ਕਪੂਰਥਲਾ ਦੇ ਡੀ.ਸੀ. ਚੌਂਕ ਨੇੜੇ ਨਾਕੇ 'ਤੇ ਖੜ੍ਹੇ ਟ੍ਰੈਫਿਕ ਪੁਲਿਸ ਦੇ ਏ.ਐੱਸ.ਆਈ. ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈੈ ।ਮਿਲੀ ਜਾਣਕਾਰੀ ਦੇ ਮੁਤਾਬਕ ਟ੍ਰੈਫਿਕ ਪੁਲਿਸ ਦੇ ਏਐਸਆਈ ਦੇ ਛੋਟੇ ਹਾਥੀ ਦੀ ਲਪੇਟ 'ਚ ਆਉਣ ਨਾਲ ਦਰਦਨਾਕ ਮੌਤ ਹੋਈ ਹੈ ।ਇਸ ਹਾਦਸੇ ਦੇ ਬਾਰੇ ਇਹ ਦੱਸਿਆ ਜਾ ਰਿਹਾ ਹੈ ਕਿ ਏ. ਐੱਸ. ਆਈ. ਨੇ ਨਾਕੇ 'ਤੇ ਇੱਕ ਛੋਟੇ ਹਾਥੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਸ ਨੇ ਰੁਕਣ ਦੀ ਥਾਂ ਏ. ਐੱਸ. ਆਈ. ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਹਦਸੇ ਦੇ ਵਿੱਚ ਮਾਰੇ ਗਏ ਏ. ਐੱਸ. ਆਈ. ਦੀ ਪਛਾਣ ਮਲਕੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਅਜੀਤ ਨਗਰ ਦੇ ਤੌਰ ਤੇ ਹੋਈ ਹੈ।
ਇਸ ਹਾਦਸੇ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਟ੍ਰੈਫਿਕ ਪੁਲਿਸ ਇੰਚਾਰਜ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਟ੍ਰੈਫਿਕ ਪੁਲਿਸ ਦੇ ਮੁਲਾਜ਼ਮਾਂ ਦੇ ਵੱਲੋਂ ਦੁਪਹਿਰ 2 ਵਜੇ ਦੇ ਕਰੀਬ ਕਪੂਰਥਲਾ ਦੇ ਡੀ. ਸੀ. ਚੌਕ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਕਰਤਾਰਪੁਰ ਦੇ ਵੱਲੋਂ ਇੱਕ ਛੋਟਾ ਹਾਥੀ ਆਇਆ ਜਿਸ ਨੂੰ ਟ੍ਰੈਫਿਕ ਪੁਲਿਸ ਦੇ ਮੁਲਾਜ਼ਮਾਂ ਨੇ ਰੁਕਣ ਦਾ ਇਸ਼ਾਰਾ ਕੀਤਾ। ਪਰ ਛੋਟੇ ਹਾਥੀ ਦੇ ਡਰਾਈਵਰ ਨੇ ਰੁਕਣ ਦੀ ਬਜਾਏ ਟ੍ਰੈਫਿਕ ਕਰਮਚਾਰੀਆਂ ਨੂੰ ਅਣਦੇਖਾ ਕਰਦੇ ਕੀਤਾ ਅਤੇ ਏ. ਐੱਸ. ਆਈ. ਨੂੰ ਟੱਕਰ ਮਾਰ ਦਿੱਤੀ। ਟੱਕਰ ਮਾਰਨ ਤੋਂ ਬਾਅਦ ਡਰਾਈਵਰ ਛੋਟੇ ਹਾਥੀ ਨੂੰ ਜਲੰਧਰ ਵੱਲ ਭਜਾ ਕੇ ਲੈ ਗਿਆ। ਇਸ ਦੌਰਾਨ ਏ. ਐੱਸ. ਆਈ. ਮਲਕੀਤ ਸਿੰਘ ਦੀ ਜੈਕੇਟ ਛੋਟੇ ਹਾਥੀ 'ਚ ਫਸ ਗਈ ਅਤੇ ਛੋਟਾ ਹਾਥੀ ਦਾ ਡਰਾਈਵਰ ਉਸ ਨੂੰ ਘੜੀਸਦਾ ਹੋਇਆ ਕਾਫ਼ੀ ਦੂਰ ਤੱਕ ਲੈ ਗਿਆ।
ਇਸ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਏ. ਐੱਸ. ਆਈ. ਨੂੰ ਇਲਾਜ ਲਈ ਹਸਪਤਾਲ ਵਿੱਦ ਦਾਖ਼ਲ ਕਰਵਾਇਆ ਗਿਆ ,ਪਰ ਹਸਪਤਾਲ ਦੇ ਵਿੱਚ ਇਲਾਜ਼ ਦੇ ਦੌਰਾਨ ਏਐਸਆਈ ਮਲਕੀਤ ਸਿੰਘ ਦੀ ਮੌਤ ਹੋ ਗਈ। ਏ. ਐੱਸ. ਆਈ. ਦੀ ਮੌਤ ਦੀ ਪੁਸ਼ਟੀ ਟ੍ਰੈਫਿਕ ਇੰਚਾਰਜ ਸੁਖਵਿੰਦਰ ਸਿੰਘ ਦੇ ਵੱਲੋਂ ਕੀਤੀ ਗਈ ਹੈ।
ਮ੍ਰਿਤਕ ਏਐਸਆਈ ਮਲਕੀਤ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਗਿਆ ਹੈ। ਐੱਸ. ਪੀ. ਡੀ. ਹਰਵਿੰਦਰ ਸਿੰਘ ਨੇ ਘਟਨਾ ’ਤੇ ਦੁੱਖ ਜਤਾਉਂਦਿਆਂ ਕਿਹਾ ਕਿ ਛੋਟੇ ਹਾਥੀ ਦੇ ਡਰਾਈਵਰ ਨੂੰ ਕਾਬੂ ਕਰਨ ਲਈ ਆਸੇ-ਪਾਸੇ ਦੇ ਜ਼ਿਲ੍ਹਿਆਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਲਦ ਹੀ ਛੋਟੇ ਹਾਥੀ ਦੇ ਡਰਾਈਵਰ ਨੂੰ ਕਾਬੂ ਕਰ ਲਿਆ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Asi, Kapurthala, Punjab, Road accident