'ਮਿਸ਼ਨ 'ਸ਼ਤ ਪ੍ਰਤੀਸ਼ਤ' ਦੀ ਸਫ਼ਲਤਾ ਲਈ ਅਧਿਆਪਕਾਂ ਵੱਲੋਂ ਵਾਧੂ ਜਮਾਤਾਂ ਲਗਾਉਣ ਦੀ ਸ਼ੁਰੂਆਤ'

ਮਿਸ਼ਨ 'ਸ਼ਤ ਪ੍ਰਤੀਸ਼ਤ' ਦੀ ਸਫ਼ਲਤਾ ਲਈ ਅਧਿਆਪਕਾਂ ਵੱਲੋਂ ਵਾਧੂ ਜਮਾਤਾਂ ਲਗਾਉਣ ਦੀ ਸ਼ੁਰੂਆਤ
- news18-Punjabi
- Last Updated: December 28, 2020, 8:34 PM IST
Ashish Sharma
ਬਰਨਾਲਾ: ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਾਲਾਨਾ ਕਾਰਗੁਜ਼ਾਰੀ ਬਿਹਤਰ ਬਣਾਉਣ ਲਈ ਸ਼ੁਰੂ ਕੀਤੇ ਪ੍ਰਾਜੈਕਟ 'ਮਿਸ਼ਨ ਸ਼ਤ ਪ੍ਰਤੀਸ਼ਤ' ਦੀ ਸਫ਼ਲਤਾ ਲਈ ਅਧਿਕਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।
ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਲਈ ਤਿਆਰ ਕਰਨ ਹਿੱਤ ਸਾਲਾਨਾ ਪ੍ਰੀਖਿਆਵਾਂ ਦੇ ਪੈਟਰਨ 'ਤੇ ਦਸੰਬਰ ਪ੍ਰੀਖਿਆਵਾਂ ਕਰਵਾਉਣ ਦੇ ਨਾਲ ਨਾਲ ਸਤੰਬਰ, ਨਵੰਬਰ ਅਤੇ ਦਸੰਬਰ ਪ੍ਰੀਖਿਆਵਾਂ ਦੀ ਕਾਰਗੁਜ਼ਾਰੀ ਦੇ ਆਧਾਰ 'ਤੇ ਵਿਦਿਆਰਥੀਆਂ ਦੇ ਕਮਜ਼ੋਰ ਅਤੇ ਬਿਹਤਰ ਪੱਖਾਂ ਦੀ ਪਹਿਚਾਣ ਕਰਨ ਉਪਰੰਤ ਵਿਦਿਆਰਥੀਆਂ ਨੂੰ ਉਹਨਾਂ ਦੀ ਯੋਗਤਾ ਅਨੁਸਾਰ ਪੜ੍ਹਨ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਕਮਜ਼ੋਰ ਵਿਦਿਆਰਥੀਆਂ ਨੂੰ ਸਰਲ ਅਤੇ ਸੰਖੇਪ ਪੜ੍ਹਨ ਸਮੱਗਰੀ ਕਰਵਾਉਣ ਦੇ ਨਾਲ ਨਾਲ ਮੈਰਿਟ ਦੇ ਸੰਭਾਵੀ ਵਿਦਿਆਰਥੀਆਂ ਨੂੰ ਵਿਸਥਾਰਤ ਪੜ੍ਹਨ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਸਕੂਲਾਂ ਦੀ ਤਾਲਾਬੰਦੀ ਬਦੌਲਤ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋਏ ਸੰਭਾਵੀ ਨੁਕਸਾਨ ਦੀ ਪੂਰਤੀ ਲਈ ਜਿਲ੍ਹੇ ਦੇ ਸਮੂਹ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀਆਂ ਸਕੂਲ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਵਾਧੂ ਜਮਾਤਾਂ ਲਗਾਈਆਂ ਜਾ ਰਹੀਆਂ ਹਨ।
ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵੀ ਵਿਦਿਆਰਥੀਆਂ ਦੀਆਂ ਆਨਲਾਈਨ ਅਤੇ ਆਫਲਾਈਨ ਜਮਾਤਾਂ ਲਗਾਈਆਂ ਜਾ ਰਹੀਆਂ ਹਨ। ਸਕੂਲ ਸਮੇਂ ਤੋਂ ਵਾਧੂ ਸਮੇਂ ਦੌਰਾਨ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਸਿੱਖਿਆ ਸਕੱਤਰ ਵੱਲੋਂ ਵਿਸ਼ੇਸ਼ ਪ੍ਰਸੰਸ਼ਾ ਪੱਤਰ ਵੀ ਦਿੱਤੇ ਜਾ ਰਹੇ ਹਨ। ਸ੍ਰ ਹਰੀਸ਼ ਕੁਮਾਰ ਪ੍ਰਿੰਸੀਪਲ ਡੀਐਮ ਸਾਇੰਸ, ਸ੍ਰ ਅਮਨਿੰਦਰ ਸਿੰਘ ਡੀਐਮ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਅਤੇ ਸ੍ਰੀ ਕਮਲਦੀਪ ਸਿੰਘ ਡੀਐਮ ਗਣਿਤ ਨੇ ਦੱਸਿਆ ਕਿ ਵਾਧੂ ਜਮਾਤਾਂ ਲਗਾਉਣ ਦੇ ਨਾਲ ਨਾਲ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਬਡੀ ਗਰੁੱਪ ਬਣਾ ਕੇ ਵੀ ਇੱਕ ਦੂਜੇ ਦੀ ਮੱਦਦ ਲਈ ਤਿਆਰ ਕੀਤਾ ਜਾ ਰਿਹਾ ਹੈ।
ਬਡੀ ਗਰੁੱਪ ਦੇ ਲੀਡਰ ਵਿਦਿਆਰਥੀ ਬਾਕੀ ਮੈਂਬਰ ਵਿਦਿਆਰਥੀਆਂ ਨੂੰ ਪੜ੍ਹਨ ਸਮੱਗਰੀ ਮੁਹੱਈਆ ਕਰਵਾਉਂਦੇ ਹਨ ਅਤੇ ਪੜ੍ਹਨ ਲਈ ਪ੍ਰੇਰਿਤ ਕਰਦੇ ਹਨ।ਵਿਭਾਗ ਦੇ ਜਿਲ੍ਹਾ ਮੀਡੀਆ ਕੋੋ-ਆਰਡੀਨੇਟਰ ਬਿੰਦਰ ਸਿੰਘ ਖੁੱਡੀ ਕਲਾਂਂ ਨੇ ਕਿ ਅਧਿਆਪਕਾਂ ਵੱੱਲੋਂ ਸਵੈ ਇੱੱਛਾ ਨਾਲ ਲਗਾਈਆਂ ਜਾਂ ਰਹੀਆਂ ਵਾਧੂ ਜਮਾਤਾਂ ਨਾਲ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਲਾਜ਼ਮੀ ਤੌਰ 'ਤੇ ਬਿਹਤਰ ਬਣੇਗੀ।
ਬਰਨਾਲਾ: ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਾਲਾਨਾ ਕਾਰਗੁਜ਼ਾਰੀ ਬਿਹਤਰ ਬਣਾਉਣ ਲਈ ਸ਼ੁਰੂ ਕੀਤੇ ਪ੍ਰਾਜੈਕਟ 'ਮਿਸ਼ਨ ਸ਼ਤ ਪ੍ਰਤੀਸ਼ਤ' ਦੀ ਸਫ਼ਲਤਾ ਲਈ ਅਧਿਕਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।
ਸਰਬਜੀਤ ਸਿੰਘ ਤੂਰ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ੍ਰੀਮਤੀ ਹਰਕੰਵਲਜੀਤ ਕੌਰ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਲਈ ਤਿਆਰ ਕਰਨ ਹਿੱਤ ਸਾਲਾਨਾ ਪ੍ਰੀਖਿਆਵਾਂ ਦੇ ਪੈਟਰਨ 'ਤੇ ਦਸੰਬਰ ਪ੍ਰੀਖਿਆਵਾਂ ਕਰਵਾਉਣ ਦੇ ਨਾਲ ਨਾਲ ਸਤੰਬਰ, ਨਵੰਬਰ ਅਤੇ ਦਸੰਬਰ ਪ੍ਰੀਖਿਆਵਾਂ ਦੀ ਕਾਰਗੁਜ਼ਾਰੀ ਦੇ ਆਧਾਰ 'ਤੇ ਵਿਦਿਆਰਥੀਆਂ ਦੇ ਕਮਜ਼ੋਰ ਅਤੇ ਬਿਹਤਰ ਪੱਖਾਂ ਦੀ ਪਹਿਚਾਣ ਕਰਨ ਉਪਰੰਤ ਵਿਦਿਆਰਥੀਆਂ ਨੂੰ ਉਹਨਾਂ ਦੀ ਯੋਗਤਾ ਅਨੁਸਾਰ ਪੜ੍ਹਨ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ।