ਮੋਹਾਲੀ: ਆਮ ਆਦਮੀ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਿਆ ਹੈ। ਅਮੂਲ ਤੋਂ ਬਾਅਦ ਵੇਰਕਾ ਨੇ ਸ਼ੁੱਕਰਵਾਰ ਨੂੰ 4 ਫਰਵਰੀ ਤੋਂ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਵੇਰਕਾ ਨੇ ਆਪਣੇ ਦੁੱਧ ਦੀਆਂ ਕੀਮਤਾਂ ਵਿੱਚ ਵੱਖ-ਵੱਖ ਵਾਧਾ ਕੀਤਾ ਹੈ।
ਦੱਸ ਦਈਏ ਕਿ ਵੇਰਕਾ ਨੇ ਬੀਤੇ ਸਾਲ ਦੀਵਾਲੀ ਤੋਂ ਪਹਿਲਾਂ ਵੀ ਦੁੱਧ ਦੀ ਕੀਮਤਾਂ ਵਿੱਚ ਵਾਧਾ ਕੀਤਾ ਸੀ। ਅੱਜ ਹੀ ਅਮੁਲ ਕੰਪਨੀ ਨੇ ਦੁੱਧ ਦੀਆਂ ਕੀਮਤਾਂ ਵਿੱਚ 3 ਰੁਪਏ ਲੀਟਰ ਹੋਰ ਵਾਧਾ ਕਰ ਦਿੱਤਾ ਹੈ। ਇਸਤੋਂ ਪਹਿਲਾਂ ਕੰਪਨੀ 9 ਵਾਰੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਚੁੱਕੀ ਹੈ। ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ ਨੇ ਦੱਸਿਆ ਕਿ ਅਮੂਲ ਨੇ ਹਰ ਤਰ੍ਹਾਂ ਦੇ ਸੈਸ਼ੇਟ ਦੁੱਧ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਦੁੱਧ ਦੀਆਂ ਨਵੀਆਂ ਕੀਮਤਾਂ 3 ਫਰਵਰੀ ਤੋਂ ਲਾਗੂ ਹੋਣਗੀਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Milk, Milk Price Hike, Verka