਲੀ ਖਬਰ