Home /News /punjab /

ਪੰਜਾਬ ਖੇਡ ਮੰਤਰੀ ਗੁਰਮੀਤ ਸਿੰਘ ਵੱਲੋਂ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਚੈਕਿੰਗ,ਘਟੀਆ ਕਿਸਮ ਦੇ ਖਾਣੇ 'ਤੇ ਲਿਆ ਨੋਟਿਸ

ਪੰਜਾਬ ਖੇਡ ਮੰਤਰੀ ਗੁਰਮੀਤ ਸਿੰਘ ਵੱਲੋਂ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਚੈਕਿੰਗ,ਘਟੀਆ ਕਿਸਮ ਦੇ ਖਾਣੇ 'ਤੇ ਲਿਆ ਨੋਟਿਸ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤ ਚੈਕਿੰਗ

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਨਚੇਤ ਚੈਕਿੰਗ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵੱਲੋਂ ਮੁਹਾਲੀ ਦੇ ਫੇਜ਼-9 ਵਿਖੇ ਖੇਡ ਕੰਪਲੈਕਸ ਦੇ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਾਨਕ ਚੈਕਿੰਗ ਕੀਤੀ ਗਈ।ਇਸ ਦੌਰਾਨ ਪੰਜਾਬ ਦੇ ਖੇਡ ਮੰਤਰੀ ਨੇ ਖਿਡਾਰੀਆਂ ਨੂੰ ਪਰੋਸੇ ਜਾਣ ਵਾਲੇ ਘਟੀਆ ਕਿਸਮ ਦੇ ਖਾਣੇ ਦਾ ਗੰਭੀਰ ਨੋਟਿਸ ਲਿਆ।

ਹੋਰ ਪੜ੍ਹੋ ...
  • Last Updated :
  • Share this:

ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੇ ਵਿੱਚ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਇਹ ਕਹਿਣਾ ਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ। ਇਸੇ ਤਹਿਤ ਪੰਜਾਬ ਦੇ ਸਾਰੇ ਮੰਤਰੀ ਵੱਖ ਵੱਖ ਮੌਕਿਆਂ ’ਤੇ ਆਪਣੇ-ਆਪਣੇ ਵਿਭਾਗਾ ਦੇ ਵੱਖ-ਵੱਖ ਦਫਤਰਾਂ ਦੀ ਚੈਕਿੰਗ ਕਰ ਰਹੇ ਹਨ । ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਹੇਰਾਫੇਰੀ ਜਾਂ ਕੰਮ ਵਿੱਚ ਕੋਈ ਅਣਗਹਿਲੀ ਨਾ ਕੀਤੀ ਜਾਵੇ। ਖਾਸ ਕਰ ਕੇ ਸਿਹਤ ਸਬੰਧੀ ਕੋਈ ਵੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾ ਸਕੇ।ਇਸੇ ਹੀ ਲੜੀ ਦੇ ਵਿੱਚ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵੱਲੋਂ ਮੁਹਾਲੀ ਦੇ ਫੇਜ਼-9 ਵਿਖੇ ਖੇਡ ਕੰਪਲੈਕਸ ਦੇ ਵਿੱਚ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਮੈਸ ਦੀ ਅਚਾਨਕ ਚੈਕਿੰਗ ਕੀਤੀ ਗਈ।ਇਸ ਦੌਰਾਨ ਪੰਜਾਬ ਦੇ ਖੇਡ ਮੰਤਰੀ ਨੇ ਖਿਡਾਰੀਆਂ ਨੂੰ ਪਰੋਸੇ ਜਾਣ ਵਾਲੇ ਘਟੀਆ ਕਿਸਮ ਦੇ ਖਾਣੇ ਦਾ ਗੰਭੀਰ ਨੋਟਿਸ ਲਿਆ।


ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੀ ਸਿਹਤ ਅਤੇ ਉਨ੍ਹਾਂ ਦੀ ਡਾਇਟ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।


ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖਿਡਾਰੀਆਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਖੇਡ ਮੰਤਰੀ ਨੇ ਮੈਸ ਦੇ ਸਮਾਨ ਦਾ ਖ਼ੁਦ ਨਿਰੀਖਣ ਕੀਤਾ । ਇਸ ਦੌਰਾਨ ਉਨ੍ਹਾਂ ਨੇ ਫ਼ੋਨ ਕਰ ਕੇ ਠੇਕੇਦਾਰ ਨੂੰ ਮੌਕੇ ਉੱਤੇ ਹੀ ਮਾੜੀ ਕੁਆਲਟੀ ਦੇ ਖਾਣੇ ਦੇ ਲਈ ਫਟਕਾਰ ਵੀ ਲਗਾਈ।


ਇਸ ਦੇ ਨਾਲ ਹੀ ਉਨ੍ਹਾਂ ਹੇ ਠੇਕੇਦਾਰ ਨੂੰ ਸਿਰਫ ਵਧੀਆ ਕਿਸਮ ਦਾ ਖਾਣਾ ਬਣਾਉਣ, ਤਾਜ਼ੀਆਂ ਸਬਜ਼ੀਆਂ ਅਤੇ ਲੋੜੀਂਦੀ ਡਾਇਟ ਦਾ ਪੂਰਾ ਖਿਆਲ ਰੱਖਣ ਦੀ ਹਿਦਾਇਤ ਵੀ ਦਿੱਤੀ।


ਪੰਜਾਬ ਦੇ ਖੇਡ ਮੰਤਰੀ ਨੇ ਕਿਹਾ ਕਿ ਡਾਇਟ ਦੇ ਮਾਪਦੰਡਾਂ ਉੱਤੇ ਖਰਾ ਨਾ ਉਤਰਨ ਵਾਲੇ ਠੇਕੇਦਾਰਾਂ ਦੇ ਠੇਕੇ ਰੱਦ ਕਰ ਦਿੱਤੇ ਜਾਣਗੇ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਨਿਰਦੇਸ਼ਾਂ ਉੱਤੇ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵੱਲੋਂ ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ।


ਜ਼ਿਕਰਯੋਗ ਹੈ ਕਿ ਸਪੋਰਟਸ ਕੰਪਲੈਕਸ ਦੇ ਵਿੱਚ ਹਾਕੀ, ਮੁੱਕੇਬਾਜ਼, ਕੁਸ਼ਤੀ, ਬਾਸਕਟਬਾਲ, ਜੂਡੋ, ਵੇਟਲਿਫਟਿੰਗ ਅਤੇ ਜਿਮਨਾਸਟਿਕ ਦੇ ਕਰੀਬ 350 ਖਿਡਾਰੀ ਹਨ।ਪੰਜਾਬ ਦੇ ਖੇਡ ਮੰਤਰੀ ਅਤੇ ਡਾਇਰੈਕਟਰ ਖੇਡਾਂ ਅਮਿਤ ਤਲਵਾੜ ਨੇ ਅਚਾਨਕ ਹੀ ਇੱਥੇ ਆ ਕੇ ਚੈਕਿੰਗ ਕੀਤੀ ਹੈ ।

Published by:Shiv Kumar
First published:

Tags: Gurmeet Singh Meet Hayer, Mohali, Punjab government, Sports minister