ਫਿਰੋਜ਼ਪੁਰ 'ਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ । ਜਿੱਥੇ ਮੋਬਾਇਲ ਚਾਰਜਰ ਨੂੰ ਲੈ ਕੇ ਦੋ ਭਰਾਵਾਂ ਵਿਚਾਲੇ ਝੜਪ ਹੋ ਗਈ। ਜਿਸ ਲੜਾਈ ਦੌਰਾਨ ਇੱਕ ਭਰਾ ਗੰਭੀਰ ਜ਼ਖ਼ਮੀ ਹੋ ਗਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਇਹ ਮਾਮਲਾ ਫਿਰੋਜ਼ਪੁਰ ਦੇ ਪਿੰਡ ਛਾਂਗਾ ਦਾ ਦੱਸਿਆ ਜਾ ਰਿਹਾ ਹੈ। ਇਸ ਘਟਨਾ ਦੇ ਸਬੰਧ ਵਿੱਚੀ ਜਾਣਕਾਰੀ ਦਿੰਦਿਆਂ ਪੀੜਤ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਦਾ ਮੋਬਾਇਲ ਚਾਰਜਰ ਗੁੰਮ ਹੋ ਗਿਆ ਸੀ ਅਤੇ ਉਹ ਉਸ 'ਤੇ ਇਲਜ਼ਾਮ ਲਗਾ ਰਿਹਾ ਸੀ ਕਿ ਮੈਂ ਉਸ ਦਾ ਚਾਰਜਰ ਲੁਕਾ ਲਿਆ ਹੈ। ਜਿਸ ਤੋਂ ਪਹਿਲਾਂ ਤਾਂ ਉਸ ਨੇ ਸ਼ਰਾਬ ਦੇ ਨਸ਼ੇ 'ਚ ਘਰ ਆ ਕੇ ਉਸ ਦੇ ਮੁੰਡੇ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਫਿਰ ਕੁਝ ਅਣਪਛਾਤੇ ਵਿਅਕਤੀਆਂ ਸਮੇਤ ਉਸ ਦੇ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰ ਦਿੱਤੀ। ਇੰਨਾ ਹੀ ਨਹੀਂ ਉਸ ਨੇ ਪਰਿਵਾਰ ਦੀਆਂ ਔਰਤਾਂ ਦੇ ਨਾਲ ਵੀ ਕੁੱਟਮਾਰ ਕੀਤੀ ਸੀ। ਇਸ ਕੁੱਟਮਾਰ ਦੇ ਦੌਰਾਨ ਪੀੜਤ ਬਲਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ।
ਇਸ ਝਗੜੇ ਬਾਬਤ ਹੋਰ ਜਾਣਕਾਰੀ ਦਿੰਦਿਆਂ ਪੀੜਤ ਬਲਵਿੰਦਰ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਨੂੰ ਕੋਲ ਸ਼ਿਕਾਇਤ ਵੀ ਕੀਤੀ ਸੀ ਪਰ ਹੁਣ ਤੱਕ ਪੁਲਿਸ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ। ਪੀੜਤ ਨੇ ਮੰਗ ਕੀਤੀ ਹੈ ਕਿ ਹਮਲਾ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਸਖ਼ਤ ਕੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ਐੱਸ. ਐੱਚ. ਓ. ਰਵੀ ਕੁਮਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Fight, Firozpur, Mobile phone, Punjab