ਪੰਜਾਬ ਦੇ ਵਿੱਚ ਕਾਨੂੰਨ ਵਿਵਸਥਾ ਸਵਾਲਾਂ ਦੇ ਘੇਰੇ ਵਿੱਚ ਹੈ ਕਿਉਂਕਿ ਅਪਰਾਧੀਆਂ ਵੱਲੋਂ ਬੇਖੌਫ ਅਪਰਾਦਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ । ਕੁਝ ਅਜਿਹਾ ਹੀ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਵਿੱਚ ਦੇਖਣ ਨੂੰ ਮਿਿਲਆ ਹੈ । ਦਰਅਸਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਪੁਰਹਿਰਾ ਦੇ ਵਿੱਚ ਇੱਕ ਨੌਜਵਾਨ ਦੇ ਵੱਲੋਂ ਪੁਰਹਿਰਾ ਦੀ ਰਹਿਣ ਵਾਲੀ ਅਮਰਪ੍ਰੀਤ ਨਾਮ ਦੀ ਇੱਕ 28 ਸਾਲਾ ਦੀ ਕੁੜੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਨੌਜਵਾਨ ਦੇ ਵੱਲੋਂ ਅਮਰਪ੍ਰੀਤ ਦੇ ਸਿਰ ਵਿੱਚ ਗੋਲ਼ੀ ਮਾਰ ਦਿੱਤੀ ਗਈ ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਸ ਨੌਜਵਾਨ ਨੇ ਖੁਦ ਨੂੰ ਵੀ ਗੋਲ਼ੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਗੋਲੀ ਲੱਗਣ ਤੋਂ ਬਾਅਦ ਗੰਭੀਰ ਹਾਲਤ ਵਿੱਚ ਜ਼ਖਮੀ ਨੌਜਵਾਨ ਨੂੰ ਹੁਸ਼ਿਆਰਪੁਰ ਦੇ ਇੱਕ ਨਿੱਜੀ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ।ਹਸਪਤਾਲ ਦੇ ਵਿੱਚ ਇਸ ਨੌਜਵਾਨ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ।
ਗੋਲੀ ਮਾਰ ਕੇ ਨੌਜਵਾਨ ਲੜਕੀ ਦੇ ਕਤਲ ਦੀ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਘਟਨਾ ਦੇ ਕਈ ਪਹਿਲੂਆਂ ’ਤੇ ਪੁਲਿਸ ਦੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ ।
ਹਾਲਾਂਕਿ ਪੁਲਿਸ ਦੇ ਉੱਚ ਅਧਿਕਾਰੀ ਇਸ ਮਾਮਲੇ ਵਿੱਚ ਕੁਝ ਵੀ ਬਿਆਨ ਨਹੀਂ ਦੇ ਰਹੇ । ਪਰ ਸੂਤਰਾਂ ਦੇ ਮੁਤਾਬਕ ਮੁਲਜ਼ਮ ਲੜਕਾ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਦਾ ਡਰਾਈਵਰ ਦੱਸਿਆ ਜਾ ਰਿਹਾ ਹੈ। ਇਸ ਘਟਨਾ ਦੇ ਕਈ ਪਹਿਲੂ ਹਨ ਜਿਨ੍ਹਾਂ ਦਾ ਅਜੇ ਤੱਕ ਖੁਲਾਸਾ ਹੋਣਾ ਬਾਕੀ ਹੈ। ਜਿਵੇਂ ਕਿ ਵਾਰਦਾਤ ਦੇ ਵਿੱਚ ਇਸਤੇਮਾਲ ਕੀਤਾ ਗਿਆ ਪਿਸਤੌਲ ਕਿਸ ਦਾ ਹੈ ਇਹ ਸਰਕਾਰੀ ਰਿਵਾਲਵਰ ਹੈ ਜਾਂ ਕਿ ਕਿਸੇ ਦਾ ਨਿੱਜੀ ਹੈ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Crime news, Hoshiarpur, Murder, Punjab, Suicide