Home /News /punjab /

ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਮੁਲਜ਼ਮ ਗੈਂਗਸਟਰ ਟੀਨੂ ਦੇ ਫਰਾਰ ਹੋਣ ਦੇ ਮਾਮਲੇ 'ਚ ਪੁਲਿਸ ਵੱਲੋਂ ਚਾਰਜਸ਼ੀਟ ਦਾਇਰ

ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਮੁਲਜ਼ਮ ਗੈਂਗਸਟਰ ਟੀਨੂ ਦੇ ਫਰਾਰ ਹੋਣ ਦੇ ਮਾਮਲੇ 'ਚ ਪੁਲਿਸ ਵੱਲੋਂ ਚਾਰਜਸ਼ੀਟ ਦਾਇਰ

ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦਾ ਮਾਮਲਾ ਬਰਖਾਸਤ CIA ਇੰਚਾਰਜ ਅਤੇ ਪ੍ਰੇਮਿਕਾ ਸਣੇ 10 ਵਿਅਕਤੀ ਨਾਮਜ਼ਦ

ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦਾ ਮਾਮਲਾ ਬਰਖਾਸਤ CIA ਇੰਚਾਰਜ ਅਤੇ ਪ੍ਰੇਮਿਕਾ ਸਣੇ 10 ਵਿਅਕਤੀ ਨਾਮਜ਼ਦ

ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਦੇ ਵਿੱਚ ਪੰਜਾਬ ਪੁਲਿਸ ਨੇ ਅਦਾਲਤ ਦੇ ਵਿੱਚ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਪੁਲਿਸ ਦੇ ਵੱਲੋਂ ਗੈਂਗਸਟਰ ਦੀਪਕ ਟੀਨੂੰ ਉਸ ਦੀ ਪ੍ਰੇਮਿਕਾ ਜਤਿੰਦਰ ਕੌਰ ਅਤੇ ਭੱਜਣ ਦੇ ਵਿੱਚ ਮਦਦ ਕਰਨ ਵਾਲੇ ਸੀਆਈਏ ਮਾਨਸਾ ਦੇ ਸਾਬਕਾ ਇੰਚਾਰਜ ਪ੍ਰਿਤਪਾਲ ਸਿੰਘ ਸਣੇ 10 ਵਿਅਕਤੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ  ਗੈਂਗਸਟਰ ਦੀਪਕ ਟੀਨੂੰ 1 ਅਕਤੂਬਰ ਨੂੰ ਪੰਜਾਬ ਪੁਲਿਸ ਦੀ ਹਿਰਾਸਤ ਦੇ ਵਿੱਚੋਂ ਫਰਾਰ ਹੋ ਗਿਆ ਸੀ।

ਹੋਰ ਪੜ੍ਹੋ ...
  • Share this:

ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਦੇ ਵਿੱਚ ਪੰਜਾਬ ਪੁਲਿਸ ਨੇ ਅਦਾਲਤ ਦੇ ਵਿੱਚ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਪੁਲਿਸ ਦੇ ਵੱਲੋਂ ਗੈਂਗਸਟਰ ਦੀਪਕ ਟੀਨੂੰ ਉਸ ਦੀ ਪ੍ਰੇਮਿਕਾ ਜਤਿੰਦਰ ਕੌਰ ਅਤੇ ਭੱਜਣ ਦੇ ਵਿੱਚ ਮਦਦ ਕਰਨ ਵਾਲੇ ਸੀਆਈਏ ਮਾਨਸਾ ਦੇ ਸਾਬਕਾ ਇੰਚਾਰਜ ਪ੍ਰਿਤਪਾਲ ਸਿੰਘ ਸਣੇ 10 ਵਿਅਕਤੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ  ਗੈਂਗਸਟਰ ਦੀਪਕ ਟੀਨੂੰ 1 ਅਕਤੂਬਰ ਨੂੰ ਪੰਜਾਬ ਪੁਲਿਸ ਦੀ ਹਿਰਾਸਤ ਦੇ ਵਿੱਚੋਂ ਫਰਾਰ ਹੋ ਗਿਆ ਸੀ। ਮੁਲਜ਼ਮ ਸਾਬਕਾ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਬਿਨਾਂ ਜਾਣਕਾਰੀ ਦਿੱਤੇ ਆਪਣੀ ਕਾਰ ਦੇ ਵਿੱਚ ਉਸ ਦੀ ਪ੍ਰੇਮਿਕਾ ਨੂੰ ਮਿਲਵਾਉਣ ਲਈ ਟੀਨੂੰ ਨੂੰ ਨਾਲ ਲੈ ਗਿਆ ਸੀ।

ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਮੁਲਜ਼ਮ ਟੀਨੂੰ ਨੂੰ ਅਜਮੇਰ ਦੇ ਕੇਕੜੀ ਤੋਂ ਫਿਰ ਗ੍ਰਿਫ਼ਤਾਰ ਕਰ ਲਿਆ ਸੀ। ਪੰਜਾਬ ਪੁਲਿਸ ਨੇ ਉਸ ਦੇ ਕਬਜ਼ੇ ਤੋਂ 5 ਹੈਂਡ ਗ੍ਰਨੇਡ ਅਤੇ 2 ਸੈਮੀ ਆਟੋਮੈਟਿਕ ਪਿਸਤੌਲ ਬਰਾਮਦ ਕੀਤੇ ਹਨ। ਮੁਲਜ਼ਮ ਦੇ ਨਾਲ ਸੰਬੰਧਿਤ ਥਾਣਾ ਪੁਲਿਸ ਸਮੇਤ ਐਸਐਸਓਸੀ ਰਿਮਾਂਡ ਦੌਰਾਨ ਪੁੱਛਗਿੱਛ ਕਰ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਟੇਟ ਕ੍ਰਾਈਮ ਥਾਣਾ ਮੁਹਾਲੀ ਦੇ ਵੱਲੋਂ 20 ਜੂਨ 2022 ਨੂੰ ਜਾਅਲੀ ਪਾਸਪੋਰਟ ਬਣਾਉਣ ਦੇ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਸੀ। ਆਈਪੀਸੀ ਦੀਆਂ ਧਾਰਾਵਾਂ 384, 465, 466, 468, 471, 120-ਬੀ ਅਤੇ ਪਾਸਪੋਰਟ ਐਕਟ ਦੀ ਧਾਰਾ (12) ਅਤੇ ਅਸਲਾ ਐਕਟ ਦੀ ਧਾਰਾ (25) ਤਹਿਤ ਕੇਸ ਦਰਜ ਕੀਤਾ ਗਿਆ ਸੀ। ਗੈਂਗਸਟਰ ਲਾਰੈਂਸ, ਕਰਮਵੀਰ ਸਿੰਘ ਉਰਫ਼ ਕਰਨਵੀਰ, ਸਤਵਿੰਦਰ ਸਿੰਘ ਉਰਫ਼ ਗੋਲਡੀ, ਸਤਵੀਰ ਵੈਡਿੰਗ ਉਰਫ਼ ਸੈਮ, ਅਨਮੋਲ, ਸਚਿਨ, ਰਾਜਵੀਰ ਸਿੰਘ ਉਰਫ਼ ਰਵੀ ਰਾਜਗੜ੍ਹ, ਯਾਦਵਿੰਦਰ ਸਿੰਘ ਉਰਫ਼ ਚੰਦੀ, ਬਲਦੇਵ ਚੌਧਰੀ ਉਰਫ਼ ਬੱਲੂ ਉਰਫ਼ ਕਾਕੂ, ਗੁਰਿੰਦਰਪਾਲ ਸਿੰਘ ਉਰਫ਼ ਗੋਗਾ ਤੇ ਹੋਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਐਸਐਸਓਸੀ ਨੇ ਇਸ ਮਾਮਲੇ ਵਿੱਚ ਦੀਪਕ ਟੀਨੂੰ ਤੋਂ ਵੀ ਪੁੱਛਗਿੱਛ ਕੀਤੀ ਹੈ।

ਹੁਣ ਪੁਲਿਸ ਦੇ ਵੱਲੋਂ ਗੈਂਗਸਟਰ ਦੀਪਕ ਟੀਨੂੰ ਉਸ ਦੀ ਪ੍ਰੇਮਿਕਾ ਜਤਿੰਦਰ ਕੌਰ ਅਤੇ ਭੱਜਣ ਦੇ ਵਿੱਚ ਮਦਦ ਕਰਨ ਵਾਲੇ ਸੀਆਈਏ ਮਾਨਸਾ ਦੇ ਸਾਬਕਾ ਇੰਚਾਰਜ ਪ੍ਰਿਤਪਾਲ ਸਿੰਘ ਸਣੇ 10 ਵਿਅਕਤੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਦਿੱਤੀ ਗਈ ਹੈ।

Published by:Shiv Kumar
First published:

Tags: Gangster, Murder, Police, Sidhu Moose Wala, Sidhu Moosewala, Tinu arrested