Home /News /punjab /

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦ ਨੇੜੇ ਹੁੰਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਸਖਤੀ ਨਾਲ ਰੋਕਣ ਦੀਆਂ ਦਿੱਤੀਆਂ ਹਦਾਇਤਾਂ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦ ਨੇੜੇ ਹੁੰਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਸਖਤੀ ਨਾਲ ਰੋਕਣ ਦੀਆਂ ਦਿੱਤੀਆਂ ਹਦਾਇਤਾਂ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦ ਨੇੜੇ ਹੁੰਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਸਖਤੀ ਨਾਲ ਰੋਕਣ ਦੀਆਂ ਦਿੱਤੀਆਂ ਹਦਾਇਤਾਂ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦ ਨੇੜੇ ਹੁੰਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਸਖਤੀ ਨਾਲ ਰੋਕਣ ਦੀਆਂ ਦਿੱਤੀਆਂ ਹਦਾਇਤਾਂ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਸਰਹੱਦੀ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ ਅਤੇ ਬਹਾਦਰ ਪੰਜਾਬੀਆਂ ਨੇ ਦੇਸ਼ ਦੀ ਅਜ਼ਾਦੀ, ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ।

ਹੋਰ ਪੜ੍ਹੋ ...
  • Share this:

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਸਰਹੱਦੀ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਸ਼ਹਾਦਤਾਂ ਨਾਲ ਭਰਿਆ ਪਿਆ ਹੈ ਅਤੇ ਬਹਾਦਰ ਪੰਜਾਬੀਆਂ ਨੇ ਦੇਸ਼ ਦੀ ਅਜ਼ਾਦੀ, ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਸੁਰੱਖਿਆ ਦੇ ਲਿਹਾਜ ਤੋਂ ਬਹੁਤ ਅਹਿਮ ਹੈ। ਪਾਕਿਸਤਾਨ ਸਾਡੇ ਨਾਲ ਸਿੱਧੇ ਤੌਰ 'ਤੇ ਲੜ ਨਹੀਂ ਸਕਦਾ। ਇਹ ਸਾਡੀ ਪੀੜ੍ਹੀ ਨੂੰ ਕਮਜ਼ੋਰ ਕਰਨ ਦੀ ਪਾਕਿਸਤਾਨ ਦੀ ਕੋਸ਼ਿਸ਼ ਹੈ। ਸਾਡੇ ਨੌਜਵਾਨਾਂ ਨੂੰ ਨਸ਼ੇੜੀ ਬਣਾਉਣ ਦੀ ਸਾਜ਼ਿਸ਼ ਹੈ। ਜਿਸ ਨੂੰ ਪਾਕਿਸਤਾਨ ਅਪਣਾ ਰਿਹਾ ਹੈ। ਬਦਕਿਸਮਤੀ ਨਾਲ ਸਾਡੇ ਕੁਝ ਲੋਕ ਵੀ ਇਨ੍ਹਾਂ ਨਾਲ ਰਲੇ ਹੋਏ ਹਨ।

ਉਨ੍ਹਾਂ ਨੇ ਕਿਹਾ ਕਿ ਗੁਆਂਢੀ ਦੇਸ਼ ਪਾਕਿਸਤਾਨ ਹਮੇਸ਼ਾਂ ਹੀ ਪੰਜਾਬ ਅਤੇ ਦੇਸ਼ ਵਿੱਚ ਗੜਬੜ ਕਰਨ ਦੀ ਫਿਰਾਕ ਵਿੱਚ ਰਹਿੰਦਾ ਹੈ ਅਤੇ ਦੁਸ਼ਮਣ ਦੇ ਅਜਿਹੇ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਸਾਨੂੰ ਹੋਰ ਵੀ ਚੌਕਸ ਹੋਣ ਦੀ ਲੋੜ ਹੈ। ਸਰਹੱਦ ਪਾਰੋਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਨੂੰ ਰੋਕਣ ਲਈ ਜਿਥੇ ਬੀ.ਐੱਸ.ਐੱਫ ਅਤੇ ਹੋਰ ਸੁਰੱਖਿਆ ਏਜੰਸੀਆਂ ਪੂਰੀ ਤਨਦੇਹੀ ਨਾਲ ਲੱਗੀਆਂ ਹੋਈਆਂ ਹਨ ਓਥੇ ਸਰਹੱਦ ਨੇੜਲੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਮੁਸ਼ਤੈਦ ਰਹਿਣਾ ਚਾਹੀਦਾ ਹੈ।

ਸਰਹੱਦ ਨੇੜੇ ਹੁੰਦੀ ਗੈਰ ਕਾਨੂੰਨੀ ਮਾਈਨਿੰਗ ’ਤੇ ਚਿੰਤਾ ਜ਼ਾਹਰ ਕਰਦਿਆਂ ਮਾਣਯੋਗ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਹੱਦ ਨੇੜੇ ਹੁੰਦੀ ਗੈਰ-ਕਾਨੂੰਨੀ ਮਾਇਨਿੰਗ ਨੂੰ ਸਖਤੀ ਨਾਲ ਰੋਕਿਆ ਜਾਵੇ ਅਤੇ ਅਜਿਹੀਆਂ ਥਾਵਾਂ ’ਤੇ ਮਾਇਨਿੰਗ ਕਰਨ ਵਾਲੇ ਵਿਅਕਤੀਆਂ ਖਿਲਾਫ ਹੋਰ ਧਰਾਵਾਂ ਦੇ ਨਾਲ ਦੇਸ਼ ਧਰੋਹ ਦਾ ਮਾਮਲਾ ਵੀ ਦਰਜ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਸਭ ਤੋਂ ਉੱਪਰ ਹੈ ਅਤੇ ਇਸ ਵਿਚ ਕੋਈ ਅਣਗਿਹਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਰਾਜਪਾਲ ਨੇ ਕਿਹਾ ਕਿ ਸਰਪੰਚ-ਪੰਚ ਆਪਣੇ ਪਿੰਡਾਂ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਉਨ੍ਹਾਂ ਦਾ ਫਰਜ ਬਣਦਾ ਹੈ ਕਿ ਉਹ ਆਪਣੇ ਪਿੰਡ ਵਾਸੀਆਂ ਨੂੰ ਦੇਸ਼ ਦੀ ਸੁਰੱਖਿਆ ਸਬੰਧੀ ਚਿੰਤਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਨੂੰ ਚੌਕਸ ਕਰਦੇ ਰਹਿਣ। ਉਨ੍ਹਾਂ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਜਦੋਂ ਵੀ ਕਿਸੇ ਸ਼ੱਕੀ ਕਾਰਵਾਈ ਦਾ ਪਤਾ ਲੱਗੇ ਤਾਂ ਉਹ ਤੁਰੰਤ ਇਸਦੀ ਸੂਚਨਾ ਸੁਰੱਖਿਆ ਏਜੰਸੀਆਂ ਨੂੰ ਦੇਣ। ਸਰਹੱਦ ਪਾਰੋਂ ਸਮਗਲਿੰਗ ਲਈ ਹੁੰਦੀ ਡਰੋਨ ਦੀ ਵਰਤੋਂ ਬਾਰੇ ਵੀ ਪੂਰੀ ਤਰ੍ਹਾਂ ਚੌਕਸ ਰਿਹਾ ਜਾਵੇ। ਇਸ ਮੌਕੇ ਉਨ੍ਹਾਂ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਦੇਸ਼ ਦੀ ਸੁਰੱਖਿਆ ਬਾਰੇ ਅਵਾਮ ਵਿੱਚ ਜਾਗ੍ਰਿਤੀ ਪੈਦਾ ਕਰਨ। ਰਾਜਪਾਲ ਪੰਜਾਬ ਨੇ ਕਿਹਾ ਕਿ ਉਹ ਸੂਬੇ ਦੇ ਸਰਹੱਦੀ ਵਸਨੀਕਾਂ ਨੂੰ ਦੇਸ਼ ਦੀ ਸੁਰੱਖਿਆ ਲਈ ਜਾਗਰੂਕ ਕਰਨ ਲਈ ਯਤਨਸ਼ੀਲ ਰਹਿਣਗੇ।

Published by:Drishti Gupta
First published:

Tags: Banwarilal Purohit, Gurdaspur, Punjab