ਮਜੀਠੀਆ ਖਿਲਾਫ ਸਖਤੀ, ਕੈਪਟਨ ਨੇ ਦਿੱਤੇ ਕੇਸ ਦਰਜ ਕਰਵਾਉਣ ਦੇ ਹੁਕਮ

News18 Punjab
Updated: May 13, 2019, 7:36 PM IST
share image
ਮਜੀਠੀਆ ਖਿਲਾਫ ਸਖਤੀ, ਕੈਪਟਨ ਨੇ ਦਿੱਤੇ ਕੇਸ ਦਰਜ ਕਰਵਾਉਣ ਦੇ ਹੁਕਮ

  • Share this:
  • Facebook share img
  • Twitter share img
  • Linkedin share img
ਕੈਪਟਨ ਸਰਕਾਰ ਨੇ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਘੇਰਾ ਪਾਉਣ ਦੀ ਤਿਆਰੀ ਕਰ ਲਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਜੀਠੀਆ ਵੱਲੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਧਮਕੀ ਦਾ ਗੰਭੀਰ ਨੋਟਿਸ ਲਿਆ ਹੈ ਤੇ ਸੂਬਾ ਸਰਕਾਰ ਦੀ ਕਾਨੂੰਨੀ ਟੀਮ ਨੂੰ ਅਗਲੀ ਕਾਰਵਾਈ ਕਰਨ ਲਈ ਕਿਹਾ ਹੈ।

ਕੈਪਟਨ ਨੇ ਕਿਹਾ ਕਿ ਅਕਾਲੀ ਆਗੂਆਂ ਵੱਲੋਂ ਅਧਿਕਾਰੀਆਂ ਨੂੰ ਧਮਕਾਉਣ ਦੀ ਕਾਰਵਾਈ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਦੇ ਹੁਕਮ ਉਤੇ ਕੱਲ੍ਹ ਮਜੀਠੀਆ ਖ਼ਿਲਾਫ਼ ਅਦਾਲਤ ਵਿੱਚ ਧਮਕਾਉਣ ਤੇ ਮਾਣਹਾਨੀ ਦਾ ਮਾਮਲਾ ਦਰਜ ਕਰਨ ਦੀ ਤਿਆਰੀ ਕਰ ਲਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਸ ਬਾਰੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਦੱਸਿਆ ਕਿ ਇਹ ਕੇਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਦਾਇਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸੂਬਾ ਸਰਕਾਰ ਦੀ ਕਾਨੂੰਨੀ ਟੀਮ ਨੂੰ ਨਿਆਪਾਲਿਕਾ ਨਾਲ ਮਾਮਲੇ ਦੀ ਪੈਰਵੀ ਕਰਨ ਦੀ ਹਦਾਇਤ ਕੀਤੀ ਸੀ। ਮੁੱਖ ਮੰਤਰੀ ਨੇ ਇਹ ਸਪਸ਼ਟ ਕਰ ਦਿੱਤਾ ਕਿ ਉਹ ਅਕਾਲੀਆਂ ਜਾਂ ਕਿਸੇ ਹੋਰ ਵੱਲੋਂ ਆਪਣੇ ਅਫਸਰਾਂ ਨੂੰ ਦਿੱਤੀਆਂ ਧਮਕੀਆਂ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਉਨ੍ਹਾਂ ਦੇ ਵਿਰੁੱਧ ਜਾਣ ਦੀ ਹਿੰਮਤ ਕਰਨ ਵਾਲਿਆਂ ਨੂੰ ਧਮਕਾਉਣ ਦੀ ਆਦਤ ਹੈ। ਕੈਪਟਨ ਨੇ ਕਿਹਾ ਮਜੀਠੀਆ ਇਸ ਅਧਿਕਾਰੀ ਨੂੰ ਸ਼ਰੇਆਮ ਧਮਕੀਆਂ ਦੇ ਰਹੇ ਹਨ। ਇਸ ਦੀ ਇਕ ਵੀਡੀਓ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਵੱਲ਼ੋਂ ਅਫਸਰਾਂ ਵਿਰੁੱਧ ਧਮਕੀਆਂ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
First published: May 13, 2019
ਹੋਰ ਪੜ੍ਹੋ
ਅਗਲੀ ਖ਼ਬਰ