Home /News /punjab /

ਅੰਮ੍ਰਿਤਪਾਲ ਸਿੰਘ ਦੀ ਵੀਡੀਓ ਜਾਰੀ ਤੋਂ ਬਾਅਦ ਪੁਲਿਸ ਐਕਸ਼ਨ 'ਚ, ਡੇਰਿਆਂ ਦੀ ਜਾਂਚ ਸ਼ੁਰੂ

ਅੰਮ੍ਰਿਤਪਾਲ ਸਿੰਘ ਦੀ ਵੀਡੀਓ ਜਾਰੀ ਤੋਂ ਬਾਅਦ ਪੁਲਿਸ ਐਕਸ਼ਨ 'ਚ, ਡੇਰਿਆਂ ਦੀ ਜਾਂਚ ਸ਼ੁਰੂ

ਅੰਮ੍ਰਿਤਪਾਲ ਸਿੰਘ ਦੀ ਵੀਡੀਓ ਜਾਰੀ ਤੋਂ ਬਾਅਦ ਪੁਲਿਸ ਐਕਸ਼ਨ 'ਚ, ਡੇਰਿਆਂ ਦੀ ਜਾਂਚ ਸ਼ੁਰੂ

ਅੰਮ੍ਰਿਤਪਾਲ ਸਿੰਘ ਦੀ ਵੀਡੀਓ ਜਾਰੀ ਤੋਂ ਬਾਅਦ ਪੁਲਿਸ ਐਕਸ਼ਨ 'ਚ, ਡੇਰਿਆਂ ਦੀ ਜਾਂਚ ਸ਼ੁਰੂ

ਪਿਛਲੇ ਦੋ ਦਿਨਾਂ ਵਿੱਚ ਅੰਮ੍ਰਿਤਪਾਲ ਸਿੰਘ ਨੇ ਦੋ ਵੀਡੀਓ ਅਤੇ ਇੱਕ ਆਡੀਓ ਜਾਰੀ ਕਰਕੇ ਪ੍ਰਸ਼ਾਸਨ ਵਿੱਚ ਹਲਚਲ ਮਚਾ ਦਿੱਤੀ ਹੈ।

  • Share this:

ਚੰਡੀਗੜ੍ਹ-  ਬੀਤੇ ਦਿਨੀ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਨਵੀਂ ਵੀਡੀਓ ਜਾਰੀ ਹੋਣ ਤੋਂ ਬਾਅਦ ਪੰਜਾਬ ਪੁਲਿਸ ਐਕਸ਼ਨ ਵਿੱਚ ਹੈ। ਲਗਾਤਾਰ ਸਰਚ ਅਭਿਆਨ ਤਹਿਤ ਪੁਲਿਸ ਅੰਮ੍ਰਿਤਪਾਲ ਤੱਕ ਪਹੁੰਚਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ, ਜਿਸ ਤਹਿਤ ਹੁਣ ਪੰਜਾਬ ਦੇ 300 ਤੋਂ ਵੱਧ ਡੇਰਿਆਂ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

ਸੂਤਰਾਂ ਦੀ ਮੰਨੀਏ ਤਾਂ ਕਪੂਰਥਲਾ, ਹੁਸ਼ਿਆਰਪੁਰ, ਤਰਨਤਾਰਨ, ਬਠਿੰਡਾ, ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿਚ ਡੇਰਿਆਂ  ਵਿੱਚ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।   ਸੂਤਰਾਂ ਦੀ ਮੰਨੀਏ ਤਾਂ ਇਸ ਦੇ ਆਲੇ-ਦੁਆਲੇ ਦੇ ਸਾਰੇ ਕੈਂਪਾਂ 'ਚ ਨੀਮ ਫੌਜੀ ਬਲਾਂ, ਸਥਾਨਕ ਪੁਲਸ ਅਤੇ ਖਾਸ ਤੌਰ 'ਤੇ ਡਰੋਨ ਰਾਹੀਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।ਪੰਜਾਬ ਦੇ 300 ਤੋਂ ਵੱਧ ਡੇਰਿਆਂ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਬਠਿੰਡਾ ਦੇ ਡੇਰੇ ਪੁਲੀਸ ਦੇ ਨਿਸ਼ਾਨੇ ’ਤੇ ਹਨ। ਇਸ ਦੇ ਲਈ ਪਿਛਲੇ ਦਿਨੀਂ ਹੁਸ਼ਿਆਰਪੁਰ 'ਚ ਡਰੋਨ ਦੀ ਮਦਦ ਵੀ ਲਈ ਗਈ।

ਪੁਲਿਸ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਉੱਤਰਾਖੰਡ ਤੋਂ ਆਇਆ ਹੋ ਸਕਦਾ ਹੈ ਅਤੇ ਹੋ ਸਕਦਾ ਹੈ ਕਿ ਉਹ ਇਨ੍ਹਾਂ ਜ਼ਿਲ੍ਹਿਆਂ ਦੇ ਕਿਸੇ ਡੇਰੇ ਵਿੱਚ ਲੁਕਿਆ ਹੋਵੇ, ਜਿਸ ਲਈ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।


ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਭਾਲ ਵਿੱਚ ਜਿੱਥੇ ਪੁਲਿਸ ਥਾਂ-ਥਾਂ ਛਾਪੇਮਾਰੀ ਕਰ ਰਹੀ ਹੈ। ਦੂਜੇ ਪਾਸੇ ਪਿਛਲੇ ਦੋ ਦਿਨਾਂ ਵਿੱਚ ਅੰਮ੍ਰਿਤਪਾਲ ਸਿੰਘ ਨੇ ਦੋ ਵੀਡੀਓ ਅਤੇ ਇੱਕ ਆਡੀਓ ਜਾਰੀ ਕਰਕੇ ਪ੍ਰਸ਼ਾਸਨ ਵਿੱਚ ਹਲਚਲ ਮਚਾ ਦਿੱਤੀ ਹੈ। ਅੰਮ੍ਰਿਤਪਾਲ ਨੂੰ ਇਸ ਸਮੇਂ 14 ਦਿਨ ਹੋ ਚੁੱਕੇ ਹਨ ਪਰ ਅਜੇ ਤੱਕ ਪੁਲਸ ਦੀ ਗ੍ਰਿਫਤਾਰੀ ਤੋਂ ਦੂਰ ਹੈ। ਪੁਲਿਸ ਸੂਤਰਾਂ ਅਨੁਸਾਰ ਅੰਮ੍ਰਿਤਪਾਲ ਦੇ ਧਾਰਮਿਕ ਸਥਾਨਾਂ 'ਤੇ ਲੁਕੇ ਹੋਣ ਦੀ ਸੂਚਨਾ ਮਿਲੀ ਹੈ। ਜਿਸ ਤੋਂ ਬਾਅਦ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਸਮੇਤ ਪੰਜਾਬ ਦੇ ਸਾਰੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

Published by:Ashish Sharma
First published:

Tags: Amritpal singh, Nsa on amritpal singh, Operation Amritpal, Punjab Police