Home /News /punjab /

ਮਾਮੂਲੀ ਤਕਰਾਰ ਨੂੰ ਲੈ ਕੇ ਹੋਏ ਝਗੜੇ ਦੌਰਾਨ ਭਰਾ ਨੇ ਹੀ ਆਪਣੇ ਭਰਾ ਦੇ ਨੂੰ ਸੱਟਾਂ ਮਾਰ ਕੇ ਕੀਤਾ ਕਤਲ

ਮਾਮੂਲੀ ਤਕਰਾਰ ਨੂੰ ਲੈ ਕੇ ਹੋਏ ਝਗੜੇ ਦੌਰਾਨ ਭਰਾ ਨੇ ਹੀ ਆਪਣੇ ਭਰਾ ਦੇ ਨੂੰ ਸੱਟਾਂ ਮਾਰ ਕੇ ਕੀਤਾ ਕਤਲ

ਥਾਣਾ ਵਲਟੋਹਾ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

  • Share this:

ਤਰਨ ਤਾਰਨ ਦੇ ਸਰਹੱਦੀ ਕਸਬਾ ਅਮਰਕੋਟ ਵਿਖੇ ਮਾਮੂਲੀ ਤਕਰਾਰ ਨੂੰ ਲੈ ਕੇ ਹੋਏ ਝਗੜੇ ਦੌਰਾਨ ਭਰਾ ਨੇ ਹੀ ਆਪਣੇ ਭਰਾ ਦੇ ਨੂੰ ਸੱਟਾਂ ਮਾਰ ਕੇ ਕਤਲ ਕਰ ਕਤਲ ਦੀ ਵਜਾ ਮਾਮੂਲੀ ਤਕਰਾਰ ਦਸੀ ਜਾਰੀ ਹੈ।  ਮ੍ਰਿਤਕ ਦੀ ਪਛਾਣ ਤਿਲਕ ਰਾਜ ਦੇ ਰੂਪ ਵਿਚ ਹੋਈ ਹੈ ਜਾਣਕਾਰੀ ਮੁਤਾਬਿਕ ਤਿਲਕ ਰਾਜ ਦਾ ਘਰ ਵਿਚ ਹੀ ਘਰੇਲੂ ਚੱਲ ਰਿਹਾ ਸੀ। ਘਰ ਦੇ ਹੀ ਕੁਝ ਵਿਅਕਤੀਆਂ ਨੇ ਤਿਲਕ ਰਾਜ ਨੂੰ ਮੀਟਰ ਵਿਚ ਬੱਤੀ ਲਾਉਣ ਤੋਂ ਰੋਕ ਦਿੱਤਾ ਜਿਸ ਗੱਲ ਨੂੰ ਲੈ ਕੇ ਇਨ੍ਹਾਂ ਵਿੱਚ ਤਕਰਾਰ ਹੋ ਗਿਆ ਤੇ ਝਗੜੇ ਦੌਰਾਨ ਤਿਲਕ ਰਾਜ ਦੀ ਮੌਕੇ ਤੇ ਹੀ ਮੌਤ ਹੋ ਗਈ,  ਜਿਸ ਤੋ ਬਾਅਦ ਵਿਅਕਤੀ ਮੌਕੇ ਤੋ ਫ਼ਰਾਰ ਹੋਗਏ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਕਤ ਵਿਅਕਤੀਆਂ ਦੇ ਖਿਲਾਫ ਕਤਲ ਦਾ ਮਾਮਲੇ ਦਰਜ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦਾ ਸੁਦੇਸ਼ ਕੁਮਾਰ ਪੁੱਤਰ ਮੋਹਣ ਲਾਲ ਅਤੇ ਮੰਗਤ ਰਾਮ ਸਿਮਰਨਜੀਤ ਨਾਲ ਆਪਸ ਵਿੱਚ ਘਰੇਲੂ ਝਗੜਾ ਚੱਲ ਰਿਹਾ ਸੀ ਤਾਂ ਉਸੇ ਰੰਜਿਸ਼ ਨੂੰ ਲੈ ਕੇ ਉਕਤ ਵਿਅਕਤੀ ਉਨ੍ਹਾਂ ਨੂੰ ਬੱਤੀ ਲਾਉਣ ਤੋਂ ਰੋਕ ਦਿੱਤਾ ਜਿਸ ਗੱਲ ਨੂੰ ਲੈ ਕੇ ਇਨ੍ਹਾਂ ਵਿੱਚ ਤਕਰਾਰ ਹੋ ਗਿਆ ਤਾਂ ਇੰਨੇ ਨੂੰ ਸੁਦੇਸ਼ ਕੁਮਾਰ ਨੇ ਆਪਣੇ ਭਰਾ ਤਿਲਕ ਰਾਜ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਤਿਲਕ ਰਾਜ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ।ਫਿਲਹਾਲ ਥਾਣਾ ਵਲਟੋਹਾ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧੀ ਮੌਕੇ ਤੇ ਪਹੁੰਚੇ ਡੀ ਐੱਸ ਪੀ ਡੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਸੁਦੇਸ਼ ਕੁਮਾਰ ਪੁੱਤਰ ਮੋਹਨ ਲਾਲ ਅਤੇ ਮੰਗਤ ਰਾਮ ਪੁੱਤਰ ਸੁਦੇਸ਼ ਕੁਮਾਰ ਅਤੇ ਸਿਮਰਨਜੀਤ ਸਿੰਘ ਪੁੱਤਰ ਸੁਦੇਸ਼ ਕੁਮਾਰ ਤੇ ਕਤਲ ਦਾ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

(ਸਿਧਾਰਥ ਅਰੋੜਾ ਦੀ ਰਿਪੋਰਟ)

Published by:Sukhwinder Singh
First published:

Tags: Murder, Tarn taran