ਦੀਵਾਲੀ ਦਾ ਤਿਉਹਾਰ ਨਜ਼ਦੀਕ ਆ ਰਿਹਾ ਹੈ ਅਤੇ ਦੀਵਾਲੀ ਮੌਕੇ ਸਾਰੇ ਹੀ ਲੋਕ ਪਟਾਕੇ ਚਲਾਉਂਦੇ ਹਨ, ਪਰ ਜ਼ਿਆਦਤ ਆਤਿਸ਼ਬਾਜ਼ੀ ਚਲਾਉਣ ਦੇ ਨਾਲ ਹਵਾ ਵਿੱਚ ਪ੍ਰਦੂਸ਼ਣ ਦੀ ਮਾਤਰਾ ਵਧ ਜਾਂਦੀ ਹੈ ਜਿਸ ਨਾਲ ਸਾਹ ਸਬੰਧੀ ਬਿਮਾਰੀਆਂ ਵਧਦੀਆਂ ਹਨ । ਇਸ ਲੀ ਵਾਤਾਵਰਨ ਨੂੰ ਹੋ ਰਹੇ ਨੁਕਸਾਨ ਅਤੇ ਵਧ ਰਹੇ ਪ੍ਰਦੂਸ਼ਣ ਨੂੰ ਦੇਖਦਿਆਂ ਸਰਕਾਰ ਵੱਲੋਂ ਇਸ ਵਾਰ ਗ੍ਰੀਨ ਪਟਾਕੇ ਚਲਾਉਣ ਦੇ ਹੁਕਮ ਜਾਰੀ ਕੀਤੇ ਹਨ। ਖਾਸ ਕਰ ਕੇ ਚਾਈਨੀਜ਼ ਅਤੇ ਜ਼ਿਆਦਾ ਆਵਾਜ਼ ਵਲੇ ਪਟਕਿਆਂ ਦੀ ਵਿੱਕਰੀ ਉੱਤੇ ਸਰਕਾਰ ਨੇ ਰੋਕ ਲਗਾਈ ਹੋਈ ਹੈ। ਦੀਵਾਲੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ’ਚ ਅੱਜ ਤੋਂ ਪਟਾਕਿਆਂ ਦੀ ਵਿੱਕਰੀ ਸ਼ੁਰੂ ਹੋ ਜਾਵੇਗੀ।ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਤੈਅ ਥਾਵਾਂ ਉੱਤੇ ਅੱਜ ਸ਼ਾਮ ਤੱਕ ਸਾਰੀਆਂ 13 ਥਾਵਾਂ ’ਤੇ ਗ੍ਰੀਨ ਪਟਾਕਿਆਂ ਦੇ ਸਟਾਲ ਲਗਾ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਵੀਰਵਾਰ ਨੂੰ ਚੰਡੀਗੜ੍ਹ ਪਰਸ਼ਾਸਨ ਵੱਲੋਂ ਡਰਾਅ ਕੱਢੇ ਗਏ ਅਤੇ 96 ਵਿਕ੍ਰੇਤਾਵਾਂ ਨੂੰ ਪ੍ਰਸ਼ਾਸਨ ਵੱਲੋਂ ਪਟਾਕਿਆਂ ਦੇ ਆਰਜ਼ੀ ਲਾਇਸੈਂਸ ਜਾਰੀ ਕੀਤੇ ਗਏ।
ਦੋ ਸਾਲ ਬਾਅਦ ਤੋਂ ਪਟਾਕਿਆਂ ’ਤੇ ਲੱਗੀ ਪਾਬੰਦੀ ਨੂੰ ਹਟਾ ਦਿੱਤਾ
ਤੁਹਾਨੂੰ ਦਸ ਦਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਦੋ ਸਾਲ ਪਹਿਲਾਂ ਪਟਾਕੇ ਚਲਾਉਣ ਅਤੇ ਵੇਚਣ ਉੱਤੇ ਪਾਬੰਦੀ ਲਗਾਈ ਸੀ ਪਰ ਹੁਣ ਦੋ ਸਾਲ ਬਾਅਦ ਤੋਂ ਪਟਾਕਿਆਂ ’ਤੇ ਲੱਗੀ ਪਾਬੰਦੀ ਨੂੰ ਹਟਾ ਦਿੱਤਾ ਹੈ । ਜਿਸ ੳੋਂ ਬਾਅਦ ਹੁਣ ਇਸ ਵਾਰ ਸ਼ਹਿਰ ਵਾਸੀਆਂ ਨੂੰ ਤਿਉਹਾਰਾਂ ਦੇ ਮੌਕੇ ’ਤੇ ਪਟਾਕੇ ਚਲਾਉਣ ਦੀ ਇਜ਼ਾਜਤ ਦੇ ਦਿੱਤੀ ਗਈ ਹੈ। ਇਹ ਵੀ ਜ਼ਰੂਰ ਹੈ ਕਿ ਪ੍ਰਸ਼ਾਸਨ ਨੇ ਨਿਯਮਾਂ ਅਤੇ ਸ਼ਰਤਾਂ ਨਾਲ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਹੈ। ਪ੍ਰਸ਼ਾਸਨ ਨੇ ਹਿਦਾਇਤ ਦਿੱਤੀ ਹੈ ਕਿ ਇਸ ਵਾਰ ਸ਼ਹਿਰ ਵਿੱਚ ਸਿਰਫ਼ ਗ੍ਰੀਨ ਪਟਾਕੇ ਹੀ ਚਲਾਉਣ ਦੀ ਇਜਾਜ਼ਤ ਹੋਵੇਗੀ।
ਸਟਾਲ ’ਤੇ ਕੋਈ ਹੋਰ ਪਟਾਕੇ ਵੇਚਦਾ ਪਾਇਆ ਤਾਂ ਕੀਤੀ ਜਾਵੇਗੀ ਸਖਤ ਕਾਰਵਾਈ
ਇਸ ਸਬੰਧੀ ਡੀਸੀ ਵਿਨੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਗ੍ਰੀਨ ਪਟਾਕਿਆਂ ਤੋਂ ਇਲਾਵਾ ਜੇ ਕਿਸੇ ਵੀ ਸਟਾਲ ’ਤੇ ਕੋਈ ਹੋਰ ਪਟਾਕੇ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਜਿਸ ਦੇ ਲਈ ਡਿਪਟੀ ਕਮਿਸ਼ਨਰ ਨੇ ਸ਼ਹਿਰ ਨੂੰ ਤਿੰਨ ਜ਼ੋਨਾਂ ਵਿੱਚ ਵੰਡ ਕੇ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਹਨ, ਜੋ ਪਟਾਕਿਆਂ ਦੀ ਵਿੱਕਰੀ ’ਤੇ ਨਜ਼ਰ ਰੱਖਣਗੀਆਂ। ਡਿਪਟੀ ਕਮਿਸ਼ਨਰ ਨੇ ਇਹ ਸਪੱਸ਼ਟ ਕੀਤਾ ਕਿ ਜੇ ਕੋਈ ਲਾਇਸੈਂਸ ਧਾਰਕ ਸਟਾਲ ’ਤੇ ਨਾ ਪਾਇਆ ਗਿਆ ਤਾਂ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ ਅਤੇ ਸਟਾਲ ਨੂੰ ਹਟਾ ਦਿੱਤਾ ਜਾਵੇਗਾ।ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਚੁੱਕਿਆ ਗਿਆ ਇਹ ਕਦਮ ਸ਼ਲਾਘਾਯੋਗ ਕਦਮ ਹੈ। ਇਸ ਦੇ ਨਾਲ ਜਿੱਥੇ ਪ੍ਰਦੂਸ਼ਣ ਘੱਟ ਹੋਵੇਗਾ ਉੱਥੇ ਹੀ ਜ਼ਿਆਦਾ ਆਵਾਜ਼ ਵਾਲੇ ਪਟਾਕਿਆਂ ਨਾਲ ਹੋਣ ਵਾਲੇ ਨੁਕਸਾਨ ਤੋਨ ਵੀ ਬਚਿਆ ਜਾ ਸਕੇਗਾ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Administration, Air pollution, Chandigarh, Climate, Cracker, Pollution