ਤਰਨਤਾਰਨ ਵਿੱਚ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ, ਜਿੱਥੇ ਬਦਮਾਸ਼ ਇੱਕ ਇੱਕ ਗ੍ਰੰਥੀ ਸਿੰਘ ਦੀ ਲੱਤ ਵੱਢ ਕੇ ਨਾਲ ਲੈ ਗਏ ਹਨ। ਜਾਣਕਾਰੀ ਅਨੁਸਾਰ ਖਡੂਰ ਸਾਹਿਬ ਦੇ ਪਿੰਡ ਬਾਨੀਆਂ ਵਿੱਚ ਗ੍ਰੰਥੀ ਸਿੰਘ ਦੇਰ ਰਾਤ ਆਪਣੇ ਘਰ ਪਰਤ ਰਿਹਾ ਸੀ। ਇਸ ਦੌਰਾਨ ਅਣਪਛਾਤੇ ਬਦਮਾਸ਼ਾਂ ਨੇ ਉਸ ਨੂੰ ਘੇਰ ਕੇ ਹੱਥਾਂ ਦੀ ਉਂਗਲਾਂ ਅਤੇ ਲੱਤ ਵੱਢ ਦਿੱਤੀ। ਦੱਸ ਦਈਏ ਕਿ ਬਦਮਾਸ਼ ਗ੍ਰੰਥੀ ਸਿੰਘ ਦੀ ਲੱਤ ਵੱਢ ਕੇ ਨਾਲ ਹੀ ਲਏ ਗਏ ਹਨ। ਪੁਲਿਸ ਨੇ ਪੀੜਤ ਦੀ ਸ਼ਿਕਾਇਤ ਉਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪੀੜਤ ਗ੍ਰੰਥੀ ਸਿੰਘ ਦੀ ਪਛਾਣ ਸੁਖਚੈਨ ਸਿੰਘ (55) ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ 8 ਵਜੇ ਸੁਖਚੈਨ ਸਿੰਘ ਰੋਜ਼ਾਨਾ ਵਾਂਗ ਗ੍ਰੰਥੀ ਦੀ ਡਿਊਟੀ ਕਰਕੇ ਘਰ ਵਾਪਿਸ ਆ ਰਹੇ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋ ਉਨ੍ਹਾਂ ਉੱਪਰ ਹਮਲਾ ਕਰ ਉਨ੍ਹਾਂ ਦੀ ਲੱਤ ਵੱਢ ਕੇ ਨਾਲ ਹੀ ਲੈ ਗਏ ਅਤੇ ਹਮਲੇ ਦੌਰਾਨ ਉਨ੍ਹਾਂ ਦੇ ਇੱਕ ਹੱਥ ਦੀਆਂ ਉਂਗਲਾਂ ਵੀ ਵੱਢ ਦਿੱਤੀਆਂ। ਗ੍ਰੰਥੀ ਸਿੰਘ ਨੂੰ ਜ਼ਖਮੀ ਹਾਲਤ ਵਿਚ ਅੰਮ੍ਰਿਤਸਰ ਦੇ ਹਸਪਤਾਲ ਦਾਖਲ ਵਿੱਚ ਦਾਖਲ ਕਰਵਾਇਆ ਹੈ। ਪੁਲਿਸ ਨੇ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ਼ ਜਾਂਚ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Granthi, Punjab Police, Tarn taran, Tarn taran News