Home /News /punjab /

ਸੰਗਰੂਰ : ਨੌਕਰੀ 'ਤੇ ਰੈਗੁਲਰ ਕਰਨ ਲਈ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਘਰ ਅੱਗੇ ਡਟੇ ਰੂਰਲ ਹੈਲਥ ਵਿਭਾਗ ਦੇ ਦਰਜ਼ਾ ਚਾਰ ਕੱਚੇ ਮੁਲਾਜ਼ਮ

ਸੰਗਰੂਰ : ਨੌਕਰੀ 'ਤੇ ਰੈਗੁਲਰ ਕਰਨ ਲਈ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੇ ਘਰ ਅੱਗੇ ਡਟੇ ਰੂਰਲ ਹੈਲਥ ਵਿਭਾਗ ਦੇ ਦਰਜ਼ਾ ਚਾਰ ਕੱਚੇ ਮੁਲਾਜ਼ਮ

ਪ੍ਰਦਰਸ਼ਨਕਾਰੀ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਪ੍ਰਦਰਸ਼ਨਕਾਰੀ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਰੂਰਲ ਹੈਲਥ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਅੱਗੇ ਪ੍ਰਦਰਸ਼ਨ ਕਰ ਰਹ ਹਨ । ਜਿਨ੍ਹਾਂ ਨੇ ਪ੍ਰਦਰਸ਼ਨ ਦਰਾਨ ਮੁੱਖ ਮੰਤਰੀ ਦੀ ਕੋਠੀ ਦੇ ਵੱਲ ਵਧਣਾ ਸ਼ੁਰੂ ਕਰ ਦਿੱਤਾ ।ਇਸ ਦੌਰਾਨ ਸੁਰੱਖਿਆ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਅਤੇ ਪ੍ਰਦਰਸ਼ਨ ਕਰ ਰੇਹ ਰੂਰਲ ਹੈਲਥ ਦਰਜਾ ਚਾਰ ਕਰਮਚਾਰੀਆਂ ਵਿਚਾਲੇ ਧੱਕਾ-ਮੁੱਕੀ ਹੋ ਗਈ।

ਹੋਰ ਪੜ੍ਹੋ ...
  • Last Updated :
  • Share this:

ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਅੱਗੇ ਆਪਣੀਆਂ ਮੰਗਾਂ ਨੰੁ ਲੈ ਕੇ ਪ੍ਰਦਰਸ਼ਨ ਕਰ ਰਹੇ ਰਹੇ ਰੂਰਲ ਹੈਲਥ ਦਰਜਾ ਚਾਰ ਕਰਮਚਾਰੀਆਂ ਅਤੇ ਅਤੇ ਪੁਲਿਸ ਮੁਲਾਜ਼ਮਾਂ ਦੇ ਵਿਚਾਲੇ ਬੀਤੇ ਦਿਨੀਂ ਧੱਕਾ-ਮੁੱਕੀ ਹੋ ਗਈ। ਤੁਹਾਨੂੰ ਦੱਸ ਦਈਏ ਕਿ ਰੂਰਲ ਹੈਲਥ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਅੱਗੇ ਪ੍ਰਦਰਸ਼ਨ ਕਰ ਰਹ ਹਨ । ਜਿਨ੍ਹਾਂ ਨੇ ਪ੍ਰਦਰਸ਼ਨ ਦਰਾਨ ਮੁੱਖ ਮੰਤਰੀ ਦੀ ਕੋਠੀ ਦੇ ਵੱਲ ਵਧਣਾ ਸ਼ੁਰੂ ਕਰ ਦਿੱਤਾ ।ਇਸ ਦੌਰਾਨ ਸੁਰੱਖਿਆ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਅਤੇ ਪ੍ਰਦਰਸ਼ਨ ਕਰ ਰੇਹ ਰੂਰਲ ਹੈਲਥ ਦਰਜਾ ਚਾਰ ਕਰਮਚਾਰੀਆਂ ਵਿਚਾਲੇ ਧੱਕਾ-ਮੁੱਕੀ ਹੋ ਗਈ।

ਇਸ ਪ੍ਰਦਰਸ਼ਨ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਬੁਲਾਰਿਆਂ ਨੇ ਕਿਹਾ ਕਿ ਰੂਰਲ ਹੈਲਥ ਦਰਜਾ ਚਾਰ ਕਰਮਚਾਰੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਪੇਂਡੂ ਡਿਸਪੈਂਸਰੀਆਂ ’ਚ ਪਿਛਲੇ ਜੂਨ 2006 ਤੇ ਬਤੌਰ ਅਟੈਂਡੈਂਟ-ਕਮ-ਦਰਜਾ ਚਾਰ ਕਰਮਚਾਰੀ ਦੇ ਤੌਰ ’ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ । ਜਦਕਿ ੳਨ੍ਹਾਂ ਨੂੰ ਪਿਛਲੇ 16 ਸਾਲਾਂ ਤੋਂ ਸਿਰਫ 6000 ਰੁਪਏ ਪ੍ਰਤੀ ਮਹੀਨਾ ਤਨਖਾਹ ਹੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੇ ਤੋਂ ਹਰ ਵਾਰ ਜਦੋਂ ਵੀ ਸੂਬੇ ’ਚ ਐਮਰਜੈਂਸੀ ਹਾਲਾਤ ਬਣਦੇ ਹਨ, ਹੜ ਹੋਣ ਜਾਂ ਕੋਰੋਨਾ ਜ਼ਿਆਦਾ ਤੋਂ ਜ਼ਿਆਦਾ ਕੰਮ ਲੈਂਦੀ ਹੈ। ਪ੍ਰਦਰਸ਼ਨਕਾਰੀਆਂ  ਨੇ ਕਿਹਾ ਕਿ ਅਸੀਂ ਸ਼ੁਰੂ ਤੋਂ ਹੀ ਔਖੇ ਹਾਲਾਤ ’ਚ ਆਪਣੀ ਡਿਊਟੀ ਨਿਭਉਂਦੇ ਆਏ ਹਾਂ। ਅਸੀਂ ਪਿਛਲੀਆਂ ਸਰਕਾਰਾਂ ਦੌਰਾਨ ਅਤੇ ਹੁਣ ਵੀ ਵਿਭਾਗ ਦੇ ਮੰਤਰੀ ਅਤੇ ਉੱਚ ਅਧਿਕਾਰੀਆਂ ਨੂੰ ਆਪਣੀ ਤਰਸਯੋਗ ਵਿੱਤੀ ਹਾਲਤ ਬਾਰੇ ਲਗਾਤਾਰ ਦੱਸਦੇ ਰਹੇ ਹਾਂ ਪਰ ਵਾਰ-ਵਾਰ ਆਪਣੀਆਂ ਮੰਗਾਂ ਦੱਸਣ ਦੇ ਬਾਵਜੂਦ ਸਾਡੀਆਂ ਮੰਗਾਂ ਨੂੰ ਸਰਕਾਰ ਦੇ ਵੱਲੋਂ ਅਣਗੌਲਾ ਕੀਤਾ ਜਾਂਦਾਰਿਹਾ ਹੈ ਪਰ ਹੁਣ ਜਦੋਂ ਸਰਕਾਰ ਸਾਡੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਧਿਆਨ ਨਾ ਦੇ ਕੇ ਸਾਨੂੰ ਆਮ ਆਦਮੀ ਮੁਹੱਲਾ ਕਲੀਨਿਕ ’ਚ ਭੇਜਣ ਦਾ ਮਨ ਬਣਾ ਰਹੀ ਹੈ ਅਤੇ ਇਸ ਸਬੰਧੀ ਹੁਕਮ ਜਾਰੀ ਕੀਤੇ ਜਾ ਰਹੇ ਹਨ।

ਪ੍ਰਦਰਸ਼ਨਕਾਰੀ ਦਰਜਾ ਚਾਰ ਕਰਮਚਾਰੀਆਂ ਦਾ ਹਿਣਾ ਹੈ ਕਿ ਇੱਕ ਪਾਸੇ 16 ਸਾਲਾਂ ਤੋਂ ਹੋ ਰਿਹਾ ਮਾਨਸਿਕ ਸ਼ੋਸ਼ਣ ਅਤੇ ਦੂਜੇ ਪਾਸੇ ਆਮ ਪਬਲਿਕ ਲਈ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ’ਚ ਦਿਲੋਂ ਯੋਗਦਾਨ ਪਾਉਣਾ ਬੇਹੱਦ ਮੁਸ਼ਕਲ ਹੈ। ਇਸ ਲਈ ਸਰਕਾਰਾਂ ਦੇ ਇਨ੍ਹਾਂ ਹੁਕਮਾਂ ਦਾ ਵੱਡੇ ਪੱਧਰ ’ਤੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਾਡੀ ਸਿਰਫ ਇੱਕ ਹੀ ਮੰਗ ਹੈ ਕਿ ਪਹਿਲਾਂ ਸਾਨੂੰ ਫੁੱਲ ਗਰੇਡ ਪੇਅ ਦੇ ਕੇ ਰੈਗੂਲਰ ਕੀਤਾ ਜਾਵੇ ਤਾਂ ਹੀ ਅਸੀਂ ਇਨ੍ਹਾਂ ਕਲੀਨਿਕਾਂ ਦੇ ਵਿੱਚ ਤਨਦੇਹੀ ਨਾਲ ਸੇਵਾਵਾਂ ਨਿਭਾ ਸਕਾਂਗੇ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਇਨ੍ਹਾਂ ਜਾਇਜ਼ ਮੰਗਾਂ ’ਤੇ ਹਾਂਪੱਖੀ ਫੈਸਲਾ ਨਹੀਂ ਕਰਦੀ, ਉਦੋਂ ਤੱਕ ਉਹ ਆਮ ਆਦਮੀ ਕਲੀਨਿਕ ਦੀ ਡਿਊਟੀ ਜੁਆਇਨ ਨਹੀਂ ਕਰਨਗੇ ।ਉਹ ਆਪਣੀ ਅਸਲ ਪੋਸਟਿੰਗ ਵਾਲੀ ਡਿਸਪੈਂਸਰੀ ਵਿੱਚ ਹੀ ਡਿਊਟੀ ਕਰਦੇ ਰਹਿਣਗੇ।

Published by:Shiv Kumar
First published:

Tags: CM Bhagwant mann, Contract, Health department, Protest, Punjab, Punjab government