Home /News /punjab /

ਇੰਸਪੈਕਟਰ ਜਨਰਲ ਆਫ਼ ਪੁਲਿਸ ਹੈੱਡਕੁਆਰਟਰ ਨੇ ਕੀਤਾ ਸਪੱਸ਼ਟ,ਅਸਲਾ ਲਾਇਸੈਂਸ ਜਾਰੀ ਕਰਨ 'ਤੇ ਕੋਈ ਪਾਬੰਦੀ ਨਹੀਂ

ਇੰਸਪੈਕਟਰ ਜਨਰਲ ਆਫ਼ ਪੁਲਿਸ ਹੈੱਡਕੁਆਰਟਰ ਨੇ ਕੀਤਾ ਸਪੱਸ਼ਟ,ਅਸਲਾ ਲਾਇਸੈਂਸ ਜਾਰੀ ਕਰਨ 'ਤੇ ਕੋਈ ਪਾਬੰਦੀ ਨਹੀਂ

ਨਵੇਂ ਅਸਲਾ ਲਾਈਸੈਂਸ ਜਾਰੀ ਕਰਨ ਦੇ ਉੱਪਰ ਨਹੀਂ ਲਗਾਈ ਗਈ ਪਾਬੰਦੀ-ਆਈਜੀਪੀ

ਨਵੇਂ ਅਸਲਾ ਲਾਈਸੈਂਸ ਜਾਰੀ ਕਰਨ ਦੇ ਉੱਪਰ ਨਹੀਂ ਲਗਾਈ ਗਈ ਪਾਬੰਦੀ-ਆਈਜੀਪੀ

ਇੰਸਪੈਕਟਰ ਜਨਰਲ ਆਫ਼ ਪੁਲਿਸ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਸਵੈ-ਰੱਖਿਆ ਲਈ ਇਨ੍ਹਾਂ ਨੂੰ ਆਪਣੇ ਕੋਲ ਰੱਖਣ 'ਤੇ ਕੋਈ ਪਾਬੰਦੀ ਨਹੀਂ ਹੈ।ਉਨ੍ਹਾਂ ਨੇ ਹਥਿਆਰਾਂ ਦੇ ਦਿਖਾਵੇ ਖ਼ਿਲਾਫ਼ ਵਿੱਢੀ ਮੁਹਿੰਮ ਬਾਰੇ ਭਰਮ-ਭੁਲੇਖਿਆਂ ਨੂੰ ਦੂਰ ਕਰਦਿਆਂ ਸਾਫ ਕੀਤਾ ਕਿ ਕੋਈ ਵੀ ਵਿਅਕਤੀ ਆਪਣਾ ਲਾਇਸੈਂਸਸ਼ੁਦਾ ਹਥਿਆਰ ਆਪਣੇ ਕੋਲ ਰੱਖ ਸਕਦਾ ਹੈ, ਪਰ ਮਹਿਜ਼ ਦਿਖਾਵੇ ਜਾਂ ਕਿਸੇ ਨੂੰ ਡਰਾਉਣ ਧਮਕਾਉਣ ਲਈ ਇਸ ਦਾ ਪ੍ਰਦਰਸ਼ਨ ਨਹੀਂ ਕੀਤਾ ਜਾਣਾ ਚਾਹੀਦਾ।

ਹੋਰ ਪੜ੍ਹੋ ...
  • Share this:

ਇੱਕ ਪਾਸੇ ਪੰਜਾਬ ਦੇ ਵਿੱਚ ਗੰਨ ਕਲਚਰ ਦੇ ਉੱਪਰ ਨਕੇਲ ਕੱਸੀ ਜਾ ਰਹੀ ਹੈ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਲੋਕਾਂ ਨੂੰ ਆਪਣੀਆਂ ਹਥਿਆਰਾਂ ਦੇ ਨਾਲ ਖਿਚਵਾ ਕੇ ਸੋਸ਼ਲ ਮੀਡੀਆ ਦੇ ਉੱਪਰ ਪੋਸਟ ਕੀਤੀਆਂ ਤਸਵੀਰਾਂ ਨੂੰ ਹਟਾਉਣ ਦੀ ਅਪੀਲ ਕੀਤੀ ਹੈ । ਤਾਂ ਉੱਧਰ ਦੂਜੇ ਪਾਸੇ ਇੰਸਪੈਕਟਰ ਜਨਰਲ ਆਫ਼ ਪੁਲਿਸ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਨਵੇਂ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਸਵੈ-ਰੱਖਿਆ ਲਈ ਇਨ੍ਹਾਂ ਨੂੰ ਆਪਣੇ ਕੋਲ ਰੱਖਣ 'ਤੇ ਕੋਈ ਪਾਬੰਦੀ ਨਹੀਂ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਹਥਿਆਰਾਂ ਦੇ ਦਿਖਾਵੇ ਖ਼ਿਲਾਫ਼ ਵਿੱਢੀ ਮੁਹਿੰਮ ਬਾਰੇ ਭਰਮ-ਭੁਲੇਖਿਆਂ ਨੂੰ ਦੂਰ ਕਰਦਿਆਂ ਸਾਫ ਕੀਤਾ ਕਿ ਕੋਈ ਵੀ ਵਿਅਕਤੀ ਆਪਣਾ ਲਾਇਸੈਂਸਸ਼ੁਦਾ ਹਥਿਆਰ ਆਪਣੇ ਕੋਲ ਰੱਖ ਸਕਦਾ ਹੈ, ਪਰ ਮਹਿਜ਼ ਦਿਖਾਵੇ ਜਾਂ ਕਿਸੇ ਨੂੰ ਡਰਾਉਣ ਧਮਕਾਉਣ ਲਈ ਇਸ ਦਾ ਪ੍ਰਦਰਸ਼ਨ ਨਹੀਂ ਕੀਤਾ ਜਾਣਾ ਚਾਹੀਦਾ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸੇ ਤਰ੍ਹਾਂ ਨਵੇਂ ਅਸਲਾ ਲਾਇਸੈਂਸ ਚੰਗੀ ਤਰ੍ਹਾਂ ਤਸਦੀਕ ਕਰਨ ਤੋਂ ਬਾਅਦ ਕਿਸੇ ਵਿਅਕਤੀ ਨੂੰ ਖ਼ਤਰੇ ਸਬੰਧੀ ਤੱਥਾਂ ਨੂੰ ਧਿਆਨ ਵਿੱਚ ਰੱਖਦਿਆਂ ਮੈਰਿਟ ਦੇ ਆਧਾਰ 'ਤੇ ਜਾਰੀ ਕੀਤੇ ਜਾ ਰਹੇ ਹਨ।

ਤੁਹਾਨੂੰ ਦਸ ਦਈਏ ਕਿ ਹਥਿਆਰਾਂ ਦੇ ਦਿਖਾਵੇ ਅਤੇ ਇਸ ਨੂੰ ਉਤਸ਼ਾਹਿਤ ਕਰਨ ਸਬੰਧੀ ਰੁਝਾਨ ਨੂੰ ਰੋਕਣ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਇਹ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਲਾਇਸੈਂਸਧਾਰਕਾਂ ਦੇ ਪਤੇ ਦੀ ਤਸਦੀਕ ਕਰਨ ਦੇ ਨਾਲ-ਨਾਲ ਲਾਇਸੈਂਸਸ਼ੁਦਾ ਹਥਿਆਰਾਂ ਦੀ ਪੜਤਾਲ ਵੀ ਕੀਤੀ ਜਾ ਰਹੀ ਹੈ।ਇੰਸਪੈਕਟਰ ਜਨਰਲ ਆਫ਼ ਪੁਲਿਸ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਅੱਗੇ ਦੱਸਿਆ ਕਿ ਲੋਕਾਂ ਨੂੰ ਹਥਿਆਰਾਂ ਦੇ ਪ੍ਰਦਰਸ਼ਨ ਤੋਂ ਰੋਕਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਥਿਆਰਾਂ ਨਾਲ ਆਪਣੀਆਂ ਤਸਵੀਰਾਂ ਹਟਾਉਣ ਲਈ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ।ਆਈ.ਜੀ.ਪੀ. ਨੇ ਕਿਹਾ ਕਿ ਇਸ ਦੇ ਨਾਲ ਹੀ ਨਫ਼ਰਤੀ ਅਪਰਾਧਾਂ ਸਬੰਧੀ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਾਰੇ ਸੀ.ਪੀਜ਼/ਐਸ.ਐਸ.ਪੀਜ਼. ਨੂੰ ਨਫ਼ਰਤ ਫੈਲਾਉਣ ਵਾਲਿਆਂ, ਜੋ ਸਮਾਜਿਕ ਤੇ ਆਪਸੀ ਭਾਈਚਾਰੇ ਦੇ ਤਾਣੇ-ਬਾਣੇ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਕਰਦੇ ਹਨ, ਖ਼ਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ ਲਈ ਵੀ ਕਿਹਾ ਹੈ।

Published by:Shiv Kumar
First published:

Tags: Act, Arms, Gun culture, Licenses, Punjab