Home /News /punjab /

ਸ੍ਰੀ ਹਰਿਮੰਦਰ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ ਦਾ ਮਾਮਲਾ,ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵਿਰੁੱਧ ਮਾਮਲਾ ਦਰਜ਼

ਸ੍ਰੀ ਹਰਿਮੰਦਰ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ ਦਾ ਮਾਮਲਾ,ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵਿਰੁੱਧ ਮਾਮਲਾ ਦਰਜ਼

ਸ੍ਰੀ ਹਰਿਮੰਦਰ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ 'ਤੇ ਸ਼ਿਵ ਸੈਨਾ ਆਗੂ ਵਿਰੁੱਧ ਮਾਮਲਾ ਦਰਜ਼

ਸ੍ਰੀ ਹਰਿਮੰਦਰ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ 'ਤੇ ਸ਼ਿਵ ਸੈਨਾ ਆਗੂ ਵਿਰੁੱਧ ਮਾਮਲਾ ਦਰਜ਼

ਸ੍ਰੀ ਹਰਿਮੰਦਰ ਸਾਹਿਬ ਦੇ ਖ਼ਿਲਾਫ਼ ਵਿਵਾਦਿਤ ਟਿੱਪਣੀ ਕਰਨ ਵਾਲੇ ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਉਪ ਪ੍ਰਧਾਨ ਹਰਵਿੰਦਰ ਸੋਨੀ ਖ਼ਿਲਾਫ਼ ਸਿੱਖ ਜਥੇਬੰਦੀਆਂ ਦੇ ਭਾਰੀ ਵਿਰੋਧ ਨੂੰ ਦੇਖਦਿਆਂ ਗੁਰਦਾਸਪੁਰ ਪੁਲਿਸ ਵੱਲੋਂ ਉਨ੍ਹਾਂ ਦੇ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਨਾਲ ਸਬੰਧਿਤ ਧਾਰਾਵਾਂ ਅਧੀਨ ਮਾਮਲਾ ਦਰਜ਼ ਕੀਤਾ ਗਿਆ।

ਹੋਰ ਪੜ੍ਹੋ ...
  • Share this:

ਹਰਵਿੰਦਰ ਸੋਨੀ ਖ਼ਿਲਾਫ਼ ਇਹ ਮਾਮਲਾ ਲਵਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਤਿੱਬੜੀ ਜ਼ਿਲ੍ਹਾ ਗੁਰਦਾਸਪੁਰ ਦੇ ਬਿਆਨਾਂ ਦੇ ਆਧਾਰ ’ਤੇ ਦਰਜ਼ ਕੀਤਾ ਗਿਆ ਹੈ। ਸ਼ਿਕਾਇਤਕਰਤਾ ਲਵਪ੍ਰੀਤ ਸਿੰਘ ਨੇ ਕਿਹਾ ਕਿ ਉਹ ਇੱਕ ਅੰਮ੍ਰਿਤਧਾਰੀ ਸਿੱਖ ਹੈ ਅਤੇ ਸਿੱਖੀ ਸਿੱਧਾਂਤਾ ਨੂੰ ਮੰਨਣ ਵਾਲਾ ਹੈ। ਸ੍ਰੀ ਹਰਮੰਦਰ ਸਾਹਿਬ ਲਈ ਹਰ ਇੱਕ ਸਿੱਖ ਅਤੇ ਗੈਰ ਸਿੱਖ ਨੂੰ ਬਹੁਤ ਹੀ ਪਿਆਰ ਸਤਿਕਾਰ ਹੈ ਪਰ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋਂ 5 ਨਵੰਬਰ 2022 ਨੂੰ ਪੰਜਾਬ ਬੰਦ ਦੀ ਕਾਲ ਦੌਰਾਨ ਸ੍ਰੀ ਹਰਮੰਦਰ ਸਾਹਿਬ ਖ਼ਿਲਾਫ਼ ਬੇਹੱਦ ਮਾੜੀ ਅਤੇ ਭੜਕਾਊ ਟਿੱਪਣੀ ਕੀਤੀ ਗਈ। ਇਸ ਨਾਲ ਉਹਨਾਂ ਦੇ ਹਿਰਦੇ ਵਲੁੰਧਰੇ ਗਏ ਹਨ। ਹਰ ਸੰਗਤ ਦੀ ਭਾਵਨਾ ਨੂੰ ਬੇਹੱਦ ਠੇਸ ਪਹੁੰਚੀ ਹੈ। ਅਜਿਹੇ ਬਿਆਨ ਨਾਲ ਦੰਗੇ ਵੀ ਭੜਕ ਸਕਦੇ ਹਨ। ਇਸ ਲਈ ਸੋਚੀ ਸਮਝੀ ਸਾਜ਼ਿਸ਼ ਤਹਿਤ ਇਹ ਬਿਆਨ ਦੇਣ ਵਾਲੇ ਸ਼ਿਵ ਸੈਨਾ ਆਗੂ ਸੋਨੀ ਖ਼ਿਲਾਫ਼ ਕਾਨੂੰਨੀ ਕੀਤੀ ਜਾਵੇ।

ਲਵਪ੍ਰੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਸਿਟੀ ਪੁਲਿਸ ਸਟੇਸ਼ਨ ਵਿਖੇ ਹਰਵਿੰਦਰ ਸੋਨੀ ਖ਼ਿਲਾਫ਼ ਆਈਪੀਸੀ ਦੀ ਧਾਰਾ 295 ਏ , 504 ,505 ਅਧੀਨ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਹਰਵਿੰਦਰ ਸੋਨੀ ਖ਼ਿਲਾਫ਼ ਪਰਚਾ ਦਰਜ਼ ਕਰਨ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਐਸਐਸਪੀ ਦਫਤਰ ਗੁਰਦਾਸਪੁਰ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਗਿਆ ਸੀ ਜੋ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਸਿੱਖ ਜਥੇਬੰਦੀਆਂ ਦੇ ਦਬਾਅ ਅੱਗੇ ਝੁਕਦਿਆਂ ਆਖਰ ਗੁਰਦਾਸਪੁਰ ਪੁਲਿਸ ਨੇ ਸੋਨੀ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ।

Published by:Shiv Kumar
First published:

Tags: Amritsar, Darbar Sahib, Gurdaspur, Shiv sena