• Home
 • »
 • News
 • »
 • punjab
 • »
 • IN VIEW OF THE ASSEMBLY ELECTIONS IN NAWANSHAHR THE DEPUTY COMMISSIONER HAS ISSUED INSTRUCTIONS TO THE EMPLOYEES

Nawanshahr : ਚੋਣ ਤਿਆਰੀਆਂ ਸ਼ੁਰੂ, DC ਵੱਲੋਂ ਸਾਰੇ ਵਿਭਾਗਾਂ ਨੂੰ ਦਿੱਤੀਆਂ ਇਹ ਹਦਾਇਤਾਂ

ਡਿਪਟੀ ਕਮਿਸ਼ਨਰ ਨੇ ਆਪਣੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਤੋਂ ਬਕਾਇਆ ਰਹਿੰਦੇ ਸਾਰੇ ਦਫ਼ਤਰਾਂ ਨੂੰ 7 ਦਸੰਬਰ ਦੁਪਹਿਰ ਤੱਕ ਆਪਣੇ ਸਟਾਫ਼ ਦੀਆਂ ਤਰੁੱਟੀਆਂ ਰਹਿਤ ਸੂਚੀਆਂ ਜਮ੍ਹਾਂ ਕਰਵਾਉਣ ਲਈ ਕਿਹਾ।

Nawanshahr : ਚੋਣ ਤਿਆਰੀਆਂ ਸ਼ੁਰੂ, DC ਵੱਲੋਂ ਸਾਰੇ ਵਿਭਾਗਾਂ ਨੂੰ ਦਿੱਤੀਆਂ ਇਹ ਹਦਾਇਤਾਂ

 • Share this:
  ਸ਼ੈਲੇਸ਼ ਕੁਮਾਰ

  ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਜ਼ਿਲ੍ਹੇ ਵਿੱਚ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਭਲਕੇ ਮੰਗਲਵਾਰ ਤੱਕ ਡਾਇਸ ਕੈਪਸੂਲ ਸਾਫ਼ਟਵੇਅਰ ਵਿੱਚ ਮੁਲਾਜ਼ਮਾਂ ਦੇ ਮੁਕੰਮਲ ਵੇਰਵੇ ਜਮ੍ਹਾਂ ਕਰਾਉਣ,  ਨਹੀਂ ਤਾਂ ਉਨ੍ਹਾਂ ਨੂੰ ਜਨਪ੍ਰਤੀਨਿਧੀ ਐਕਟ ਦੀ ਧਾਰਾ 32 ਦੇ ਤਹਿਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਵਧੀਕ ਡਿਪਟੀ ਕਮਿਸ਼ਨਰਾਂ ਹਰਬੀਰ ਸਿੰਘ, ਜਸਬੀਰ ਸਿੰਘ ਅਤੇ ਅਮਰਦੀਪ ਸਿੰਘ ਸਮੇਤ ਸਮੂਹ ਵਿਭਾਗਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਨਿਰਵਿਘਨ, ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਹੁਣ ਤੋਂ ਹੀ ਤਿਆਰੀਆਂ ਕਸ ਲਈਆਂ ਜਾਣ। ਇਸ ਲਈ ਸਭ ਤੋਂ ਪਹਿਲਾਂ ਵੱਖ-ਵੱਖ ਵਿਭਾਗਾਂ ਕੋਲ ਮੌਜੂਦ ਕਰਮਚਾਰੀਆਂ ਦਾ ਡਾਟਾਬੇਸ ਜਿੰਨੀ ਜਲਦੀ ਹੋ ਸਕੇ, ਉਪਲਬਧ ਕਰਵਾਇਆ ਜਾਵੇ।

  ਡਿਪਟੀ ਕਮਿਸ਼ਨਰ ਨੇ ਆਪਣੇ ਕਰਮਚਾਰੀਆਂ ਦੀ ਜਾਣਕਾਰੀ ਦੇਣ ਤੋਂ ਬਕਾਇਆ ਰਹਿੰਦੇ ਸਾਰੇ ਦਫ਼ਤਰਾਂ ਨੂੰ 7 ਦਸੰਬਰ ਦੁਪਹਿਰ ਤੱਕ ਆਪਣੇ ਸਟਾਫ਼ ਦੀਆਂ ਤਰੁੱਟੀਆਂ ਰਹਿਤ ਸੂਚੀਆਂ ਜਮ੍ਹਾਂ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਚੀਆਂ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਜਮ੍ਹਾਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਇਸ ਡੇਟਾ ਦੀ ਵਰਤੋਂ ਪ੍ਰੀਜ਼ਾਈਡਿੰਗ ਅਫ਼ਸਰਾਂ, ਮਾਈਕਰੋ ਅਬਜ਼ਰਵਰਾਂ ਦੀਆਂ ਨਿਯੁਕਤੀਆਂ ਅਤੇ ਹੋਰ ਚੋਣ ਡਿਊਟੀਆਂ ਲਈ ਕੀਤੀ ਜਾਵੇਗੀ।

  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਦੇ ਐਲਾਨ ਤੋਂ ਬਾਅਦ ਆਦਰਸ਼ ਚੋਣ ਜ਼ਾਬਤਾ ਲਾਗੂ ਹੁੰਦੇ ਹੀ ਚੋਣ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਸਰਕਾਰੀ ਕਰਮਚਾਰੀ ਦੀ ਚੋਣ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਜ਼ਿੰਮੇਵਾਰੀ ਬਣਦੀ ਹੈ ਕਿਉਂਕਿ ਵਿਧਾਨ ਸਭਾ ਚੋਣਾਂ ਸਾਡੇ ਲਈ ਹੋਰ ਵਿਭਾਗੀ ਕੰਮਾਂ ਦੇ ਬਰਾਬਰ ਮਹੱਤਵ ਰੱਖਦੀਆਂ ਹਨ।  ਸ੍ਰੀ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 614 ਬੂਥ ਹਨ ਜਿਨ੍ਹਾਂ ਵਿੱਚ ਨਿਰਵਿਘਨ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ 4000 ਦੇ ਕਰੀਬ ਮੁਲਾਜ਼ਮਾਂ ਦੀ ਲੋੜ ਹੈ।

  ਉਨ੍ਹਾਂ ਕਿਹਾ ਕਿ ਚੋਣ ਡਿਊਟੀ ’ਤੇ ਤਾਇਨਾਤ ਕੀਤੇ ਜਾਣ ਵਾਲੇ ਸਾਰੇ ਸਟਾਫ਼ ਲਈ ਆਪਣਾ ਕੋਵਿਡ ਟੀਕਾਕਰਨ ਕਰਵਾਇਆ ਹੋਣਾ ਲਾਜ਼ਮੀ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਮੁਖੀਆਂ ਨੂੰ ਇਸ ਸਬੰਧੀ ਸਰਟੀਫਿਕੇਟ ਦੇਣ ਦੇ ਨਿਰਦੇਸ਼ ਵੀ ਦਿੱਤੇ ਤਾਂ ਜੋ ਕੋਵਿਡ ਦੀ ਤੀਜੀ ਲਹਿਰ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਸਾਰੇ ਕਰਮਚਾਰੀਆਂ ਲਈ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ।

  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ’ਚ ਮੌਜੂਦ ਹਰੇਕ ਕੇਂਦਰ/ਰਾਜ ਸਰਕਾਰ ਦੇ ਕਰਮਚਾਰੀਆਂ ਦੇ ਨਾਲ-ਨਾਲ ਕਾਲਜਾਂ ਅਤੇ ਹੋਰ ਜਨਤਕ ਅਦਾਰਿਆਂ ਦੇ ਸਟਾਫ਼ ਸਬੰਧੀ ਜਾਣਕਾਰੀ ਦੇਣੀ ਜ਼ਰੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਨੂੰ ਆਪਣੇ ਕਰਮਚਾਰੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਜ਼ਰੂਰ ਜਮ੍ਹਾਂ ਕਰਵਾਉਣੀ ਚਾਹੀਦੀ ਹੈ, ਜਿਸ ਦੀ ਪ੍ਰਸ਼ਾਸਨ ਵੱਲੋਂ ਤਸਦੀਕ ਕਰਨ ਬਾਅਦ ਚੋਣਾਂ ਸਬੰਧੀ ਡਿਊਟੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਵਿਭਾਗ ਦੇ ਮੁਖੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਸੂਚਨਾ ਛੁਪਾਉਣ ਦੀ ਕੋਸਸ਼ਿ ਕੀਤੀ ਗਈ ਤਾਂ ਸਖ਼ਤ ਕਰਵਾਈ ਦਾ ਸਾਹਮਣਾ ਕਰਨ ਪਵੇਗਾ।
  Published by:Sukhwinder Singh
  First published:
  Advertisement
  Advertisement