ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿੱਚ ਮੰਗਲਵਾਰ ਨੂੰ ਉਸ ਵੇਲੇ ਹਾਈ ਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ ਜਦੋਂ ਕੰਟਰੈਕਟ ਟੀਚਰਜ਼ ਐਸੋਸੀਏਸ਼ਨ ਦੀ ਪ੍ਰਧਾਨ ਪ੍ਰੋਫੈਸਰ ਤਰਨਜੀਤ ਕੌਰ ਅਤੇ ਪ੍ਰੋਫੈਸਰ ਹਰਪ੍ਰੀਤ ਕੌਰ ਗੁਰੂ ਤੇਗ ਬਹਾਦਰ ਹਾਲ ਦੀ ਉਪਰਲੀ ਛੱਤ ’ਤੇ ਚੜ੍ਹ ਗਈਆਂ। ਇਹ ਪ੍ਰੋਫੈਸਰ ਪਿਛਲੇ ਪੰਦਰਾਂ ਸਾਲਾਂ ਤੋਂ ਇੱਥੇ ਠੇਕੇ ’ਤੇ ਪੀਯੂ ਵਿੱਚ ਕੰਮ ਰਹੀਆਂ ਹਨ, ਇਹ ਆਪਣੀਆਂ ਮੰਗਾਂ ਨੂੰ ਲੈ ਕੇ ਗੁਰੂ ਤੇਗ ਬਹਾਦਰ ਹਾਲ ਦੀ ਉਪਰਲੀ ਛੱਤ ’ਤੇ ਚੜ੍ਹ ਗਈਆਂ ਅਤੇ ਮੰਗਾ ਨਾ ਮਨਣ 'ਤੇ ਜੀਵਨ ਲੀਲਾ ਸਮਾਪਤ ਕਰਨ ਦੀ ਧਮਕੀ ਦਿੱਤੀ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਪ੍ਰਬੰਧਕੀ ਅਫ਼ਸਰ, ਠੇਕਾ ਅਧਿਆਪਕਾਂ ਅਤੇ ਪ੍ਰਸ਼ਾਸਨ ਦੇ ਕਹਿਣ ਦੇ ਬਾਵਜੂਦ ਵੀ ਦੋਵੇਂ ਅਧਿਆਪਕਾਵਾਂ ਛੱਤ ਤੋਂ ਹੇਠਾਂ ਨਹੀਂ ਉਤਰੀਆਂ । ਦੋਵਾਂ ਮਹਿਲਾ ਪ੍ਰੋਫੈਸਰਾਂ ਨੇ ਸਾਫ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਦੋਂ ਤੱਕ ਉਹ ਥੱਲੇ ਨਹੀਂ ਉਤਰਨਗੀਆਂ । ਇਸ ਦੇ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਉਨ੍ਹਾਂ ਦਾ ਮਸਲਾ ਹੱਲ ਨਾ ਕੀਤਾ ਤਾਂ ਉਹ ਛੱਤ ਤੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣਗੀਆਂ, ਜਿਸ ਦੀ ਸੀ ਜ਼ਿੰਮੇਵਾਰੀ ਸੂਬਾ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੀ ਹੋਵੇਗੀ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੰਟਰੈਕਟ ਟੀਚਰ ਫਰੰਟ ਦੇ ਪ੍ਰਧਾਨ ਰੁਪਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਉਨ੍ਹਾਂ ਨੇ ਯੂਨੀਵਰਸਿਟੀ ਵਿੱਚ 15 ਸਾਲ ਤੋਂ ਵੱਧ ਠੇਕੇ ’ਤੇ ਮੁਲਾਜ਼ਮਾਂ ਵਜੋਂ ਕੰਮ ਕੀਤਾ ਹੈ। ੳਨ੍ਹਾਂ ਦਾ ਕਹਿਣਾ ਹੈ ਕਿ “ਸਾਨੂੰ ਉਚਿਤ ਚੈਨਲ ਰਾਹੀਂ ਨਿਯੁਕਤ ਕੀਤਾ ਗਿਆ ਸੀ ਪਰ ਉਦੋਂ ਤੋਂ ਸਾਡੀਆਂ ਨੌਕਰੀਆਂ ਨੂੰ ਨਿਯਮਤ ਨਹੀਂ ਕੀਤਾ ਗਿਆ ਹੈ।ਉਨ੍ਹਾਂ ਨੇ ਦੱਸਿਆ ਕਿ ਅਸੀਂ 156 ਠੇਕੇ ਵਾਲੇ ਅਧਿਆਪਕ ਹਾਂ ਜੋ ਬੀਤੇ ਸਾਲਾਂ ਤੋਂ ਨੌਕਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ। ਪਹਿਲਾਂ ਯੂਨੀਵਰਸਿਟੀ ਨੇ ਸਾਡੀਆਂ ਤਨਖਾਹਾਂ ਵਿੱਚ ਮਾਮੂਲੀ ਵਾਧਾ ਕੀਤਾ ਸੀ ਪਰ ਸਾਡੀਆਂ ਨੌਕਰੀਆਂ ਨੂੰ ਨਿਯਮਤ ਨਹੀਂ ਕੀਤੀਆਂ ਜਾ ਰਹੀਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Contract, Employees, Patiala, Protest, Punjab, Punjabi university