Home /News /punjab /

Patiala : ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦਿਆਂ ਪੰਚਾਇਤੀ ਰਾਜ ਦੇ ਜੇ.ਈ. ਨੂੰ ਕੀਤਾ ਕਾਬੂ

Patiala : ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦਿਆਂ ਪੰਚਾਇਤੀ ਰਾਜ ਦੇ ਜੇ.ਈ. ਨੂੰ ਕੀਤਾ ਕਾਬੂ

ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜੀਨੀਅਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ

ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜੀਨੀਅਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਮਕਸਦ ਦੇ ਨਾਲ ਵਿੱਢੀ ਗਈ ਮੁਹਿੰਮ ਦੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜੀਨੀਅਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਜੇ.ਈ. ਬਲਬੀਰ ਕੁਮਾਰ ਨੂੰ ਸਰਪੰਚ ਅਪਾਰ ਸਿੰਘ ਵਾਸੀ ਪਿੰਡ ਜੁਲਕਾਂ ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਪੜ੍ਹੋ ...
  • Share this:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਸੂਬੇ 'ਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਮਕਸਦ ਦੇ ਨਾਲ ਵਿੱਢੀ ਗਈ ਮੁਹਿੰਮ ਦੇ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜੀਨੀਅਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਜੇ.ਈ. ਬਲਬੀਰ ਕੁਮਾਰ ਨੂੰ ਸਰਪੰਚ ਅਪਾਰ ਸਿੰਘ ਵਾਸੀ ਪਿੰਡ ਜੁਲਕਾਂ ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਵੇਰਵੇ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਇਲਜ਼ਾਮ ਲਗਾਇਆ ਕਿ ਇਸ ਜੇ.ਈ. ਵੱਲੋਂ ਉਸ ਨੂੰ ਗ੍ਰਾਮ ਪੰਚਾਇਤ ਵੱਲੋਂ ਮੁਕੰਮਲ ਕੀਤੇ ਵਿਕਾਸ ਕਾਰਜਾਂ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ  ਹੈ।

ਬੁਲਾਰੇ ਨੇ ਇਸ ਸਬੰਧੀ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਪਟਿਆਲਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੰਚਾਇਤਾਂ ਅਤੇ ਪੇਂਡੂ ਵਿਕਾਸ ਵਿਭਾਗ, ਪੰਜਾਬ ਦੇ ਇਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜੇ.ਈ. ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Published by:Shiv Kumar
First published:

Tags: Arrested, Bribe, JEE main, Patiala