Sidharth Arora
ਜ਼ਿਲ੍ਹਾ ਤਰਨ ਤਾਰਨ ਦੇ ਹਲਕਾ ਖਡੂਰ ਸਾਹਿਬ ਦੇ ਕਸਬਾ ਰੈਸ਼ੀਆਣਾ ਵਿੱਖੇ ਫਸਲਾਂ ਦੀ ਰਹਿੰਦ ਖੂਹੰਦ ਦੀ ਮਸੀਨਰੀ ਸਬੰਧੀ ਰਾਜ ਪੱਧਰੀ ਸਮਾਰੋਹ ਅਯੋਜਨ ਕੀਤਾ ਗਿਆ ਜਿਸ ਵਿਚ ਖੇਤਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਪਹੁੰਚੇ। ਇਸ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਵੱਲੋ ਸਿਆਮਾ ਪ੍ਰਸ਼ਾਦ ਮੁਖਰਜੀ ਰੂਰਬਨ ਤਹਿਤ ਬਣਾਏ ਗਏ ਚੋਹਲਾ ਸਾਹਿਬ ਵਿੱਚ ਟ੍ਰੇਨਿੰਗ ਸੈਂਟਰ ਦਾ ਉਦਘਾਟਨ ਕੀਤਾ ਗਿਆ ਇਸ ਮੌਕੇ ਇਨ੍ਹਾਂ ਦੇ ਨਾਲ ਖਡੂਰ ਸਾਹਿਬ ਹਲਕੇ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ, ਤਰਨ ਤਾਰਨ ਹਲਕੇ ਦੇ ਵਿਧਾਇਕ ਡਾਕਟਰ ਧਰਮਵੀਰ ਅਗਨੀਹੋਤਰੀ ਜਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ। ਮੰਤਰੀ ਰਣਦੀਪ ਸਿੰਘ ਨਾਭਾ ਨੇ ਜ਼ਿਲ੍ਹਾ ਤਰਨ ਤਾਰਨ ਦੇ 1800 ਕਿਸਾਨਾਂ ਨੂੰ ਮਸ਼ੀਨਾਂ ਵੰਡੀਆਂ ਅਤੇ ਪੰਜਾਬ ਦੇ ਵਿਚ 29 ਹਜਾਰ 337 ਕਿਸਾਨਾਂ ਨੂੰ ਸਬਸਿਡੀ ਵਾਲੀ ਮਸ਼ੀਨਾਂ ਦਾ ਲਾਭ ਦਿੱਤਾ ਗਿਆ ਹੈ ਨਾਲ ਹੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਖੇਤੀ ਵਿਭਾਗ ਦੇ ਅਧਿਕਾਰੀ ਮਿਲਿਭਗਤ ਨਾਲ ਸਬਸਿਡੀ ਅਪਣੇ ਚੇਹਤੇਈਆਂ ਨੂੰ ਦਵਾ ਦੇਂਦੇ ਸਨ ਲੇਕਿਨ ਉਹ ਧੋਖਾਧੜੀ ਹੁਣ ਖਤਮ ਹੋ ਚੁੱਕੀ ਹੈ।
ਖੇਤਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਿਸਾਨ ਮੋਰਚੇ ਵਿੱਚ 700 ਕਿਸਾਨ ਸ਼ਹੀਦ ਹੋਏ ਸਨ 157 ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਤੇ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤਾ ਗਿਆ ਹੈ। ਇਸਤੋਂ ਇਲਾਵਾ 34 ਕਿਸਾਨ ਜਥੇਬੰਦੀਆਂ ਵੱਲੋਂ 122 ਹੋਰ ਸ਼ਹੀਦ ਕਿਸਾਨਾਂ ਦੀ ਲਿਸਟ ਦਿੱਤੀ ਗਈ ਹੈ ਉਹਨਾਂ ਨੂੰ ਵੀ ਜਲਦ ਹੀ ਵਿੱਤੀ ਸਹਾਇਤਾ ਦਿੱਤਾ ਜਾਵੇਗੀ। ਨਾਲ ਹੀ ਮੰਤਰੀ ਰਣਦੀਪ ਨਾਭਾ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਕਿਸਾਨ ਨਹੀਂ ਉੱਠਣਗੇ ਜਦ ਤਕ ਕਿਸਾਨਾਂ ਦੀਆਂ ਬਾਕੀ ਮੰਗਾਂ ਨਹੀਂ ਮੰਨੀਆਂ ਜਾਣਗੀਆਂ
ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਰਮਨਜੀਤ ਸਿਕੀ ਨੇ ਕਿਹਾ ਕਿ 80 ਫੀਸਦੀ ਸਬਸਿਡੀ ਕਿਸਾਨਾਂ ਨੂੰ ਮਸ਼ੀਨਰੀ ਉਤੇ ਮਿਲਦੀ ਪਈ ਹੈ।।ਉਹਨਾਂ ਕਿਹਾ ਕਿ ਪਹਿਲਾਂ ਖੇਤੀ ਵਿਭਾਗ ਦੇ ਅਧਿਕਾਰੀ ਮਿਲਿਭਗਤ ਨਾਲ ਸਬਸਿਡੀ ਅਪਣੇ ਚੇਹਤੇਈਆਂ ਨੂੰ ਦਵਾ ਦੇਂਦੇ ਸਨ ਲੇਕਿਨ ਉਹ ਧੋਖਾਧੜੀ ਹੁਣ ਖਤਮ ਹੋ ਚੁੱਕੀ ਹੈ। ਜਿਲਾ ਤਰਨ ਤਾਰਨ ਦੇ ਕਿਸਾਨਾਂ ਨੂੰ 1800 ਕਿਸਾਨਾਂ ਨੂੰ ਮਸ਼ੀਨਾਂ ਵੰਡੀਆਂ ਗਈਆਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Nabha, Randee, Tarn taran