ਪਾਕਿਸਤਾਨ ਨੇ ਨੇੜੇ ਲਾਇਆ ਕਰਤਾਰਪੁਰ ਲਾਂਘੇ ਦਾ ਕੰਮ, ਦੋਵਾਂ ਦੇਸ਼ਾਂ ਵਿਚਾਲੇ ਮੀਟਿੰਗ ਭਲਕੇ

  • Share this:
    ਕਰਤਾਰਪੁਰ ਲਾਂਘੇ ਬਾਰੇ ਭਾਰਤ ਤੇ ਪਾਕਿਸਤਾਨ ਵਿਚਾਲੇ ਭਲਕੇ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿਚ ਲਾਂਘੇ ਦੇ ਤਕਨੀਕੀ ਪਹਿਲੂਆਂ ਨੂੰ ਵਿਚਾਰਿਆ ਜਾਵੇਗਾ। ਡੇਰਾ ਬਾਬਾ ਨਾਨਕ ਵਿਚ ਸਰਹੱਦ ਉਤੇ ਦੋਵਾਂ ਦੇਸ਼ਾਂ ਦੇ ਵਫ਼ਦ ਇਸ ਮੀਟਿੰਗ ਵਿਚ ਹਿੱਸਾ ਲੈਣਗੇ। ਇਹ ਮੀਟਿੰਗ ਸਵੇਰੇ 10 ਵਜੇ ਹੋਵੇਗੀ। ਪਹਿਲਾਂ ਇਹ ਮੀਟਿੰਗ 2 ਅਪ੍ਰੈਲ ਨੂੰ ਹੋਣੀ ਸੀ। ਪਰ ਪਾਕਿਸਤਾਨ ਵੱਲੋਂ ਬਣਾਈ ਗਈ ਕਮੇਟੀ ਵਿਚ ਕੁਝ ਗਰਮਖਿਆਲੀਆਂ ਨੂੰ ਸ਼ਾਮਲ ਕਰਨ ਉਤੇ ਭਾਰਤ ਭੜਕ ਗਿਆ ਸੀ ਤੇ ਮੀਟਿੰਗ ਰੱਦ ਕਰ ਦਿੱਤੀ ਗਈ ਸੀ।

    ਹੁਣ ਦੋਵਾਂ ਦੇਸ਼ਾਂ ਵਿਚ ਮੀਟਿੰਗ ਮੁੜ ਹੋ ਰਹੀ ਹੈ। ਇਸ ਮੀਟਿੰਗ ਤੋਂ ਬਾਅਦ ਲਾਂਘੇ ਦੇ ਕੰਮ ਵਿਚ ਹੋਰ ਤੇਜੀ ਹੋਣ ਦੀ ਆਸ ਹੈ। ਦੱਸ ਦਈਏ ਕਿ ਪਾਕਿਸਤਾਨ ਵੱਲੋਂ ਲਾਂਘੇ ਦਾ 90 ਫੀਸਦੀ ਕੰਮ ਮੁਕੰਮਲ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਪਾਕਿਸਤਾਨ ਵਾਲੇ ਪਾਸੇ ਚੱਲ ਰਹੇ ਨਿਰਮਾਣ ਕਾਰਜ ਨੂੰ ਹੁਣ ਇਧਰ ਦੇ ਸ਼ਰਧਾਲੂ ਦੇਖ ਸਕਦੇ ਹਨ, ਕਿਉਂਕਿ ਪਾਕਿਸਤਾਨ ਨੇ ਜ਼ੀਰੋ ਲਾਈਨ ਕੋਲ ਬਣੇ ਧੁੱਸੀ ਬੰਨ੍ਹ ਦੇ ਇਕ ਹਿੱਸੇ ਨੂੰ ਸੜਕ ਬਣਾਉਣ ਲਈ ਹਟਾ ਦਿੱਤਾ ਹੈ। ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੇ ਪਹਿਲੀ ਪਾਤਸ਼ਾਹੀ ਦੇ 550ਵੇਂ ਜਨਮ ਦਿਹਾੜੇ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਦੇ ਕੰਮ ਨੂੰ ਅਕਤੂਬਰ ਮਹੀਨੇ ਤੱਕ ਮੁਕੰਮਲ ਕਰਨ ਦੀ ਸਹਿਮਤੀ ਦਿੱਤੀ ਹੋਈ ਹੈ।
    First published: