• Home
  • »
  • News
  • »
  • punjab
  • »
  • INTERIM RELIEF FOR BIKRAM SINGH MAJITHIA FROM SUPREME COURT NO ARREST TILL MONDAY P CHIDAMBARAM REPRESENTED PUNJAB GOVERNMENT AS

Drug Case: ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਗ੍ਰਿਫ਼ਤਾਰੀ 'ਤੇ ਸੋਮਵਾਰ ਤੱਕ ਲੱਗੀ ਰੋਕ

Punjab News: ਡਰੱਗ ਕੇਸ (Drug Case) ਵਿੱਚ ਫਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਮਾਮਲੇ ਵਿੱਚ ਵੀਰਵਾਰ ਸੁਪਰੀਮ ਕੋਰਟ (Supreme Court) ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਮਾਮਲੇ ਵਿੱਚ ਮਜੀਠੀਆ ਦੀ ਗ੍ਰਿਫ਼ਤਾਰੀ (Stay Arrest) 'ਤੇ 31 ਜਨਵਰੀ (ਸੋਮਵਾਰ) ਤੱਕ ਰੋਕ ਲਾ ਦਿੱਤੀ ਹੈ। ਪੰਜਾਬ ਪੁਲਿਸ ਉਦੋਂ ਤੱਕ ਅਕਾਲੀ ਆਗੂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ।

ਬਿਕਰਮ ਮਜੀਠੀਆ। (ਫਾਇਲ ਫੋਟੋ)

  • Share this:
    ਚੰਡੀਗੜ੍ਹ: Punjab News: ਡਰੱਗ ਕੇਸ (Drug Case) ਵਿੱਚ ਫਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਮਾਮਲੇ ਵਿੱਚ ਵੀਰਵਾਰ ਸੁਪਰੀਮ ਕੋਰਟ (Supreme Court) ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਮਾਮਲੇ ਵਿੱਚ ਮਜੀਠੀਆ ਦੀ ਗ੍ਰਿਫ਼ਤਾਰੀ (Stay Arrest) 'ਤੇ 31 ਜਨਵਰੀ (ਸੋਮਵਾਰ) ਤੱਕ ਰੋਕ ਲਾ ਦਿੱਤੀ ਹੈ। ਪੰਜਾਬ ਪੁਲਿਸ ਉਦੋਂ ਤੱਕ ਅਕਾਲੀ ਆਗੂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ।

    ਸੁਪਰੀਮ ਕੋਰਟ ਨੇ ਡਰੱਗ ਮਾਮਲੇ ਵਿੱਚ ਅਗਾਊਂ ਜ਼ਮਾਨਤ 'ਤੇ ਸੁਣਵਾਈ ਲਈ ਮਨਜੂਰੀ ਦੇ ਦਿੱਤੀ ਹੈ। ਅਦਾਲਤ ਨੇ ਅੱਜ ਮਜੀਠੀਆ ਦੀ ਅਰਜ਼ੀ 'ਤੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਅਗਲੇ ਸੋਮਵਾਰ ਅਦਾਲਤ ਮਾਮਲੇ ਦੀ ਸੁਣਵਾਈ ਕਰੇਗੀ। ਕੋਰਟ ਨੇ ਇਸ ਨਾਲ ਹੀ ਪੰਜਾਬ ਸਰਕਾਰ ਨੂੰ ਜਦੋਂ ਤੱਕ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਨਹੀਂ ਹੋ ਜਾਂਦੀ, ਉਦੋਂ ਤੱਕ ਕੋਈ ਵੀ ਕਾਰਵਾਈ ਨਾ ਕਰਨ ਲਈ ਕਿਹਾ ਹੈ।

    ਜ਼ਿਕਰਯੋਗ ਹੈ ਕਿ ਇਸਤੋਂ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਡਰੱਗ ਮਾਮਲੇ ਵਿੱਚ 44 ਪੰਨਿਆਂ ਦੇ ਹੁਕਮ ਵਿੱਚ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ 'ਤੇ ਮਜੀਠੀਆ ਦੇ ਵਕੀਲਾਂ ਵੱਲੋਂ ਹਾਈਕੋਰਟ ਕੋਲੋਂ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਖਲ ਕਰਨ ਲਈ 7 ਦਿਨ ਦਾ ਸਮਾਂ ਮੰਗਿਆ ਸੀ ਪਰੰਤੂ ਹਾਈਕੋਰਟ ਨੇ 3 ਦਿਨਾਂ ਦਾ ਸਮਾਂ ਦਿੱਤਾ। ਹਾਈਕੋਰਟ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਦਿਆਂ ਸੁਪਰੀਮ ਕੋਰਟ ਦੇ ਦੋ ਕੇਸਾਂ ਦਾ ਹਵਾਲਾ ਦਿੱਤਾ ਸੀ। ਇਹ ਦੋਵੇਂ ਮਾਮਲੇ ਪੰਜਾਬ ਸਰਕਾਰ ਦੇ ਵਕੀਲਾਂ ਦੀ ਤਰਫੋਂ ਹਾਈ ਕੋਰਟ ਵਿੱਚ ਰੱਖੇ ਗਏ ਸਨ, ਜਿਸ ਵਿੱਚ ਸਪੱਸ਼ਟ ਹਦਾਇਤਾਂ ਸਨ ਕਿ ਮੁਲਜ਼ਮਾਂ ਨੂੰ ਐਨਡੀਪੀਸੀ ਐਕਟ 37 ਤਹਿਤ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ।

    ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਮਜੀਠੀਆ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ। ਬਿਕਰਮ ਮਜੀਠੀਆ ਦੇ ਵਿਆਹ ਦੀਆਂ ਵੀਡੀਓਜ਼ ਅਤੇ ਫੋਟੋਆਂ ਪੁੱਛੀਆਂ ਗਈਆਂ ਸਨ, ਜੋ ਨਹੀਂ ਦਿੱਤੀਆਂ ਗਈਆਂ ਅਤੇ ਉਹ ਸਵਾਲਾਂ ਦੇ ਬੇਬਾਕ ਜਵਾਬ ਦੇ ਰਹੇ ਹਨ। ਇਸਤੋਂ ਇਲਾਵਾ ਅਦਾਲਤ ਨੂੰ ਦੱਸਿਆ ਗਿਆ ਕਿ ਬਿਕਰਮ ਮਜੀਠੀਆ ਦੇ ਨਸ਼ਾ ਤਸਕਰਾਂ ਨਾਲ ਕਿੰਨੇ ਡੂੰਘੇ ਸਬੰਧ ਸਨ, ਕੀ ਪੈਸਿਆਂ ਦਾ ਲੈਣ-ਦੇਣ ਸੀ ਅਤੇ ਅਜਿਹੀਆਂ ਸਾਰੀਆਂ ਗੱਲਾਂ ਜੋ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਵਿਚ ਹੀ ਸਾਹਮਣੇ ਆ ਸਕਦੀਆਂ ਹਨ।

    ਦੋਵਾਂ ਪੱਖਾਂ ਦੀਆਂ ਦਲੀਲਾਂ ਉਪਰੰਤ ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰਕੇ ਝਟਕਾ ਦਿੱਤਾ ਸੀ, ਜਿਸ 'ਤੇ ਮਜੀਠੀਆ ਵੱਲੋਂ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਅਤੇ ਅੱਜ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਡਰੱਗ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਵੱਡੀ ਰਾਹਤ ਮਿਲੀ ਹੈ।

    ਸੁਪਰੀਮ ਕੋਰਟ ਨੇ ਅਰਜ਼ੀ 'ਤੇ ਸੁਣਵਾਈ ਕਰਦਿਆਂ ਮਜੀਠੀਆ ਨੂੰ 31 ਜਨਵਰੀ ਤੱਕ ਗ੍ਰਿਫਤਾਰੀ 'ਤੇ ਰੋਕ ਲਾਈ ਹੈ। ਪੰਜਾਬ ਪੁਲਿਸ ਹੁਣ ਸੋਮਵਾਰ ਤੱਕ ਮਜੀਠੀਆ ਨੂੰ ਗ੍ਰਿਫਤਾਰ ਨਹੀਂ ਕਰ ਸਕੇਗੀ।
    Published by:Anuradha Shukla
    First published: